7ਵੀਂ ਕਲਾਸ ਵਿੱਚ ਪੜ੍ਹਦੀ ਵਿਦਿਆਰਥਣ ਨੇ ਦੱਸਿਆ, Sir ਮੈਨੂੰ ਪੱਟਾਂ ‘ਤੇ ਬਿਠਾ ਕੇ ਕਰਦੇ ਨੇ ਅਸ਼ਲੀਲ ਹਰਕਤਾਂ…

7ਵੀਂ ਕਲਾਸ ਵਿੱਚ ਪੜ੍ਹਦੀ ਵਿਦਿਆਰਥਣ ਨੇ ਦੱਸਿਆ, Sir ਮੈਨੂੰ ਪੱਟਾਂ ‘ਤੇ ਬਿਠਾ ਕੇ ਕਰਦੇ ਨੇ ਅਸ਼ਲੀਲ ਹਰਕਤਾਂ…


ਚੰਡੀਗੜ੍ਹ (ਵੀਓਪੀ ਬਿਊਰੋ) ਅਪਰਾਧਿਕ ਦਰ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਕਿਤੇ ਵੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਸਮੇਂ ਬੇ-ਫਿਕਰ ਰਹਿੰਦੇ ਅਤੇ ਉਮੀਦ ਕਰਦੇ ਹਨ ਕਿ ਸਾਡੇ ਬੱਚੇ ਸਕੂਲ ਵਿੱਚ ਸੁਰੱਖਿਅਤ ਰਹਿਣਗੇ। ਪਰ ਅੱਜ ਦਾ ਸਮਾਂ ਤਾਂ ਅਜਿਹਾ ਹੈ ਕਿ ਬੱਚੇ ਨਾ ਤਾਂ ਸਕੂਲਾਂ ਵਿੱਚ ਸੁਰੱਖਿਅਤ ਹਨ ਅਤੇ ਨਾ ਹੀ ਆਪਣੇ ਘਰਾਂ ਵਿੱਚ, ਕਲਯੁੱਗ ਦੇ ਇਸ ਦੌਰ ਵਿੱਚ ਹਰ ਕਿਸੇ ਉੱਪਰ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਤੋਂ ਜਿੱਥੇ ਇਕ ਅਧਿਆਪਕ ਨੇ ਆਪਣੀ 7ਵੀਂ ਕਲਾਸ ਵਿੱਚ ਪੜ੍ਹਦੀ ਵਿਦਿਆਰਥਣ ਦੇ ਨਾਲ ਹੀ ਅਸ਼ਲੀਲ ਹਰਕਤਾਂ ਕੀਤੀਆਂ ਹਨ। ਉਕਤ ਅਧਿਆਪਕ ਨੂੰ ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।


ਜਾਣਕਾਰੀ ਮੁਤਾਬਕ ਸਥਾਨਕ ਪੁਲਿਸ ਨੇ ਸਥਾਨਕ ਸ਼ਹਿਰ ਦੇ ਇਕ ਸਕੂਲ ਦੇ ਇੱਕ ਅਧਿਆਪਕ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਆਪਕ ‘ਤੇ ਸਕੂਲ ਦੀ ਵਿਦਿਆਰਥਣ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਅਧਿਆਪਕ ਨੂੰ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਸ਼ੀ ਅਧਿਆਪਕ ‘ਤੇ ਸਕੂਲ ‘ਚ 7ਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। 7ਵੀਂ ਕਲਾਸ ਵਿੱਚ ਪੜ੍ਹਦੀ ਵਿਦਿਆਰਥਣ ਨੇ ਇਸ ਸਬੰਧੀ ਆਪਣੇ ਘਰ ਆ ਕੇ ਮਾਪਿਆਂ ਨੂੰ ਦੱਸਿਆ ਕਿ ਕਿ ਉਸ ਦਾ ਸਰ ਉਸ ਨੂੰ ਆਪਣੀ ਗੋਦੀ ਵਿੱਚ ਬਿਠਾ ਕੇ ਅਤੇ ਹਰ ਸਮੇਂ ਉਸ ਕੋਲ ਆ ਕੇ ਅਸ਼ਲੀਲ ਹਰਕਤਾਂ ਕਰਦਾ ਰਹਿੰਦਾ ਹੈ।

error: Content is protected !!