BSF ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਜਾਣੋ ਕੀ ਹੈ ਮਾਮਲਾ….

BSF ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਜਾਣੋ ਕੀ ਹੈ ਮਾਮਲਾ….

ਵੀਓਪੀ ਬਿਊਰੋ-(ਡੇਰਾ ਬਾਬਾ ਨਾਨਕ)  ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਪੈਂਦੇ ਬੀਐਸਐਫ ਦੀ 113 ਬਟਾਲੀਅਨ ਦੇ ਇੰਸਪੈਕਟਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਬੀਐਸਐਫ ਇੰਸਪੈਕਟਰ ਦੀ ਪਛਾਣ ਸੱਤਿਆ ਨਰਾਇਣ (42) ਵਾਸੀ ਯੂਪੀ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਖੁਦਕੁਸ਼ੀ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਗੁਰਦਾਸਪੁਰ ਦੇ ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਅਧੀਨ ਆਉਂਦੇ ਪਿੰਡ ਕਾਦੀਆ ਰਾਜਪੂਤਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਵਰਗੀ ਕਰਨੈਲ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਕਾਦੀਆ ਰਾਜਪੂਤਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਜਿੰਦਰ ਸਿੰਘ ਅਤੇ ਉਸ ਦੇ ਪਿੰਡ ਦਾ ਹੀ ਇਕ ਹੋਰ ਵਿਅਕਤੀ ਪਵਨ ਮਸੀਹ ਦਾਣਾ ਮੰਡੀ ਬਟਾਲਾ ਵਿਖੇ ਮਜ਼ਦੂਰੀ ਦਾ ਕੰਮ ਕਰਦੇ ਹਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਰਜਿੰਦਰ ਸਿੰਘ ਦੀਵਾਲੀ ਵਾਲੇ ਦਿਨ ਘਰ ਆਇਆ ਅਤੇ ਆਪਣੀ ਮਾਂ ਨੂੰ ਮਠਿਆਈ ਦੇ ਦੋ ਡੱਬੇ ਦੇ ਕੇ ਘਰੋਂ ਚਲਾ ਗਿਆ। ਜਦੋਂ ਉਹ ਕਾਫੀ ਦੇਰ ਤੱਕ ਘਰ ਨਾ ਪਰਤਿਆ ਤਾਂ ਉਹ ਰਜਿੰਦਰ ਨੂੰ ਲੱਭਣ ਲਈ ਘਰੋਂ ਨਿਕਲ ਗਿਆ।


ਜਦੋਂ ਉਹ ਇੱਕ ਟਿਊਬਵੈੱਲ ਕੋਲ ਪਹੁੰਚਿਆ ਤਾਂ ਉਸ ਦਾ ਭਰਾ ਰਜਿੰਦਰ ਸਿੰਘ ਅਤੇ ਪਵਨ ਮਸੀਹ ਦੋਵੇਂ ਇੱਕ ਦੂਜੇ ਨੂੰ ਹੈਰੋਇਨ ਦਾ ਟੀਕਾ ਲਗਾ ਰਹੇ ਸਨ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਵਨ ਮਸੀਹ ਸਾਨੂੰ ਦੇਖ ਕੇ ਭੱਜ ਗਿਆ, ਜਦਕਿ ਉਸ ਦਾ ਭਰਾ ਨਸ਼ੇ ਦੀ ਓਵਰਡੋਜ਼ ਲੈ ਕੇ ਉੱਥੇ ਡਿੱਗ ਪਿਆ ਅਤੇ ਉਸ ਦੀ ਉੱਥੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਰਜਿੰਦਰ ਸਿੰਘ ਅਜੇ ਬੈਚਲਰ ਸੀ।

ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਦਕਿ ਉਕਤ ਮਾਮਲੇ ਦੇ ਸਬੰਧ ‘ਚ ਥਾਣਾ ਘਣੀਏ ਕੇ ਦੇ ਏ.ਐੱਸ.ਆਈ ਹਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਜਿੰਦਰ ਸਿੰਘ ਦੇ ਭਰਾ ਗੁਰਵਿੰਦਰ ਦੇ ਬਿਆਨਾਂ ਦੇ ਆਧਾਰ ‘ਤੇ ਐੱਸ. ਸਿੰਘ ਨੇ ਦੋਸ਼ੀ ਪਵਨ ਮਸੀਹ ਖਿਲਾਫ ਮੰਗਲਵਾਰ ਨੂੰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆ ਨੂੰ ਜਲਦ ਤੋਂ ਜਲਦ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

error: Content is protected !!