ਸਾਬਕਾ ਜੱਜ ਨੇ ਕੀਤੀ ਸੀ ਸ਼ਿਕਾਇਤ, ਫਿਰ ਵੀ ਪੇਸ਼ੀ ਲਈ ਹਾਈ ਕੋਰਟ ‘ਚ ਹਾਜ਼ਰ ਨਹੀਂ ਹੋਇਆ ਕਾਂਗਰਸੀ ਵਿਧਾਇਕ, ਅਦਾਲਤ ਨੇ ਸੁਣਾ ਦਿੱਤਾ ਇਹ ਫੈਸਲਾ ਹੁਣ ਗਰੀਬ…

ਸਾਬਕਾ ਜੱਜ ਨੇ ਕੀਤੀ ਸੀ ਸ਼ਿਕਾਇਤ, ਫਿਰ ਵੀ ਪੇਸ਼ੀ ਲਈ ਹਾਈ ਕੋਰਟ ‘ਚ ਹਾਜ਼ਰ ਨਹੀਂ ਹੋਇਆ ਕਾਂਗਰਸੀ ਵਿਧਾਇਕ, ਅਦਾਲਤ ਨੇ ਸੁਣਾ ਦਿੱਤਾ ਇਹ ਫੈਸਲਾ ਹੁਣ ਗਰੀਬ…

ਚੰਡੀਗੜ੍ਹ (ਵੀਓਪੀ ਬਿਊਰੋ) ਵਿਧਾਨ ਸਭਾ ਚੋਣਾਂ ਦੌਰਾਨ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸੀਟ ਲਈ ਉਮੀਦਵਾਰ ਸੇਵਾਮੁਕਤ ਜੱਜ ਮੰਜੂ ਰਾਣਾ ਅਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵਿਚਕਾਰ ਤਕਰਾਰ ਕਾਰਨ ਮਾਮਲਾ ਕਾਫੀ ਭਖਿਆ ਹੋਇਆ ਸੀ, ਇਸ ਦੌਰਾਨ ਕਾਫੀ ਉਤਰਾਅ-ਚੜਾਅ ਦੇਖਣ ਨੂੰ ਮਿਲੇ ਪਰ ਅੰਤ ਜਿੱਥੇ ਪੰਜਾਬ ਭਾਰ ਵਿੱਚ ਝਾੜੂ ਚੱਲਿਆ, ਉੱਥੇ ਹੀ ਕਪੂਰਥਲਾ ਸੀਟ ਤੋਂ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਇਸ ਦੌਰਾਨ ਉਹਨਾਂ ਨੇ ਵੋਟਾਂ ਦੀ ਗਿਣਤੀ ਵਿੱਚ ਹੇਰ-ਫੇਰ ਦੇ ਵੀ ਦੋਸ਼ ਲਾਏ।


ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਦੋਸ਼ ਲਾਇਆ ਕਿ ਪੋਲਿੰਗ ਬੂਥ ਦੇ ਅਧਿਕਾਰੀਆਂ ਅਤੇ ਰਾਣਾ ਗੁਰਜੀਤ ਸਿੰਘ ‘ਤੇ ਵੋਟਾਂ ਦੀ ਗਿਣਤੀ ‘ਚ ਮਿਲੀਭੁਗਤ ਕਰ ਕੇ ਕਾਂਗਰਸ ਦੀ ਝੋਲੀ ਜਿੱਤ ਪਾਈ ਹੈ। ਸੇਵਾਮੁਕਤ ਜੱਜ ਮੰਜੂ ਰਾਣਾ ਨੇ ਦੋਸ਼ ਲਾਇਆ ਸੀ ਕਿ ਵੋਟਾਂ ਦੀ ਗਿਣਤੀ ਸਮੇਂ ਮਸ਼ੀਨ ਵਿੱਚੋਂ ਚੋਣਾਂ ਦੌਰਾਨ ਪਈਆਂ ਵੋਟਾਂ ਨਾਲੋਂ ਵੱਧ ਵੋਟਾਂ ਨਿਕਲੀਆਂ ਹਨ। ਉਸ ਦੌਰਾਨ ਸੇਵਾਮੁਕਤ ਜੱਜ ਮੰਜੂ ਰਾਣਾ ਨੇ ਵੋਟਾਂ ਦੀ ਗਿਣਤੀ ‘ਚ ਬੇਨਿਯਮੀਆਂ ਦਾ ਦੋਸ਼ ਲਾਉਂਦਿਆਂ ਚਾਰ ਦਿਨਾਂ ਤੋਂ ਧਰਨਾ ਦਿੱਤਾ ਸੀ। ਉਨ੍ਹਾਂ ਚੋਣਾਵੀ ਧਾਂਦਲੀ ਦਾ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਮੀਡੀਆ ਰਾਹੀਂ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਜੋ ਗਲਤ ਕੰਮ ਪਹਿਲਾਂ ਕਰਦੇ ਆ ਰਹੇ ਹਨ, ਉਸ ਨੂੰ ਛੱਡ ਕੇ ਇਮਾਨਦਾਰੀ ਨਾਲ ਕੰਮ ਕਰਨ।


ਇਸ ਤੋਂ ਬਾਅਦੀ ਉਹਨਾਂ ਦਾ ਦੋਸ਼ ਸੀ ਕਿ ਰਾਣਾ ਗੁਰਜੀਤ ਸਿੰਘ ਨੇ ਉਹਨਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਅਤੇ ਇਸ ਸਬੰਧੀ ਥਾਣਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਮੰਜੂ ਰਾਣਾ ਨੂੰ ਹਾਈਕੋਰਟ ਜਾਣਾ ਪਿਆ। ਇਸ ਸਬੰਧੀ ਹੀ ਰਾਣਾ ਗੁਰਜੀਤ ਸਿੰਘ ਦੀ ਹਾਈ ਕੋਰਟ ਵਿੱਚ ਪੇਸ਼ੀ ਸੀ ਪਰ ਉਹ ਪੇਸ਼ ਨਾ ਹੋਏ। ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਰਾਣਾ ਗੁਰਜੀਤ ਸਿੰਘ ਨੂੰ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।

error: Content is protected !!