ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਗੁਰਦੁਆਰਾ ਸਾਹਿਬ ਹੋਏ ਨਤਮਸਤਕ ,ਟਵੀਟ ਕਰਕੇ ਕਹੀ ਇਹ ਗੱਲ …..

ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਗੁਰਦੁਆਰਾ ਸਾਹਿਬ ਹੋਏ ਨਤਮਸਤਕ ,ਟਵੀਟ ਕਰਕੇ ਕਹੀ ਇਹ ਗੱਲ …..

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆ ਵਧਾਈਆਂ ਦਿੱਤੀਆ ਤੇ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬਾਂ ਦੇ ਦੱਸੇ ਹੋਏ ਮਾਰਗ ਤੇ ਚਲੱਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਉਹਨਾਂ ਨੇ ਟਵਿਟ ਕਰਦੇ ਹੋਏ ਲਿਖਿਆ ਕਿ ਕੁੱਲ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਮਨੁੱਖਤਾ ਨੂੰ ਜਾਤ-ਪਾਤ ਤੇ ਊਚ-ਨੀਚ ਤੋਂ ਉੱਪਰ ਉੱਠ…ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥ ਦਾ ਰੂਹਾਨੀ ਸਿਧਾਂਤ ਦਿੱਤਾ…..ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।

ਮੁੱਖ ਮੰਤਰੀ ਭਗਵੰਤ ਮਾਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਇਸ ਦੌਰਾਨ ਉਹਨਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਇਸ ਦੌਰਾਨ ਉਹਨਾਂ ਨਾਲ ਪਾਰਟੀ ਹੋਰ ਵੀ ਸੀਨੀਅਰ ਮੈਂਬਰ ਵੀ ਸ਼ਾਮਲ ਸਨ ।

ਮੁੱਖ ਮੰਤਰੀ ਮਾਨ ਨੇ ਅਮਨ ਸ਼ਾਂਤੀ ,ਭਾਈਚਾਰੇ ਅਤੇ ਖੁਸ਼ਹਾਲੀ ਦਾ ਲੋਕਾਂ ਨੂੰ ਸੰਦੇਸ਼ ਦਿੱਤਾ, ਉਹਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਹ ਉਪਦੇਸ਼ ਦਿੱਤਾ ਸੀ ਕੀਰਤ ਕਰੋ ਤੇ ਵੰਡ ਛੱਕੋ । ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਭਗਵੰਤ ਮਾਨ ਨੇ ਇੱਕ ਖਾਸ ਐਲਾਨ ਵੀ ਕੀਤਾ ਕਿ ਅਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਕਰਨਗੇ ਤੇ ਇਸ ਦਾ ਪ੍ਰਚਾਰ ਵੀ ਕਰਨਗੇ ।

error: Content is protected !!