ਅਕਾਲੀ ਦਲ ਨੇ ਬੀਬੀ ਜਗੀਰ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ, ਤਾਂ ਬੀਬੀ ਕਹਿੰਦੀ-ਜੋ ਕਰਨਾ ਕਰ ਲਓ, ਐੱਸਜੀਪੀਸੀ ਦੀ ਚੋਣ ਤਾਂ ਮੈਂ ਲੜ ਕੇ ਹੀ ਸਾਹ ਲਉ…

ਅਕਾਲੀ ਦਲ ਨੇ ਬੀਬੀ ਜਗੀਰ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ, ਤਾਂ ਬੀਬੀ ਕਹਿੰਦੀ-ਜੋ ਕਰਨਾ ਕਰ ਲਓ, ਐੱਸਜੀਪੀਸੀ ਦੀ ਚੋਣ ਤਾਂ ਮੈਂ ਲੜ ਕੇ ਹੀ ਸਾਹ ਲੂ…


ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀਆਂ ਚੋਣਾਂ ਲਈ ਤਿਆਰ ਬੀਬੀ ਜਗੀਰ ਨੂੰ ਅਕਾਲੀ ਦਲ ਪਾਰਟੀ ਵੱਲੋਂ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਸਬੰਧੀ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ, ਜਿਸ ਵਿਚ ਐੱਸਜੀਪੀਸੀ ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਨਾਲ ਬੀਤੇ ਦਿਨ ਹੋਈ ਮੀਟਿੰਗ ਦੀ ਰਿਪੋਰਟ ਸੌਂਪ ਦਿੱਤੀ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਇਹ ਸਖ਼ਤ ਫ਼ੈਸਲਾ ਲਿਆ ਹੈ।


ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਇਸ ਫੈਸਲੇ ਸਬੰਧੀ ਬੀਬੀ ਜਗੀਰ ਕੌਰ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਸਬੰਧ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਹੋਵੇ ਜਾਂ ਕੋਈ ਹੋਰ ਜੋ ਕਰਨਾ ਕਰ ਲੈਣ ਪਰ ਉਹ ਹਰ ਹਾਲਤ ’ਚ ਚੋਣ ਲਡ਼ਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ। ਨੋਟਿਸ ਪ੍ਰਾਪਤ ਹੋਣ ’ਤੇ ਇਸਦਾ ਜਵਾਬ ਪ੍ਰੈੱਸ ਕਾਨਫਰੰਸ ਰਾਹੀਂ ਦਿਆਂਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ 9 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਇਸ ਵਾਰ ਪਾਰਟੀ ਖ਼ਿਲਾਫ਼ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਪਾਰਟੀ ਆਗੂ ਲਗਾਤਾਰ ਜਗੀਰ ਕੌਰ ‘ਤੇ ਚੋਣ ਨਾ ਲੜਨ ਲਈ ਦਬਾਅ ਬਣਾ ਰਹੇ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਬੀਬੀ ਜਗੀਰ ਕੌਰ ਇਸ ਲਈ ਰਾਜ਼ੀ ਨਹੀਂ ਸੀ।


ਬੀਬੀ ਜਗੀਰ ਕੌਰ ਨੇ ਨੋਟਿਸ ਸਬੰਧੀ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਕਦੀ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਖ਼ਿਲਾਫ਼ ਕੋਈ ਸ਼ਬਦ ਨਾ ਹੀ ਬੋਲਿਆ ਹੈ ਤੇ ਨਾ ਹੀ ਕੋਈ ਅਜਿਹਾ ਕੰਮ ਕੀਤਾ ਹੈ ਜਿਸ ਨਾਲ ਪਾਰਟੀ ਦਾ ਨੁਕਸਾਨ ਹੋਵੇ।’ ਉਨ੍ਹਾਂ ਕਿਹਾ ਕਿ ਐੱਸਜੀਪੀਸੀ ਪ੍ਰਧਾਨ ਦੀ ਚੋਣ ਲਡ਼ਨ ਲਈ ਇਸ ਕਾਰਨ ਬਜ਼ਿੱਦ ਹਨ ਕਿਉਂਕਿ ਉਹ ਲਿਫਾਫਾ ਕਲਚਰ ਦੇ ਖ਼ਿਲਾਫ਼ ਹਨ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਅਜੇ ਤੱਕ ਕਿਸੇ ਹੋਰ ਪਾਰਟੀ ’ਚ ਜਾਣ ਬਾਰੇ ਨਹੀਂ ਸੋਚਿਆ ਤੇ ਮੈਂ ਅਕਾਲੀ ਦਲ ਦੀ ਵਫ਼ਾਦਾਰ ਸਿਪਾਹੀ ਹਾਂ। ਅਕਾਲੀ ਦਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਸੀ ਕਿ ਬੀਬੀ ਜਗੀਰ ਕੌਰ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਲਡ਼ਦੇ ਹਨ ਤਾਂ ਉਨ੍ਹਾਂ ਖਿਲਾਫ਼ ਅਕਾਲੀ ਦਲ ਅਨੁਸ਼ਾਸਨੀ ਕਾਰਵਾਈ ਕਰ ਸਕਦਾ ਹੈ

error: Content is protected !!