ਤਨਖਾਹ ਨਾਲ ਨਹੀਂ ਹੁੰਦਾ ਸੀ ਗੁਜ਼ਾਰਾ ਤਾਂ ਡੀਐੱਸਪੀ ਜੇਲ੍ਹ ਵਿੱਚ ਗੈਂਗਸਟਰਾਂ ਨੂੰ ਪਹੁੰਚਾਉਣ ਲੱਗਾ ਮੋਬਾਈਲ ਤੇ ਨਸ਼ਾ, ਵਸੂਲਦਾ ਸੀ ਮੋਟੀ ਰਕਮ…

ਤਨਖਾਹ ਨਾਲ ਨਹੀਂ ਹੁੰਦਾ ਸੀ ਗੁਜ਼ਾਰਾ ਤਾਂ ਡੀਐੱਸਪੀ ਜੇਲ੍ਹ ਵਿੱਚ ਗੈਂਗਸਟਰਾਂ ਨੂੰ ਪਹੁੰਚਾਉਣ ਲੱਗਾ ਮੋਬਾਈਲ ਤੇ ਨਸ਼ਾ, ਵਸੂਲਦਾ ਸੀ ਮੋਟੀ ਰਕਮ…

ਫ਼ਿਰੋਜ਼ਪੁਰ (ਵੀਓਪੀ ਬਿਊਰੋ) ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਫ਼ਿਰੋਜ਼ਪੁਰ ਪੁਲਿਸ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਅਤੇ ਵੱਡੀ ਪੱਧਰ ‘ਤੇ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਕਾਰਵਾਈ ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਨੇ ਕਰਦੇ ਹੋਏ ਕਾਮਯਾਬੀ ਹਾਸਲ ਕੀਤੀ ਹੈ। ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਨੇ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਅਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਵਿੱਚ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।


ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਨੂੰ ਇਤਲਾਹ ਮਿਲੀ ਸੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਡੀ ਪੱਧਰ ‘ਤੇ ਮੋਬਾਈਲ ਫ਼ੋਨ, ਸਿਮ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹਨ ਅਤੇ ਬਾਹਰਲੇ ਨਸ਼ਾ ਤਸਕਰਾਂ ਤੋਂ ਨਸ਼ਾ ਪ੍ਰਾਪਤ ਕਰਕੇ ਆਪਣੇ ਸਟਾਫ਼ ਵੱਲੋਂ ਅਤੇ ਖੁਦ ਜੇਲ੍ਹ ਦੇ ਅੰਦਰ ਹੀ ਕੈਦੀਆਂ ਨੂੰ ਸਪਲਾਈ ਕੀਤਾ ਜਾਂਦਾ ਹੈ। ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚ ਕੈਦੀਆਂ ਵੱਲੋਂ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਅਜੇ ਵੀ ਜੇਲ੍ਹ ਦੇ ਅੰਦਰ ਕੀਤੀ ਜਾ ਰਹੀ ਹੈ।


ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਅੰਦਰ ਡੀਐੱਸਪੀ ਗੁਰਚਰਨ ਸਿੰਘ ਧਾਰੀਵਾਲ ਗੈਂਗਸਟਰਾਂ, ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਜੇਲ੍ਹ ਦੇ ਅੰਦਰ ਡਰੋਨ ਰਾਹੀਂ ਬਾਹਰਲੇ ਸੂਬਿਆਂ ਤੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਲਿਆਉਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਹਵਾਲਾਤੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਵੱਲੋਂ 20-25 ਦਿਨ ਪਹਿਲਾਂ 5 ਮੋਬਾਈਲ ਫੋਨ ਦਿੱਤੇ ਗਏ ਹਨ, ਜਿਸ ਦੇ ਬਦਲੇ ਵਿੱਚ ਪੈਸੇ ਲਏ ਗਏ। ਐੱਸਐੱਚਓ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲੀਸ ਪਾਰਟੀ ਵੱਲੋਂ ਤੁਰੰਤ ਛਾਪਾ ਮਾਰ ਕੇ ਡੀਐੱਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!