ਪਰਾਲੀ ਸਾੜਨ ਦੇ ਮਾਮਲੇ ‘ਚ ਇਕ-ਦੂਜੇ ਨੂੰ ਕੋਸਣ ਲੱਗੇ ਪੰਜਾਬ ਤੇ ਹਰਿਆਣਾ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਪੰਜਾਬ ਨੂੰ ਤਾਂ ਐੱਨਜੀਟੀ ਨੇ ਵੀ ਫਟਕਾਰ ਲਾਈ…

ਪਰਾਲੀ ਸਾੜਨ ਦੇ ਮਾਮਲੇ ‘ਚ ਇਕ-ਦੂਜੇ ਨੂੰ ਕੋਸਣ ਲੱਗੇ ਪੰਜਾਬ ਤੇ ਹਰਿਆਣਾ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਪੰਜਾਬ ਨੂੰ ਤਾਂ ਐੱਨਜੀਟੀ ਨੇ ਵੀ ਫਟਕਾਰ ਲਾਈ…

ਚੰਡੀਗੜ੍ਹ (ਵੀਓਪੀ ਬਿਊਰੋ) ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸਿਆਸਤ ਲਗਾਤਾਰ ਹੁੰਦੀ ਆ ਰਹੀ ਹੈ ਅਤੇ ਇਸ ਵਾਰ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਈਆਂ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨਸੀਆਰ ਦੇ ਸ਼ਹਿਰਾਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪੰਜਾਬ ਸੂਬੇ ਦੇ ਮੁਕਾਬਲੇ ਹਰਿਆਣਾ ਵਿੱਚ ਸਿਰਫ਼ 10 ਫ਼ੀਸਦੀ ਹੀ ਪਰਾਲੀ ਸਾੜੀ ਜਾਂਦੀ ਹੈ। ਉਹਨਾਂ ਨੇ ਇਸ ਮੌਕੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਹਰਿਆਣਾ ਪੰਜਾਬ ਤੋਂ ਕਾਫੀ ਅੱਗੇ ਹੈ।

ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ 2021 ਵਿੱਚ ਹੁਣ ਤੱਕ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ 2,561 ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਹੁਣ ਤੱਕ ਇਹ ਮਾਮਲੇ ਘੱਟ ਕੇ 1,925 ਰਹਿ ਗਏ ਹਨ। ਉਹਨਾਂ ਨੇ ਅੱਗੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਪੰਜਾਬ ਵਿੱਚ ਇਸ ਸਮੇਂ ਤੱਕ ਪਰਾਲੀ ਸਾੜਨ ਦੇ 13,873 ਮਾਮਲੇ ਸਾਹਮਣੇ ਆਏ ਹਨ। ਉਹਨਾਂ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਜਿਆਦਾ ਵੱਧ ਹੋਣ ਕਾਰਨ ਹੀ ਐਨਜੀਟੀ ਨੇ ਵੀ ਇਸ ਲਈ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਬਿਆਨ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਹਰਿਆਣਾ ਨੂੰ ਇਸ ਮਾਮਲੇ ਵਿੱਚ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ।

ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਨੂੰ ਜਿੰਮੇਵਾਰ ਠਹਿਰਾਉਣ ਦੇ ਮਾਮਲੇ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਲਈ ਹਿਮਾਚਲ ਅਤੇ ਹਰਿਆਣਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੀਤ ਹੇਅਰ ਦਾ ਕਹਿਣਾ ਹੈ ਕਿ ਅੰਕੜੇ ਦੱਸਦੇ ਹਨ ਕਿ ਪੰਜਾਬ ਵਿਚ ਹਿਮਾਚਲ ਅਤੇ ਹਰਿਆਣਾ ਨਾਲੋਂ ਘੱਟ ਹਵਾ ਪ੍ਰਦੂਸ਼ਣ ਹੈ। ਗਵਾਹ ਇਹ ਹੈ ਏਅਰ ਕੁਆਲਿਟੀ ਇੰਡੈਕਸ (AQI)।

error: Content is protected !!