ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਪਠਾਨਕੋਟ ‘ਚ ਐੱਨਐੱਨਐੱਸਜੀ ਕੇਂਦਰ ਸਥਾਪਿਤ ਕਰਨ ਦੀ ਕੀਤੀ ਮੰਗ, ਕਿਹਾ ਪੰਜਾਬ ਨੂੰ ਵੀ ‘ਏ’ ਸ਼੍ਰੇਣੀ ‘ਚ ਸ਼ਾਮਲ ਕੀਤਾ ਜਾਵੇ…

ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਪਠਾਨਕੋਟ ‘ਚ ਐੱਨਐੱਨਐੱਸਜੀ ਕੇਂਦਰ ਸਥਾਪਿਤ ਕਰਨ ਦੀ ਕੀਤੀ ਮੰਗ, ਕਿਹਾ ਪੰਜਾਬ ਨੂੰ ਵੀ ‘ਏ’ ਸ਼੍ਰੇਣੀ ‘ਚ ਸ਼ਾਮਲ ਕੀਤਾ ਜਾਵੇ…

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਠਾਨਕੋਟ ‘ਚ ਇਕ ਰਾਸ਼ਟਰੀ ਸੁਰੱਖਿਆ ਗਾਰਡ (ਐੱਨਐੱਨਐੱਸਜੀ) ਕੇਂਦਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਸ਼ੁੱਕਰਵਾਰ ਨੂੰ ਫਰੀਦਾਬਾਦ ਵਿੱਚ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਕਿ ਪਠਾਨਕੋਟ ਵਿੱਚ ਕੇਂਦਰ ਸਥਾਪਤ ਕਰਨ ਨਾਲ ਪੂਰੇ ਉੱਤਰੀ ਖੇਤਰ ਵਿੱਚ ਕਿਸੇ ਵੀ ਅਤਿਵਾਦੀ ਗਤੀਵਿਧੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆ ਇਹ ਜ਼ਰੂਰੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ 2015 ਦੇ ਦੀਨਾਨਗਰ ਅੱਤਵਾਦੀ ਹਮਲੇ ਦਾ ਹਵਾਲਾ ਦਿੰਦੇ ਹੋਏ ਮਾਨ ਨੇ ਕਿਹਾ ਕਿ ਉਸ ਸਮੇਂ ਦੌਰਾਨ ਗੁਰੂਗ੍ਰਾਮ ਤੋਂ ਐਨਐਸਜੀ ਕਮਾਂਡਾਂ ਨੂੰ ਬੁਲਾਉਣਾ ਪਿਆ, ਜਿਸ ਵਿੱਚ ਲੰਬਾ ਸਮਾਂ ਲੱਗਿਆ। ਪੰਜਾਬ ਪਾਕਿਸਤਾਨ ਨਾਲ ਲੱਗਦੀ 553 ਕਿਲੋਮੀਟਰ ਦੀ ਸਰਹੱਦ ਵਾਲਾ ਸੰਵੇਦਨਸ਼ੀਲ ਸੂਬਾ ਹੈ। ਇਸ ਦੌਰਾਨ ਮਾਨ ਨੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਨੂੰ ਮੌਜੂਦਾ ‘ਕੈਟਾਗਰੀ ਬੀ’ ਦੀ ਥਾਂ ‘ਏ’ ਸ਼੍ਰੇਣੀ ‘ਚ ਸ਼ਾਮਲ ਕਰਨ ਦੀ ਵੀ ਵਕਾਲਤ ਕੀਤੀ। ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ‘ਕੈਟਾਗਰੀ ਏ’ ਅਤੇ ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ-ਪੂਰਬ ਦੇ ਰਾਜਾਂ ਦੇ ਬਰਾਬਰ ਮੰਨਿਆ ਜਾਣਾ ਚਾਹੀਦਾ ਹੈ।

ਸ਼੍ਰੇਣੀ-ਏ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਕੇਂਦਰ ਅਤੇ ਰਾਜ ਵਿਚਕਾਰ 90:10 ਦੇ ਅਨੁਪਾਤ ਵਿੱਚ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ, ਜਦੋਂ ਕਿ ‘ਕੈਟਾਗਰੀ-ਬੀ’ ਵਿੱਚ ਰਾਜਾਂ ਨੂੰ 60:40 ਦੇ ਅਨੁਪਾਤ ਵਿੱਚ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਸਰਹੱਦੀ ਥਾਣਿਆਂ ਅਤੇ ਖੁਫੀਆ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬੇ ਨੂੰ 50 ਕਰੋੜ ਰੁਪਏ ਦੀ ਵਾਧੂ ਰਾਸ਼ੀ ਦੀ ਮੰਗ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਉੱਭਰ ਰਹੀਆਂ ਸੁਰੱਖਿਆ ਚੁਣੌਤੀਆਂ ਹਨ ਅਤੇ ਪੰਜਾਬ ਸਰਕਾਰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਤੇ ਦੋਵਾਂ ਦੇਸ਼ਾਂ ਦੀ ਅਸਲ ਸਰਹੱਦ ‘ਤੇ ਕੰਡਿਆਲੀ ਵਾੜ ਦੇ ਵਿਚਕਾਰ ਦੀ ਦੂਰੀ ਨੂੰ ਘੱਟ ਕਰਨ ਤਾਂ ਜੋ ਕੰਡਿਆਲੀ ਵਾੜ ਦੇ ਪਾਰ ਆਪਣੀ ਜ਼ਮੀਨ ‘ਤੇ ਖੇਤੀ ਕਰਨ ਵਾਲੇ ਕਿਸਾਨ ਦੀ ਸਹੂਲਤ ਦਿੱਤੀ ਜਾ ਸਕਦੀ ਹੈ। ਮਾਨ ਨੇ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀ ਕੰਡਿਆਲੀ ਵਾੜ ਤੋਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ

error: Content is protected !!