ਸੁਖਬੀਰ ਬਾਦਲ ਨੂੰ ਅਕਾਲੀ ਦਲ ਨਾਨਕਾ ਛੱਕ ‘ਚ ਨਹੀਂ ਮਿਲਿਆ, ਤਾਂ ਜਵਾਬ ਮਿਲਿਆ ਜੇ ਬੀਬੀ ਜਗੀਰ ਕੌਰ ਜਿੱਤ ਗਈ ਤਾਂ ਸਿਆਸਤ ਛੱਡ ਦੇਵਾਂਗਾ…

ਸੁਖਬੀਰ ਬਾਦਲ ਨੂੰ ਅਕਾਲੀ ਦਲ ਨਾਨਕਾ ਛੱਕ ‘ਚ ਨਹੀਂ ਮਿਲਿਆ, ਤਾਂ ਜਵਾਬ ਮਿਲਿਆ ਜੇ ਬੀਬੀ ਜਗੀਰ ਕੌਰ ਜਿੱਤ ਗਈ ਤਾਂ ਸਿਆਸਤ ਛੱਡ ਦੇਵਾਂਗਾ…


ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਲਾਨਾ ਜਨਰਲ ਇਜਲਾਸ ਵਿੱਚ ਹੋ ਰਹੀ ਪ੍ਰਧਾਨ, ਅਹੁਦੇਰਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੌਣਕਾਂ ਲੱਗੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ ਹੋਵੇਗੀ। ਇਸ ਚੋਣ ਵਿਚ ਮੁੱਖ ਤੌਰ ‘ਤੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਹਨ, ਜਿਨ੍ਹਾਂ ਦੀ ਜਿੱਤ-ਹਾਰ ਤੈਅ ਕਰੇਗੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਕੀ ਹੈ। ਦੂਜੇ ਪਾਸੇ ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਖੁਦ ਨੂੰ ਇਕ ਮਜ਼ਬੂਤ ਉਮੀਦਵਾਰ ਦੇ ਤੌਰ ਉੱਪਰ ਸਾਹਮਣੇ ਲਿਆਂਦਾ ਹੈ ਅਤੇ ਕਿਹਾ ਹੈ ਕਿ ਉਹ 70 ਤੋਂ ਜਿਆਦਾ ਮੈਂਬਰਾਂ ਦੀ ਹਮਾਇਤ ਦੇ ਨਾਲ ਆਉਣਗੇ।


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਦੇ ਇਸ ਫੈਸਲੇ ਅਤੇ ਬਿਆਨ ਨੂੰ ਗਲਤ ਦੱਸਿਆ ਹੈ ਅਤੇ ਕਿਹਾ ਹੈ ਕਿ ਬੀਬੀ ਜਗੀਰ ਕੌਰ 70 ਵੋਟਾਂ ਦੀ ਗੱਲ ਕਰ ਰਹੀ ਹੈ ਪਰ ਉਸ ਨੂੰ 50 ਤੋਂ ਜਿਆਦਾ ਵੋਟਾਂ ਪੈ ਗਈਆਂ ਤਾਂ ਉਹ ਹਮੇਸ਼ਾਂ ਦੇ ਲਈ ਸਿਆਸਤ ਛੱਡ ਦੇਣਗੇ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 125 ਤੋਂ ਵੱਧ ਵੋਟਾਂ ਮਿਲਣਗੀਆਂ। ਇਹਨਾਂ ਚੋਣਾਂ ਦੇ ਲਈ ਜੇਤੂ ਉਮੀਦਵਾਰ ਨੂੰ 79 ਮੈਂਬਰਾਂ ਦੇ ਸਮਰਥਨ ਦੀ ਲੋੜ ਹੈ।


ਦੂਜੇ ਪਾਸੇ ਐੱਸਜੀਪੀਸੀ (SGPC) ਦੇ ਪ੍ਰਧਾਨ ਦੀ ਚੋਣ ਤੋਂ ਇਕ ਦਿਨ ਪਹਿਲਾਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਜਗੀਰ ਕੌਰ ਦੇ ਹੱਕ ‘ਚ ਵੋਟ ਪਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਐੱਸਜੀਪੀਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸੰਤ ਘੁੰਨਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਨਾਨਕ ਸ਼ੱਕ ਵਿਚ ਨਹੀਂ ਮਿਲਿਆ।

error: Content is protected !!