‘ਆਪ’ ਸਰਕਾਰ ਨੇ ਕਿਹਾ-ਅਸੀ ਕਿਸਾਨਾਂ ਦੇ ਖਾਤਿਆਂ ਵਿੱਚ ਇਕ ਦਿਨ ‘ਚ ਹੀ ਪਾ ਦਿੱਤੇ ਨੇ 5300 ਕਰੋੜ ਤੋਂ ਜ਼ਿਆਦਾ ਪੈਸੇ…

‘ਆਪ’ ਸਰਕਾਰ ਨੇ ਕਿਹਾ-ਅਸੀ ਕਿਸਾਨਾਂ ਦੇ ਖਾਤਿਆਂ ਵਿੱਚ ਇਕ ਦਿਨ ‘ਚ ਹੀ ਪਾ ਦਿੱਤੇ ਨੇ 5300 ਕਰੋੜ ਤੋਂ ਜ਼ਿਆਦਾ ਪੈਸੇ…

ਚੰਡੀਗੜ੍ਹ (ਵੀਓਪੀ ਬਿਊਰੋ) ਸੂਬੇ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਲਗਾਤਾਰ ਬਿਆਨ ਦੇ ਰਹੀ ਹੈ ਕਿ ਉਹ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਹੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ। ਜਦਕਿ 1500 ਕਰੋੜ ਰੁਪਏ ਦੇ ਭੁਗਤਾਨ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਜੋ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਤੋਂ ਬਾਅਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸ਼ਨੀਵਾਰ ਤੱਕ ਇਸ ਸੀਜ਼ਨ ਲਈ 144 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।


ਇਸ ਤੋਂ ਇਲਾਵਾ ਵੀ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕਿਸਾਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਉਹਨਾਂ ਨੇ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਅਦਾਇਗੀ ਸਬੰਧੀ ਸ਼ਨੀਵਾਰ ਤੱਕ ਕੁੱਲ 25424.86 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਹੁਣ ਤੱਕ ਲਗਭਗ 6.5 ਲੱਖ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਕੀਤਾ ਹੈ, ਲਾਭ ਲਿਆ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਦੇ ਲਈ ਵਚਨਬੱਧ ਹੈ।


ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਨਵੰਬਰ ਲਈ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਦੀ ਮਨਜ਼ੂਰੀ ਦੇ ਨਾਲ, ਐਮਐਸਪੀ ਦਾ ਭੁਗਤਾਨ ਲਗਾਤਾਰ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਝਾ ਖੇਤਰ ਵਿੱਚ ਲਗਭਗ ਪੂਰੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਚੁੱਕੀ ਹੈ ਅਤੇ ਹੁਣ ਸਭ ਤੋਂ ਵੱਧ ਝੋਨੇ ਦੀ ਆਮਦ ਮਾਲਵਾ ਖੇਤਰ ਵਿੱਚ ਹੋ ਰਹੀ ਹੈ। ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਦੀ ਲਿਫਟਿੰਗ ਹੋ ਚੁੱਕੀ ਹੈ।

error: Content is protected !!