ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਦੇਸ਼ ਛੱਡਣ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਹੀ ਇਹ ਗੱਲ, ਕਿਹਾ ਸਾਰੇ ਦੋਸ਼ੀ ਗ੍ਰਿਫਤਾਰ ਤਾਂ ਹੋ ਗਏ ਨੇ, ਹੁਣ ਹੋਰ ਅਸੀ…

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਦੇਸ਼ ਛੱਡਣ ਦੀ ਧਮਕੀ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਹੀ ਇਹ ਗੱਲ, ਕਿਹਾ ਸਾਰੇ ਦੋਸ਼ੀ ਗ੍ਰਿਫਤਾਰ ਤਾਂ ਹੋ ਗਏ ਨੇ, ਹੁਣ ਹੋਰ ਅਸੀ…


ਵੀਓਪੀ ਬਿਊਰੋ – ਮਸ਼ਹੂਰ ਸਿੰਗਰ-ਰੈਪਰ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ 25 ਨਵੰਬਰ ਤਕ ਅਲਟੀਮੇਟਮ ਦੇਣ ਤੋਂ ਬਾਅਦ ਹੁਣ ਸਰਕਾਰ ਦੇ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਵਿੱਚ ਬਿਆਨ ਦਿੱਤਾ ਹੈ। ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਇਨਸਾਫ ਨਾ ਮਿਲਦਾ ਦੇਖ ਕੇ ਦੇਸ਼ ਛੱਡ ਦੇਣਗੇ ਅਤੇ ਕਤਲ ਮਾਮਲੇ ਵਿੱਚ ਐੱਫਆਈਆਰ ਵੀ ਵਾਪਸ ਲੈ ਲੈਣਗੇ। ਇਸ ਸਬੰਧੀ ਉਹਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ 25 ਨਵੰਬਰ ਤਕ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਹੈ ਅਤੇ ਉਹਨਾਂ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਜ਼ਰੂਰੀ ਮਿਲੇਗਾ।


ਦਰਅਸਲ ਬੀਤੇ ਦਿਨ ਸੋਮਵਾਰ ਨੂੰ ਪਠਾਨਕੋਟ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਦ ਸਿੱਧੂ ਮੂਸੇਵਾਲਾ ਕਤਲਕਾਂਡ ਅਤੇ ਉਹਨਾਂ ਦੇ ਪਿਤਾ ਵੱਲੋਂ ਦੇਸ਼ ਛੱਡਣ ਦੇ ਬਿਆਨ ਬਾਰੇ ਸਵਾਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਇੱਕ ਤੋਂ ਬਾਅਦ ਇੱਕ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਬੈਠੇ ਕਾਤਲਾਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੰਜਾਬ ਦੀ ਸ਼ਾਨ ਸੀ ਅਤੇ ਉਸ ਦੇ ਕਾਤਲਾਂ ਅਤੇ ਕਤਲ ਦੇ ਸਾਜਿਸ਼ਕਰਤਾਵਾਂ ਨੂੰ ਕਿਸੇ ਵੀ ਕੀਮਤ ਉੱਪਰ ਛੱਡਿਆ ਨਹੀਂ ਜਾਵੇਗਾ।


ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐੱਨਆਈਏ ਵੱਲੋਂ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਭਾਵ ਕਿ ਪੰਜਾਬੀ ਸਿੰਗਰ ਅਫਸਾਨਾ ਖਾਨ ਅਤੇ ਜੈਨੀ ਜੌਹਲ ਕੋਲੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ੈਨੀ ਜੌਹਲ ਅਤੇ ਅਫਸਾਨਾ ਖਾਨ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਗਏ ਹਨ, ਜੋ ਕਿ ਗਲਤ ਹੈ। ਬੇਟੇ ਸਿੱਧੂ ਦੀ ਮੌਤ ਨੂੰ ਗੈਂਗ ਵਾਰ ਦਾ ਰੂਪ ਦਿੱਤਾ ਜਾ ਰਿਹਾ ਹੈ, ਜਦਕਿ ਉਸ ਦਾ ਕਿਸੇ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਹੈ। ਉਸ ਦਾ ਮੋਬਾਈਲ, ਪਿਸਤੌਲ ਅਤੇ ਹੋਰ ਸਾਮਾਨ ਐਨਆਈਏ ਕੋਲ ਹੈ, ਉਨ੍ਹਾਂ ਦੀ ਜਾਂਚ ਕੀਤੀ ਜਾ ਸਕਦੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਵਿਦੇਸ਼ਾਂ ਵਿੱਚ ਇੱਕ ਸ਼ੋਅ ਲਈ 1.25 ਕਰੋੜ ਰੁਪਏ ਲੈ ਰਿਹਾ ਹੈ, ਫਿਰ ਉਹ ਕੁਝ ਪੈਸਿਆਂ ਲਈ ਗੈਂਗਸਟਰਾਂ ਨਾਲ ਸਬੰਧ ਕਿਉਂ ਰੱਖੇਗਾ।

error: Content is protected !!