ਐੱਸਜੀਪੀਸੀ ਪ੍ਰਧਾਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ-ਬੀਬੀ ਜੀ ਦਾ ਸਤਿਕਾਰ ਕਰਦੇ ਹਾਂ ਪਰ ਪ੍ਰਧਾਨ ਕੋਈ ਲਿਫਾਫੇ ਵਿੱਚੋਂ ਨਹੀਂ ਨਿਕਲਦਾ…

ਐੱਸਜੀਪੀਸੀ ਪ੍ਰਧਾਨ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ-ਬੀਬੀ ਜੀ ਦਾ ਸਤਿਕਾਰ ਕਰਦੇ ਹਾਂ ਪਰ ਪ੍ਰਧਾਨ ਕੋਈ ਲਿਫਾਫੇ ਵਿੱਚੋਂ ਨਹੀਂ ਨਿਕਲਦਾ…


ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਇਸ ਸਮੇਂ ਅਖਾੜਾ ਪੂਰੀ ਤਰਹਾਂ ਦੇ ਨਾਲ ਭਖਿਆ ਹੋਇਆ ਹੈ ਅਤੇ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਹਮਣੇ ਬੀਬੀ ਜਗੀਰ ਕੌਰ ਚੱਟਾਨ ਦੇ ਵਾਂਗ ਖੜ੍ਹੇ ਹੋਏ ਹਨ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਬੀ ਜਗੀਰ ਕੌਰ ਉਹਨਾਂ ਦੇ ਬਹੁਤ ਹੀ ਸਤਿਕਾਰਯੋਗ ਹਨ। ਇਸ ਦੌਰਾਨ ਉਹਨਾਂ ਨੇ ਅੱਗੇ ਕਿਹਾ ਕਿ ਜੇਕਰ ਬਾਹਰੀ ਲੋਕ ਅਫਵਾਹਾਂ ਫੈਲਾਉਂਦੇ ਹਨ ਕਿ ਪ੍ਰਧਾਨ ਲਿਫਾਫੇ ਵਿੱਚੋਂ ਨਿਕਲਦਾ ਹੈ ਤਾਂ ਇਹ ਵੀ ਗਲਤ ਹੈ ਅਤੇ ਲਿਫ਼ਾਫ਼ੇ ਵਿੱਚੋਂ ਕੋਈ ਵੀ ਪ੍ਰਧਾਨ ਨਹੀਂ ਨਿਕਲਦਾ। ਇਸ ਤਰਹਾਂ ਕਰ ਕੇ ਲਿਫ਼ਾਫ਼ੇ ਵਿੱਚੋਂ ਪ੍ਰਧਾਨ ਨਿਕਲਣ ਦੇ ਨਾਂ ’ਤੇ ਸੰਸਥਾ ਦੀ ਬਦਨਾਮੀ ਕੀਤੀ ਜਾ ਰਹੀ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਿਫ਼ਾਫ਼ੇ ਵਿੱਚੋਂ ਕੋਈ ਵੀ ਪ੍ਰਧਾਨ ਨਹੀਂ ਨਿਕਲਦਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਲਾਹ ਤੋਂ ਬਾਅਦ ਅਕਾਲੀ ਦਲ ਵੱਲੋਂ ਪ੍ਰਧਾਨ ਦਾ ਨਾਂ ਜਨਰਲ ਹਾਊਸ ਦੀ ਇਕੱਤਰਤਾ ਵਿਚ ਪੇਸ਼ ਕੀਤਾ ਜਾਂਦਾ ਹੈ। ਇਸੇ ਦੌਰਾਨ ਜਨਰਲ ਹਾਊਸ ਵਿਚ ਜੇ ਕਿਸੇ ਹੋਰ ਪਾਰਟੀ ਦਾ ਉਮੀਦਵਾਰ ਪ੍ਰਧਾਨ ਦੀ ਚੋਣ ਲਈ ਖੜ੍ਹਾ ਹੁੰਦਾ ਹੈ ਤਾਂ ਵੋਟਾਂ ਰਾਹੀਂ ਪ੍ਰਧਾਨ ਚੁਣਿਆ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 10 ਮਹੀਨਿਆਂ ਵਿਚ 297 ਮੁਲਾਜ਼ਮ ਸੇਵਾ ਮੁਕਤ ਹੋਏ ਹਨ। ਇਨ੍ਹਾਂ 10 ਮਹੀਨਿਆਂ ਵਿਚ 301 ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।


ਉਹਨਾਂ ਨੇ ਅੱਗੇ ਕਿਹਾ ਕਿ ਸੁਰਜੀਤ ਸਿੰਘ ਖੀਖੜੀਵਾਲ ਨੂੰ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਲਗਾਇਆ ਗਿਆ ਹੈ। ਐਡ. ਧਾਮੀ ਨੇ ਕਿਹਾ ਕਿ ਜੇ ਸੰਗਤ ਨੂੰ ਇਤਰਾਜ਼ ਹੋਵੇਗਾ ਤਾਂ ਮੁੜ ਮੈਨੇਜਰ ਸੁਰਜੀਤ ਸਿੰਘ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਰਲ ਸਕੱਤਰ, ਮੁੱਖ ਸਕੱਤਰ ਤੇ ਹੁਣ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਹਨ, ਨਾ ਕਿ ਇਕ ਪ੍ਰਧਾਨ ਵਜੋਂ ਸੇਵਾ ਕਰ ਰਹੇ ਹਨ।

error: Content is protected !!