ਪਾਲਤੂ ਕੁੱਤੇ ਤੋਂ ਹੋਈ ਬਹਿਸ ਤੋਂ ਬਾਅਦ ਤਿੰਨ ਜਣਿਆਂ ਨੇ ਪੁਲਿਸ ਮੁਲਾਜ਼ਮ ਦਾ ਕਰ’ਤਾ ਕਤਲ

ਪਾਲਤੂ ਕੁੱਤੇ ਤੋਂ ਹੋਈ ਬਹਿਸ ਤੋਂ ਬਾਅਦ ਤਿੰਨ ਜਣਿਆਂ ਨੇ ਪੁਲਿਸ ਮੁਲਾਜ਼ਮ ਦਾ ਕਰ’ਤਾ ਕਤਲ

ਖੰਨਾ (ਵੀਓਪੀ ਬਿਊਰੋ) ਲੁਧਿਆਣਾ ਦੇ ਨਾਲ ਲੱਗਦੇ ਕਸਬਾ ਖੰਨਾ ਦੇ ਪਿੰਡ ਹੌਲ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆ ਹੈ, ਜਿਸ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਮਿਲ ਕੇ ਆਪਣੇ ਹੀ ਪਿੰਡ ਦੇ ਇਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ। ਘਟਨਾ ਪਿੱਛੇ ਕਾਰਨ ਵੀ ਕੋਈ ਜਿਆਦਾ ਵੱਡਾ ਨਹੀਂ ਹੈ ਅਤੇ ਮ੍ਰਿਤਕ ਪੁਲਿਸ ਮੁਲਾਜ਼ਮ ਨੇ ਮੁਲਜ਼ਮਾਂ ਦੇ ਪਾਲਤੂ ਕੁੱਤੇ ਨੂੰ ਲੈ ਕੇ ਹੀ ਉਹਨਾਂ ਨੂੰ ਕੁੱਝ ਕਿਹਾ ਅਤੇ ਇਸ ਕਾਰਨ ਹੀ ਉਹਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਝਗੜਾ ਇੰਨਾ ਜਿਆਦਾ ਵੱਧ ਗਿਆ ਕਿ ਪੁਲਿਸ ਮੁਲਾਜ਼ਮ ਨੂੰ ਮੌਤ ਤੋਂ ਹੱਥ ਧੋਣਾ ਪਿਆ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਮ੍ਰਿਤਕ ਪੰਜਾਬ ਪੁਲਿਸ ਵਿੱਚ ਸੇਵਾਵਾਂ ਦੇ ਰਿਹਾ ਸੀ।


ਜਾਣਕਾਰੀ ਮੁਤਾਬਕ ਮ੍ਰਿਤਕ ਅਤੇ ਮੁਲਜ਼ਮ ਇਕ ਹੀ ਪਿੰਡ ਵਿੱਚ ਰਹਿੰਦੇ ਹਨ ਅਤੇ ਇਸ ਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਦੀ ਬਹਿਸਬਾਜੀ ਹੋ ਚੁੱਕੀ ਹੈ ਅਤੇ ਇਸ ਬਹਿਸਬਾਜੀ ਦਾ ਕਾਰਨ ਮੁਲਜ਼ਮਾਂ ਵੱਲੋਂ ਰੱਖੇ ਉਹਨਾਂ ਦੇ ਪਾਲਤੂ ਕੁੱਤੇ ਹੀ ਸਨ। ਬੀਤੇ ਦਿਨ ਵੀ ਉਹਨਾਂ ਦਾ ਪਾਲਤੂ ਕੁੱਤਿਆਂ ਕਾਰਨ ਹੀ ਮੁਲਜ਼ਮਾਂ ਦਾ ਪੁਲਿਸ ਮੁਲਾਜ਼ਮ ਦੇ ਨਾਲ ਬਹਿਸ ਹੋ ਗਈ ਅਤੇ ਇਸੇ ਰੰਜਿਸ਼ ਤਹਿਤ ਉਹਨਾਂ ਨੇ ਜਦ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਆਪਣੀ ਕਾਰ ਵਿੱਚ ਸਵਾਰ ਹੋ ਕੇ ਆ ਰਿਹਾ ਸੀ ਤਾਂ ਰੋਕ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਦੀ ਗਿਣਤੀ 3 ਦੱਸੀ ਜਾ ਰਹੀ ਹੈ।


ਇਸ ਤੋਂ ਬਾਅਦ ਜਦ ਜ਼ਖਮੀ ਹੋਏ ਸੁਖਵਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਨੇ ਉਕ ਮੁਲਜ਼ਮ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦ ਕਿ ਬਾਕੀ 2 ਮੁਲਜ਼ਮ ਸੁਖਚੈਨ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐੱਸਪੀ ਵਿਲੀਅਮ ਜੈਜ਼ੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

error: Content is protected !!