ਆਖਿਰ ਕਿਉਂ ਆਉਣਾ ਪੈ ਰਿਹੈ ਪ੍ਰਧਾਨ ਮੰਤਰੀ ਮੋਦੀ ਨੂੰ ਬਿਆਸ ਡੇਰੇ, ਜਾਣੋ ਹਿਮਾਚਲ ਚੋਣਾਂ ਨਾਲ ਡੇਰਾ ਬਿਆਸ ਦਾ ਸੰਬੰਧ ਤੇ ਡੇਰੇ ਦੇ ਸਿਆਸੀ ਰਿਸ਼ਤੇ…

ਆਖਿਰ ਕਿਉਂ ਆਉਣਾ ਪੈ ਰਿਹੈ ਪ੍ਰਧਾਨ ਮੰਤਰੀ ਮੋਦੀ ਨੂੰ ਬਿਆਸ ਡੇਰੇ, ਜਾਣੋ ਹਿਮਾਚਲ ਚੋਣਾਂ ਨਾਲ ਡੇਰਾ ਬਿਆਸ ਦਾ ਸੰਬੰਧ ਤੇ ਡੇਰੇ ਦੇ ਸਿਆਸੀ ਰਿਸ਼ਤੇ…

ਜਲੰਧਰ/ਅੰਮ੍ਰਿਤਸਰ (ਵੀਓਪੀ ਬਿਊਰੋ) 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ ਅਤੇ ਇਸ ਦੇ ਸਬੰਧ ਵਿੱਚ ਹੀ ਸਿਆਸਤ ਵੀ ਇਸ ਸਮੇਂ ਪੂਰੀ ਤਰਹਾਂ ਦੇ ਨਾਲ ਭੱਖ ਚੁੱਕੀ ਹੈ ਅਤੇ ਸਿਆਸੀ ਪਾਰਟੀਆਂ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜਿੱਤ ਦਰਜ ਕਰਨ ਲਈ ਉਤਾਵਲੀਆਂ ਹਨ। ਜਦੋਂ ਗੱਲ ਆਉਂਦੀ ਹੈ ਚੋਣਾਂ ਦੀ ਤਾਂ ਭਾਰਤ ਵਿੱਚ ਸਿਆਸੀ ਆਗੂਆਂ ਵੱਲੋਂ ਸਭ ਤੋਂ ਪਹਿਲਾਂ ਰੁਖ ਡੇਰਿਆਂ ਦਾ ਹੀ ਕੀਤਾ ਜਾਂਦਾ ਹੈ ਅਤੇ ਉੱਥੇ ਜਾ ਕੇ ਡੇਰਾ ਮੁਖੀਆਂ ਦੇ ਕੋਲੋਂ ਆਪਣੇ ਭਗਤਾਂ ਦੀਆਂ ਵੋਟਾਂ ਲਈ ਇਸ ਤਰਹਾਂ ਦੇ ਉਪਰਾਲੇ ਕਰ ਕੇ ਜਿੱਤ ਪੱਕੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਹ ਅਕਸਰ ਹੀ ਦੇਖਿਆ ਜਾਂਦਾ ਰਿਹਾ ਹੈ ਕਿ ਭਾਰਤ ਵਿੱਚ ਡੇਰੇ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸੇ ਤਰਹਾਂ ਦੀ ਹੀ ਹੁਣ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਦੇ ਪ੍ਰਮੁੱਖ ਡੇਰਾ ਬਿਆਸ ਵਿਖੇ ਆਪਣੀ ਹਾਜ਼ਰੀ ਲਵਾ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ।


ਇਸ ਸਬੰਧੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਪ੍ਰਧਾਨ ਮੰਤਰੀ ਦੀ ਫੇਰੀ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਪੰਜਾਬ ਦਾ ਕੋਈ ਵੀ ਰਾਜ ਮੰਤਰੀ ਪ੍ਰਧਾਨ ਮੰਤਰੀ ਦੇ ਨਾਲ ਨਹੀਂ ਜਾਵੇਗਾ। ਦਿੱਲੀ ਤੋਂ ਪੰਜ ਮੈਂਬਰੀ ਵਫ਼ਦ ਵੀ ਉਨ੍ਹਾਂ ਦੇ ਨਾਲ ਹੋਵੇਗਾ। ਪ੍ਰਧਾਨ ਮੰਤਰੀ ਦਾ ਡੇਰਾ ਵਿਖੇ ਪਹੁੰਚਣਾ ਨਿੱਜੀ ਫੇਰੀ ਹੋਵੇਗੀ, ਜੋ ਲੰਬੇ ਸਮੇਂ ਤੋਂ ਲਟਕ ਰਹੀ ਸੀ। ਬਿਆਸ ਡੇਰੇ ਦੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਨਵੀਂ ਦਿੱਲੀ ਵਿੱਚ ਬਹੁਤ ਵੱਡੀ ਗਿਣਤੀ ਹੈ ਅਤੇ ਚੋਣਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਡੇਰੇ ਦੇ ਪੈਰੋਕਾਰ ਹਿਮਾਚਲ ਵਿੱਚ ਹਰ ਖੇਤਰ ਵਿੱਚ ਫੈਲੇ ਹੋਏ ਹਨ। ਪੀਐੱਮ ਮੋਦੀ ਦੀ ਫੇਰੀ ਨੂੰ ਭਾਜਪਾ ਦੀ ਹਿਮਾਚਲ ਚੋਣਾਂ ਤੋਂ ਪਹਿਲਾਂ ਡੇਰਿਆਂ ਨੂੰ ਲੁਭਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਰਾਧਾ ਸੁਆਮੀ ਸਤਿਸੰਗ, ਜਿਸ ਨੂੰ ਡੇਰਾ ਬਾਬਾ ਜੈਮਲ ਸਿੰਘ ਵੀ ਕਿਹਾ ਜਾਂਦਾ ਹੈ, ਅੰਮ੍ਰਿਤਸਰ ਸ਼ਹਿਰ ਤੋਂ ਲਗਭਗ 45 ਕਿਲੋਮੀਟਰ ਦੂਰ ਬਿਆਸ ਕਸਬੇ ਵਿੱਚ ਸਥਿਤ ਹੈ।


ਇਸ ਤੋਂ ਪਹਿਲਾਂ ਵੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਦੀ ਪਤਨੀ ਤੇ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਡੇਰਾ ਮੁਖੀ ਦੇ ਪਰਿਵਾਰ ਨਾਲ ਸਬੰਧ ਰੱਖਦੀ ਹੈ ਦੇ ਸਾਰੇ ਪਾਰਟੀ ਆਗੂਆਂ ਦੀ ਚਹੇਤੀ ਮੰਜ਼ਿਲ ਹੈ। ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣ ਤੋਂ ਪਹਿਲਾਂ ਪੀਐਮ ਮੋਦੀ ਆਦਮਪੁਰ ਏਅਰਬੇਸ ‘ਤੇ ਉਤਰਨ ਤੋਂ ਬਾਅਦ ਡੇਰਾ ਬਿਆਸ ਦਾ ਦੌਰਾ ਕਰ ਸਕਦੇ ਹਨ। ਇੱਥੇ ਕੁਝ ਸਮਾਂ ਰੁਕਣ ਤੋਂ ਬਾਅਦ ਉਹ ਹਿਮਾਚਲ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮੋਦੀ 5 ਨਵੰਬਰ ਨੂੰ ਹਿਮਾਚਲ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਇਹ ਰੈਲੀਆਂ ਹਿਮਾਚਲ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਹੋਣਗੀਆਂ। ਰੈਲੀਆਂ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਹਿਮਾਚਲ ਦੀਆਂ 68 ਵਿਧਾਨ ਸਭਾ ਸੀਟਾਂ ਲਈ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਹਿਮਾਚਲ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋ ਰਹੀਆਂ ਹਨ। ਚੋਣਾਂ ਵਿੱਚ 413 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ।

error: Content is protected !!