ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਨੂੰ ਕੌਰ ਨੂੰ ਪਾਰਟੀ ‘ਚੋਂ ਕੱਢਿਆ…

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਨੂੰ ਕੌਰ ਨੂੰ ਪਾਰਟੀ ‘ਚੋਂ ਕੱਢਿਆ…

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਇਸ ਸਮੇਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਚਰਚਾ ਵਿੱਚ ਹੈ। ਇਸ ਵਾਰ ਚਰਚਾ ਵਿੱਚ ਰਹਿਣ ਦਾ ਕਾਰਨ ਹੈ ਕਿ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਬਗਾਵਤ ਕਰ ਕੇ ਪਾਰਟੀ ਤੋਂ ਵੱਖ ਹੋ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।


ਇਸ ਸਾਰੇ ਕਲੇਸ਼ ਦਰਮਿਆਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਨੂੰ ਕਈ ਵਾਰ ਆਪਣਾ ਫੈਸਲਾ ਬਦਲਣ ਲਈ ਕਿਹਾ ਸੀ ਪਰ ਉਹ ਨਹੀਂ ਮੰਨੇ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸੀਨੀਅਰ ਮੈਂਬਰ ਬੀਬੀ ਜਗੀਰ ਕੌਰ ਨੋਟਿਸ ਵੀ ਭੇਜਿਆ ਸੀ ਪਰ ਉਸ ਤੋਂ ਬਾਅਦ ਵੀ ਬੀਬੀ ਜਗੀਰ ਕੌਰ ਦੇ ਤੇਵਰ ਗਰਮ ਹੀ ਰਹੇ ਅਤੇ ਅੱਜ ਅੰਤ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸੀਨੀਅਰ ਮੈਂਬਰ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਦਾ ਅੱਜ ਦੁਪਹਿਰ 12 ਵਜੇ ਤੱਕ ਚੰਡੀਗੜ੍ਹ ਦਫ਼ਤਰ ਵਿਖੇ ਅਕਾਲੀ ਦਲ ਵੱਲੋਂ ਇੰਤਜ਼ਾਰ ਕੀਤਾ ਗਿਆ। ਇਸ ਦੌਰਾਨ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਅਤੇ ਵਿਰਸਾ ਸਿੰਘ ਵਲਟੋਹਾ ਹਾਜ਼ਰ ਸਨ। ਇਸ ਦੌਰਾਨ ਬੀਬੀ ਜਗੀਰ ਕੌਰ ਵੱਲੋਂ ਕੋਈ ਵੀ ਜਵਾਬ ਨਾ ਦੇਣ ਉੱਪਰ ਉਹਨਾਂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ।

error: Content is protected !!