ਪੰਨੂ ਨੇ ਦਿੱਤੀ ਧਮਕੀ, ਕਿਹਾ- ਜੇ ਡੇਰਾ ਬਿਆਸ ਮੁਖੀ ਨੇ ਕੀਤੀ ਪੀਐੱਮ ਮੋਦੀ ਨਾਲ ਮੁਲਾਕਾਤ ਤਾਂ ਅੰਜਾਮ ਹੋਵੇਗਾ ਬੁਰਾ…

ਪੰਨੂ ਨੇ ਦਿੱਤੀ ਧਮਕੀ, ਕਿਹਾ- ਜੇ ਡੇਰਾ ਬਿਆਸ ਮੁਖੀ ਨੇ ਕੀਤੀ ਪੀਐੱਮ ਮੋਦੀ ਨਾਲ ਮੁਲਾਕਾਤ ਤਾਂ ਅੰਜਾਮ ਹੋਵੇਗਾ ਬੁਰਾ…

ਅੰਮ੍ਰਿਤਸਰ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਅੱਜ ਪਹੁੰਚ ਰਹੇ ਹਨ। ਇਸ ਦੌਰਾਨ ਇਕ ਪਾਸੇ ਜਿੱਥੇ ਪੁਲਿਸ ਪ੍ਰਸ਼ਾਸਨ ਪੂਰੀ ਮੂਸਤੈਦ ਹੈ ਉੱਥੇ ਹੀ ਬੈਨ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਅਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ਡੇਰਾ ਮੁਖੀ ਅਤੇ ਪੀਐੱਮ ਮੋਦੀ ਦੀ ਮੁਲਾਕਾਤ ਹੋਈ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ। ਇਸ ਸਬੰਧੀ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ।

ਇਸ ਦੌਰਾਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਅਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅੰਮ੍ਰਿਤਸਰ ਵਿੱਚ ਹੋਏ ਸੁਧੀਰ ਸੂਰੀ ਦੇ ਕਤਲ ਦਾ ਵੀ ਜ਼ਿਕਰ ਕੀਤਾ ਹੈ। ਪੰਨੂ ਨੇ ਡੇਰਾ ਰਾਧਾ ਸੁਆਮੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਾ ਮਿਲਣ ਲਈ ਕਿਹਾ ਹੈ। ਪੰਨੂ ਦਾ ਕਹਿਣਾ ਹੈ ਕਿ ਮੋਦੀ ਕਿਸਾਨਾਂ ਦਾ ਕਾਤਲ ਹੈ। ਜੇਕਰ ਡੇਰਾ ਮੁਖੀ ਉਨ੍ਹਾਂ ਨਾਲ ਮਿਲਦਾ ਹੈ ਅਤੇ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਡੇਰਾ ਜ਼ਿੰਮੇਵਾਰ ਹੋਵੇਗਾ।

ਇਸ ਦੌਰਾਨ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਤਲ ਕਿਹਾ। ਇੰਨਾ ਹੀ ਨਹੀਂ ਉਨ੍ਹਾਂ ਨੇ ਖੁਦ ਨੂੰ ਬੈਲਟ ਵੋਟਿੰਗ ਦਾ ਸਮਰਥਕ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਬੁਲੇਟ ਵੋਟਿੰਗ ਦਾ ਸਮਰਥਕ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਵਿੱਚ ਜਿਸ ਵੀ ਭਾਸ਼ਾ ਵਿੱਚ ਗੱਲ ਕਰੋਗੇ, ਤੁਹਾਨੂੰ ਉਸੇ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਅੱਤਵਾਦੀ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੇਤਾਵਨੀ ਦਿੱਤੀ ਕਿ ਇਹ ਗੁਜਰਾਤ ਨਹੀਂ, ਪੰਜਾਬ ਹੈ।

error: Content is protected !!