ਅਦਾਲਤ ਨੇ ‘ਆਪ’ ਦੇ ਵਿਧਾਇਕ ਨੂੰ ਐਲਾਨਿਆ ਭਗੌੜਾ, ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ, ਇਸ ਮਾਮਲੇ ‘ਚ ਸੁਣਾਇਆ ਫੈਸਲਾ…

ਅਦਾਲਤ ਨੇ ‘ਆਪ’ ਦੇ ਵਿਧਾਇਕ ਨੂੰ ਐਲਾਨਿਆ ਭਗੌੜਾ, ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ, ਇਸ ਮਾਮਲੇ ‘ਚ ਸੁਣਾਇਆ ਫੈਸਲਾ…


ਅੰਮ੍ਰਿਤਸਰ (ਵੀਓਪੀ ਬਿਊਰੋ) ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਭਗੌੜਾ ਕਰਾਰ ਦੇਣ ਦੇ ਨਾਲ-ਨਾਲ ਉਸ ਦੀ ਜਾਇਦਾਦ ਕੁਰਕ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕੋਈ ਜਾਅਲ਼ੀ ਖਬਰ ਨਹੀਂ ਹੈ ਅਤੇ ਸੱਚ ਹੈ। ਦਰਅਸਲ ਅਦਾਲਤ ਨੇ ਜਿਲ੍ਹਾ ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੌੜਾ ਐਲਾਨਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਉੱਪਰ ਉਸ ਦੀ ਜਾਇਦਾਦ ਵੀ ਕੁਰਕ ਕਰਨ ਦੇ ਹੁਕਮ ਸੁਣਾਏ ਹਨ। ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਜ਼ਮਾਨਤ ਉੱਪਰ ਬਾਹਰ ਸੀ ਪਰ ਉਹ ਅਦਾਲਤ ਵਿੱਚ ਪੇਸ਼ੀ ਤੇ ਕਦੀ ਨਹੀਂ ਗਿਆ, ਇਸ ਲਈ ਅਦਾਲਤ ਨੇ ਇਹ ਹੁਕਮ ਸੁਣਾਏ ਹਨ।


ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਖਿਲਾਫ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਵਿਧਾਇਕ ਹੇਠਲੀ ਅਦਾਲਤ ‘ਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਪਰ ਉਦੋਂ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਸਾਰੇ ਮਾਮਲੇ ਤੋਂ ਬਾਅਦ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਉੱਪਰ ਭਗੌੜਾ ਕਰਾਰ ਦੇਣ ਤੋਂ ਇਲਾਵਾ ਉਸ ਦੀ ਜਾਇਦਾਦ ਵੀ ਕੁਰਕ ਕਰਨ ਦੇ ਹੁਕਮ ਸੁਣਾਏ ਹਨ।


ਜ਼ਿਕਰਯੋਗ ਹੈ ਕਿ ਸਾਲ 2020 ‘ਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ ਦਿਵਾਉਣ ਲਈ ‘ਆਪ’ ਨੇ ਤਰਨਤਾਰਨ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਸੀ। ਜਿਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਇਸ ਸਮੇਂ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ, ਸ. , ਵਿਧਾਇਕ ਮਨਜੀਤ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਕਈਆਂ ਖਿਲਾਫ ਮਾਮਲਾ ਦਰਜ ਹੈ।

error: Content is protected !!