Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
2
ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਦੱਸੇ ਟ੍ਰੈਫਿਕ ਨਿਯਮ
Latest News
Punjab
ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਦੱਸੇ ਟ੍ਰੈਫਿਕ ਨਿਯਮ
November 2, 2022
editor
ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਦੱਸੇ ਟ੍ਰੈਫਿਕ ਨਿਯਮ
ਸਕੂਲ ਵਿੱਚ ਲਗਾਇਆ ਜਾਗਰੂਕਤਾ ਕੈਂਪ
ਬਿਆਸ : (ਅਰੁਣ ਕੁਮਾਰ) : ਟ੍ਰੈਫ਼ਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ ਸ਼ੁਕਰ ਚੱਕ ਵਿਖੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ (ਆਈ ਪੀ ਐਸ) ਅਤੇ ਐਸ ਪੀ ਹੈੱਡ ਕੁਆਟਰ ਜਸਵੰਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਏਐਸਆਈ ਕਮਲਜੀਤ ਅਤੇ ਏਐਸਆਈ ਰਣਜੀਤ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ।
ਜਾਗਰੂਕਤਾ ਕੈਂਪ ਦੌਰਾਨ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ, ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉ, ਚਾਰ ਪਹੀਆ ਵਾਹਨ ਚਲਾਉਦੇ ਸਮੇਂ ਸੀਟ ਬੈਲਟ ਜਰੂਰ ਲਗਾਉ, ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾਂ ਕਰੋ ਅਤੇ ਟ੍ਰੈਫਿਕ ਨਿਯਮਾਂ ਨਾਲ ਜੁੜੀ ਹੋਰ ਭਰਪੂਰ ਜਾਣਕਾਰੀ ਬੱਚਿਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਜੇਕਰ ਸੜਕਾਂ ਤੇ ਸੜਕ ਹਾਦਸਿਆਂ ਦੌਰਾਨ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ ਤਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਲੜਕੀਆਂ ਨੂੰ ਹੈਲਪਲਾਈਨ ਨੰਬਰ 181 ਅਤੇ 112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਵੀ ਅਨਜਾਣ ਵਿਅਕਤੀ ਕੋਲੋ ਕੋਈ ਵੀ ਚੀਜ਼ ਨਾ ਹੀ ਲੈਣ ਜਾਂ ਫਿਰ ਨਾ ਖਾਣ ਬਾਰੇ ਵੀ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਵੱਧ ਰਹੇ ਨਸ਼ੇ ਤੇ ਜੁਰਮ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਸੋਨੀਆ ਰੰਧਾਵਾ ਅਤੇ ਸਟਾਫ਼ ਮੈਂਬਰ ਹਾਜ਼ਿਰ ਸਨ।
Post navigation
2 ਜਗ੍ਹਾ ਔਰਤਾਂ ਦੀ ਸ਼ਰੇਆਮ ਹੋ ਰਹੀ ਡਾਂਗਾਂ ਦੇ ਨਾਲ ਕੁੱਟਮਾਰ ਦੀਆਂ ਵੀਡੀਓਜ਼ ਹੋਈਆਂ ਵਾਇਰਲ, ਸਿਆਸੀ ਵਿਰੋਧੀ ਬੋਲੇ ‘ਆਪ’ ਸਰਕਾਰ ਤਾਂ ਆਪਣੀ ਵਿਧਾਇਕਾ ਦੇ ਪਏ ਥੱਪੜਾਂ ਸਬੰਧੀ ਨਾ ਕਰ ਸਕੀ ਕੋਈ ਕਾਰਵਾਈ ਹੁਣ ਕੀ ਕਰਨਾ…
ਅਕਾਲੀ ਦਲ ਨੇ ਬੀਬੀ ਜਗੀਰ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ, ਤਾਂ ਬੀਬੀ ਕਹਿੰਦੀ-ਜੋ ਕਰਨਾ ਕਰ ਲਓ, ਐੱਸਜੀਪੀਸੀ ਦੀ ਚੋਣ ਤਾਂ ਮੈਂ ਲੜ ਕੇ ਹੀ ਸਾਹ ਲਉ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us