ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਈਸ਼ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਦੀ ਮੰਗਾਂ ਮੰਨੀਆਂ, ਕਿਸਾਨ ਕਹਿੰਦੇ ਹੁਣ ਧਰਨਾ ਚੁੱਕ ਲਵਾਂਗੇ ਪਰ…

ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਈਸ਼ ਅੱਗੇ ਧਰਨਾ ਲਾ ਕੇ ਬੈਠੇ ਕਿਸਾਨਾਂ ਦੀ ਮੰਗਾਂ ਮੰਨੀਆਂ, ਕਿਸਾਨ ਕਹਿੰਦੇ ਹੁਣ ਧਰਨਾ ਚੁੱਕ ਲਵਾਂਗੇ ਪਰ…


ਪਟਿਆਲਾ (ਵੀਓਪੀ ਬਿਊਰੋ) ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾ ਕੇ ਬੈਠੇ ਹੋਏ ਕਿਸਾਨਾਂ ਦਾ ਧਰਨਾ ਹੁਣ ਜਲਦ ਖਤਮ ਹੋ ਜਾਵੇਗਾ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦੇ ਨਾਲ ਮੀਟਿੰਗ ਕਰ ਕੇ ਕਿਸਾਨਾਂ ਦੀ ਮੰਗਾਂ ਮੰਨ ਲਈਆਂ ਹਨ ਅਤੇ ਭਰੋਸਾ ਦਿੱਤਾ ਹੈ ਕਿ ਇਹਨਾਂ ਮੰਗਾਂ ਨੂੰ ਜਲਦੀ ਹੀ ਲਾਗੂ ਕਰ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਮੀਦ ਬਣ ਗਈ ਹੈ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਲਾਇਆ ਕਿਸਾਨਾਂ ਦਾ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ।


ਜਾਣਕਾਰੀ ਮਿਲੀ ਹੈ ਕਿ ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਟਿੰਗ ਹੋਈ ਹੈ। ਇਸ ਦੌਰਾਨ ਹੋਈ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਅਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈ.ਜੀ. ਜਤਿੰਦਰ ਸਿੰਘ ਔਲਖ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।


ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਕਿਸਾਨ ਆਗੂਆਂ ਨਾਲ ਬਹੁਤ ਵਿਸਥਾਰ ਵਿੱਚ ਚਰਚਾ ਹੋਈ ਹੈ ਅਤੇ ਸਾਰੀਆਂ ਕਿਸਾਨ ਮੰਗਾਂ ਉਪਰ ਸਹਿਮਤੀ ਬਣੀ ਹੈ, ਜਿਸ ਲਈ ਕਿਸਾਨ ਜਥੇਬੰਦੀਆਂ ਵੱਲੋਂ 29 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ ਉਠਾ ਲਿਆ ਜਾਵੇਗਾ। ਇਸ ਸਬੰਧੀ ਉਹਨਾਂ ਨੇ ਟਵੀਟ ਕਰ ਕੇ ਵੀ ਇਕ ਵੀਡੀਓ ਜਾਰੀ ਕੀਤੀ ਹੈ ਅਤੇ ਇਸ ਦੌਰਾਨ ਉਹਨਾਂ ਨੇ ਲਿਖਿਆ ਹੈ ਕਿ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਘਰ ਦੇ ਬਾਹਰ ਕਿਸਾਨ ਭਰਾਵਾਂ ਦੇ ਲਗਭਗ ਦੋ ਹਫਤਿਆਂ ਤੋਂ ਚੱਲ ਰਹੇ ਧਰਨੇ ‘ਤੇ ਅਸੀਂ ਸਹਿਮਤ ਹੋ ਗਏ, ਕੱਲ੍ਹ ਨੂੰ ਹੜਤਾਲ ਖਤਮ ਕੀਤੀ ਜਾਵੇਗੀ।

error: Content is protected !!