SGPC Elections; ਅਕਾਲੀ ਦਲ ਨੇ ਬੀਬੀ ਜਗੀਰ ਦੇ ਮੁਕਾਬਲੇ ਵਿੱਚ ਐਡਵੋਕੈਟ ਧਾਮੀ ਨੂੰ ਬਣਾਇਆ ਆਪਣਾ ਉਮੀਦਵਾਰ…

SGPC Elections; ਅਕਾਲੀ ਦਲ ਨੇ ਬੀਬੀ ਜਗੀਰ ਦੇ ਮੁਕਾਬਲੇ ਵਿੱਚ ਐਡਵੋਕੈਟ ਧਾਮੀ ਨੂੰ ਬਣਾਇਆ ਆਪਣਾ ਉਮੀਦਵਾਰ…


ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 9 ਨਵੰਬਰ ਨੂੰ ਹੋਣ ਜਾ ਰਹੀਆਂ ਹਨ। ਇਸ ਵਾਰ ਚੋਣਾਂ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੋਇਆ ਹੈ ਕਿਉਂਕਿ ਇਸ ਵਾਰ ਸਾਨੂੰ ਟੱਕਰ ਦੇਖਣ ਨੂੰ ਮਿਲੇਗੀ। ਬੀਬੀ ਜਗੀਰ ਕੌਰ ਨੇ ਵੀ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰ ਕਹਿਣ ਦੇ ਬਾਵਜੂਦ ਵੀ ਉਹ ਚੋਣ ਲੜਨ ਲਈ ਅੜੇ ਹੋਏ ਹਨ ਅਤੇ ਇਸ ਦੌਰਾਨ ਪਾਰਟੀ ਨੇ ਉਹਨਾਂ ਨੂੰ ਨੋਟਿਸ ਵੀ ਭੇਜਿਆ ਹੈ। ਇਸ ਸਭ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ 3 ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਆਪਣੇ ਚੋਣ ਲੜਨ ਦੇ ਫੈਸਲੇ ਉੱਪਰ ਡਟੀ ਹੋਈ ਹੈ।

ਇਸ ਦੇ ਨਾਲ ਹੀ ਹੁਣ ਦੀ ਜੋ ਵੱਡੀ ਖਬਰ ਸਾਹਮਣੇ ਆ ਰਹੀ ਹੈ, ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਕੀਤਾ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਤਰੀਕ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

error: Content is protected !!