ਪ੍ਰਕਾਸ਼ ਪੁਰਬ ਮੌਕੇ ਆਨੰਦ ਮੈਰਿਜ ਐਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ’ਤਾ ਵੱਡਾ ਐਲਾਨ…

ਪ੍ਰਕਾਸ਼ ਪੁਰਬ ਮੌਕੇ ਆਨੰਦ ਮੈਰਿਜ ਐਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ’ਤਾ ਵੱਡਾ ਐਲਾਨ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆ ਵਧਾਈਆਂ ਦਿੱਤੀਆ ਤੇ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬਾਂ ਦੇ ਦੱਸੇ ਹੋਏ ਮਾਰਗ ਤੇ ਚਲੱਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਉਹਨਾਂ ਨੇ ਟਵਿਟ ਕਰਦੇ ਹੋਏ ਲਿਖਿਆ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…..ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।


ਇਸ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਹੋਵੇਗਾ। ਇਹ ਐਕਟ ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਹਰਿਆਣਾ ਸਮੇਤ ਦੇਸ਼ ਦੇ 22 ਸੂਬਿਆਂ ‘ਚ ਲਾਗੂ ਹੈ। ਪੰਜਾਬ ‘ਚ ਵੀ ਇਸ ਨੂੰ ਪੂਰਨ ਤੌਰ ‘ਤੇ ਲਾਗੂ ਕੀਤਾ । ਭਗਵੰਤ ਮਾਨ ਮੰਗਲਵਾਰ ਨੂੰ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਪੂਰੀ ਦੁਨੀਆ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਸਿਧਾਂਤਾਂ ‘ਤੇ ਚੱਲਣ ਦੀ ਅਪੀਲ ਕੀਤੀ।


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਉਹਨਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਇਸ ਦੌਰਾਨ ਉਹਨਾਂ ਨਾਲ ਪਾਰਟੀ ਹੋਰ ਵੀ ਸੀਨੀਅਰ ਮੈਂਬਰ ਵੀ ਸ਼ਾਮਲ ਸਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਭਗਵੰਤ ਮਾਨ ਨੇ ਇੱਕ ਖਾਸ ਐਲਾਨ ਵੀ ਕੀਤਾ ਕਿ ਅਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਕਰਨਗੇ ਤੇ ਇਸ ਦਾ ਪ੍ਰਚਾਰ ਵੀ ਕਰਨਗੇ ।

error: Content is protected !!