ਅੰਮ੍ਰਿਤਸਰ ਪੁਲਿਸ ਨੇ ਲਿਆ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਜਲੰਧਰ ਦੀ ਅਦਾਲਤ ‘ਚ ਹੋਈ ਪੇਸ਼ੀ, ਸਿੱਧੂ ਮੂਸੇਵਾਲਾ ਦੇ ਪਿਤਾ ਦੇ ਚੁੱਕੇ ਨੇ ਦੇਸ਼ ਛੱਡਣ ਦੀ ਧਮਕੀ…

ਅੰਮ੍ਰਿਤਸਰ ਪੁਲਿਸ ਨੇ ਲਿਆ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਜਲੰਧਰ ਦੀ ਅਦਾਲਤ ‘ਚ ਹੋਈ ਪੇਸ਼ੀ, ਸਿੱਧੂ ਮੂਸੇਵਾਲਾ ਦੇ ਪਿਤਾ ਦੇ ਚੁੱਕੇ ਨੇ ਦੇਸ਼ ਛੱਡਣ ਦੀ ਧਮਕੀ…


ਜਲੰਧਰ (ਵੀਓਪੀ ਬਿਊਰੋ) ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਤਿਹਾੜ ਜੇਲ੍ਹ ਤੋਂ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਾਢੇ 4 ਮਹੀਨੇ ਹੋ ਗਏ ਨੇ ਉਹ ਲਗਾਤਾਰ ਪੰਜਾਬ ਪੁਲਿਸ ਕੋਲ ਰਿਮਾਂਡ ਉੱਤੇ ਹਨ ਅਤੇ ਇਸ ਦੌਰਾਨ ਕਈ ਜਿਲ੍ਹਿਆਂ ਦੀ ਪੁਲਿਸ ਨੇ ਉਸ ਦਾ ਪੁੱਛ-ਗਿੱਛ ਦੇ ਲਈ ਰਿਮਾਂਡ ਹਾਸਲ ਕੀਤਾ ਹੈ। ਇਸ ਦੌਰਾਨ ਕਤਲ ਦੇ ਅਸਲ ਕਾਰਨ ਕਿ ਹਨ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੁੰਦੇ ਹੋਏ ਵੀ ਉਹ ਇੰਨੀਆਂ ਵੱਡੀਆਂ ਵਾਰਦਾਤਾਂ ਨੂੰ ਕਿਸ ਤਰਹਾਂ ਅੰਜਾਮ ਦੇ ਰਿਹਾ ਹੈ ਜਾਨਣ ਵਿੱਚ ਪੁਲਿਸ ਨਾਕਾਮ ਰਹੀ ਹੈ। ਅੱਜ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਦਾ 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਇਸ ਦੌਰਾਨ ਉਸ ਦਾ ਅੰਮ੍ਰਿਤਸਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ।


ਇਸ ਦੌਰਾਨ ਏਡੀਸੀਪੀ ਕੇਪੀਐੱਸ ਚਾਹਲ ਨੇ ਦੱਸਿਆ ਕਿ ਗੈਂਗਸਟਰ ਲਾਰੇਸ ਬਿਸ਼ਨੋਈ ਨੂੰ ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਅੱਜ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ, ਇਸ ਮਾਮਲੇ ਦੀ ਅਗਲੀ ਸੁਣਵਾਈ 14 ਨਵੰਬਰ ਨੂੰ ਹੋਵੇਗੀ। ਅੱਜ ਉਸ ਨੂੰ ਅੰਮ੍ਰਿਤਸਰ ਪੁਲੀਸ ਨੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਹੈ। ਇਸ ਤੋਂ ਪਹਿਲਾਂ ਲਾਰੇਂਸ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੁਲਿਸ ਨੇ ਅਦਾਲਤ ਤੋਂ ਲਾਰੈਂਸ ਦਾ 10 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲਾਰੇਂਸ ਦਾ ਰਿਮਾਂਡ ਹਾਸਲ ਕੀਤਾ ਸੀ। ਲਾਰੇਂਸ ਦੇ 10 ਦਿਨ ਦੇ ਰਿਮਾਂਡ ਦੌਰਾਨ ਪੁਲਿਸ ਨੇ ਕੀ ਪੁੱਛ-ਗਿੱਛ ਕੀਤੀ ਸੀ, ਇਸ ਬਾਰੇ ਅਜੇ ਤੱਕ ਪੁਲਿਸ ਨੇ ਖੁਲਾਸਾ ਨਹੀਂ ਕੀਤਾ ਹੈ।


ਤੁਹਾਨੂੰ ਦੱਸ ਦੇਈਏ ਕਿ 5 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਸਿੱਟੇ ਉੱਪਰ ਨਹੀਂ ਪਹੁੰਚਿਆ ਜਾ ਸਕਿਆ। ਇਸ ਦੌਰਾਨ ਬਲਕੌਰ ਸਿੰਘ ਨੇ ਭਰੇ ਮਨ ਦੇ ਨਾਲ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਸਾਨੂੰ ਇਨਸਾਫ਼ ਨਹੀਂ ਦੇ ਸਕੀ। ਸਿੱਧੂ ਦਾ ਆਈਫੋਨ ਵੀ ਖੋਲ੍ਹਿਆ ਗਿਆ ਸੀ ਪਰ ਲਾਰੈਂਸ ਬਿਸ਼ਨੋਈ ਦੀ ਬੀ ਟੀਮ ਅਜੇ ਵੀ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜਾਂਚ ਦੇ ਨਾਂ ਉੱਪਰ ਸਿਰਫ ਦਿਨ ਲਗਾਏ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਬਲਕੌਰ ਸਿੰਘ ਨੇ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਨੂੰ 25 ਨਵੰਬਰ ਤਕ ਦਾ ਅਲਟੀਮੇਟਮ ਦਿੱਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ 25 ਨਵੰਬਰ ਤੋਂ ਬਾਅਦ ਉਹ ਪਰਿਵਾਰ ਸਮੇਤ ਭਾਰਤ ਛੱਡ ਕੇ ਚਲੇ ਜਾਣਗੇ। ਇਸ ਤੋਂ ਇਲਾਵਾ ਮੈਂ ਬੇਟੇ ਦੇ ਕਤਲ ਦੀ ਐੱਫਆਈਆਰ ਵੀ ਵਾਪਸ ਲਵਾਂਗਾ।

error: Content is protected !!