ਐਸਐਚਓ ਅਤੇ ਏਐਸਆਈ ਪੰਜਾਹ ਹਜਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤੇ ਕਾਬੂ

ਐਸਐਚਓ ਅਤੇ ਏਐਸਆਈ ਪੰਜਾਹ ਹਜਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤੇ ਕਾਬੂ

ਵੀਓਪੀ ਬਿਊਰੋ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਨਾਹਿਆਂ ਵਾਲਾ, ਬਠਿੰਡਾ ਜ਼ਿਲ੍ਹੇ ਦੇ ਐਸਐਚਓ ਬਲਕੌਰ ਸਿੰਘ ਅਤੇ ਏਐਸਆਈ ਪਰਮਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਮ ਲਾਲ ਵਾਸੀ ਪਿੰਡ ਮਹਿਮਾ ਸਰਕਾਰੀ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਐਸਐਚਓ ਅਤੇ ਏਐਸਆਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਅਧਿਕਾਰੀ ਉਸ ਦੇ ਅਤੇ ਗੁਰਤੇਜ ਸਿੰਘ ਕੋਠੇ ਫੂਲਾ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਰੁੱਧ ਦਰਜ ਕਰਵਾਈ ਸ਼ਿਕਾਇਤ ‘ਤੇ ਸਮਝੌਤਾ ਕਰਵਾਉਣ ਲਈ 3,00,000 ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਇਹ ਸ਼ਿਕਾਇਤ ਹਰਚਰਨ ਸਿੰਘ ਵਾਸੀ ਦਸਮੇਸ਼ ਨਗਰ, ਗੋਨਿਆਣਾ ਕੋਲੋਂ ਕਰਜੇ ਲਈ ਰਕਮ 30,00,000 ਰੁਪਏ ਦੀ ਰਕਮ ਵਾਪਸ ਲਈ ਦਿੱਤੀ ਸੀ| ਬੁਲਾਰੇ ਨੇ ਦੱਸਿਆ ਕਿ ਤੱਥਾਂ ਅਤੇ ਪੁਖਤਾ ਸਬੂਤਾਂ ਦੀ ਪੜਤਾਲ ਤੋਂ ਬਾਅਦ ਬਠਿੰਡਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਪੁਲਿਸ ਅਧਿਕਾਰੀਆਂ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 50,000 ਰੁਪਏ ਦੀ ਦਾਗ਼ੀ ਰਕਮ ਬਰਾਮਦ ਕੀਤੀ ਗਈ ਹੈ ਜੋ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਈ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੌਕੇ ‘ਤੇ ਖੜ੍ਹੀ ਉਨ੍ਹਾਂ ਦੀ ਗੱਡੀ ‘ਚੋਂ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ।

error: Content is protected !!