ਪ੍ਰਧਾਨ ਬਣਦੇ ਹੀ ਐਡਵੋਕੇਟ ਧਾਮੀ ਨੇ ਸਰਕਾਰ ਨੂੰ ਪਾਕਿਸਤਾਨ ਲਈ ਬੱਸ-ਟਰੇਨ ਚਲਾਉਣ ਲਈ ਕਿਹਾ, ਪਾਕਿਸਤਾਨ ਨੇ ਹੀ ਇਸ ਗੱਲੋਂ ਨਾਰਾਜ਼ ਹੋ ਦੇ ਕੀਤੀ ਸੀ ਬੰਦ…

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੁਬਾਰਾ ਅਹੁਦਾ ਸੰਭਾਲਦੇ ਹੀ ਭਾਰਤ ਸਰਕਾਰ ਨੂੰ ਪਾਕਿਸਤਾਨ ਦੇ ਲਈ ਦੁਬਾਰਾ ਤੋਂ ਬੱਸ ਅਤੇ ਟਰੇਨ ਚਲਾਉਣ ਲਈ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਰੋਕੀ ਗਈ ਭਾਰਤ-ਪਾਕਿਸਤਾਨ ਰੇਲਗੱਡੀ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਜਨਰਲ ਹਾਊਸ ਵਿੱਚ ਇਸ ਮੰਗ ‘ਤੇ ਵਿਚਾਰ ਕਰ ਕੇ ਭਾਰਤ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਦੋਹਾਂ ਦੇਸ਼ਾਂ ਵਿਚਾਲੇ ਆਵਾਜਾਈ ਦਾ ਮਾਧਿਅਮ ਬੰਦ ਹੋ ਗਿਆ ਸੀ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਜਦੋਂ ਸਭ ਕੁਝ ਆਮ ਵਾਂਗ ਹੋ ਰਿਹਾ ਹੈ ਤਾਂ ਦੋਵਾਂ ਦੇਸ਼ਾਂ ਵਿਚਾਲੇ ਚੱਲਣ ਵਾਲੀਆਂ ਰੇਲ ਗੱਡੀਆਂ ਅਤੇ ਬੱਸਾਂ ਨੂੰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਵਿੱਚ ਵੀਜ਼ਾ ਕੇਂਦਰ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਹਮਣੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਦੋਵਾਂ ਦੇਸ਼ਾਂ ਵਿਚਾਲੇ ਬੱਸ-ਟਰੇਨ ਚਲਾਉਣ ਦੀ ਮੰਗ ਵੀ ਰੱਖੀ ਸੀ। ਪਾਕਿਸਤਾਨ ਸਰਕਾਰ ਨਾਲ ਵੀ ਇਸ ਮਾਮਲੇ ਵਿੱਚ ਗੱਲਬਾਤ ਹੋ ਰਹੀ ਹੈ।

