ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ, ਡੇਰਾ ਮੁੱਖੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ, ਡੇਰਾ ਮੁੱਖੀ ਨਾਲ ਕੀਤੀ ਮੁਲਾਕਾਤ

ਬਿਆਸ 05 ਨਵੰਬਰ (ਅਰੁਣ ਕੁਮਾਰ) : ਸ਼ਨੀਵਾਰ ਨੂੰ ਪੰਜਾਬ ਦੌਰੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਅਤੇ ਇਸ ਦੌਰਾਨ ਉਨ੍ਹਾਂ ਡੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਕੀਤੀ।ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸਵਾ 10 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਆਦਮਪੁਰ ਹਵਾਈ ਅੱਡੇ ਤੇ ਪੁੱਜੇ, ਜਿੱਥੋਂ ਹੈਲੀਕਾਪਟਰ ਰਾਂਹੀ ਕਰੀਬ 11 ਵਜੇ ਉਹ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਅੰਦਰ ਬਣੇ ਏਅਰਪੋਰਟ ਤੇ ਪੁੱਜੇ ਜਿੱਥੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ, ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਡੇਰੇ ਬਿਆਸ ਵਿੱਚ ਪੁੱਜਣ ਉਪਰੰਤ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅਤੇਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਰਮਿਆਨ ਕੁਝ ਸਮਾਂ ਮੁਲਾਕਾਤ ਹੋਈ, ਜਿਸ ਤੋਂ ਬਾਅਦ ਡੇਰਾ ਬਿਆਸ ਮੁਖੀ ਵਲੋਂ ਉਨ੍ਹਾਂ ਨੂੰ ਲੰਗਰ ਹਾਲ ਦਾ ਦੇ ਸੇਵਾ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਕਰੀਬ 12 ਵਜੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਹੈਲੀਕਾਪਟਰ ਰਾਂਹੀ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਏ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਬਿਆਸ ਫੇਰੀ ਦੇ ਚੱਲਦਿਆਂ ਦਿੱਲੀ ਅੰਮ੍ਰਿਤਸਰ ਮੁੱਖ ਮਾਰਗ ਸਣੇ ਡੇਰਾ ਬਿਆਸ ਦੇ ਵੱਖ ਵੱਖ ਗੇਟਾਂ ਤੇ ਭਾਰੀ ਸੁਰੱਖਿਆ ਬਲ ਤੈਨਾਤ ਦਿਖਾਈ ਦਿੱਤਾ।

error: Content is protected !!