Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
14
1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ
Latest News
National
Punjab
1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ
November 14, 2022
editor
1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ
19 ਨਵੰਬਰ ਨੂੰ ਮਨਾਇਆ ਜਾਏਗਾ ਫਤਹਿ ਦਿਵਸ
ਨਵੀਂ ਦਿੱਲੀ 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਯੁੰਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਦਿੱਲੀ ਦੇ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇੱਕ ਸਾਲ ਹੋਣ ਜਾ ਰਹੇ ਹੈ ਅਤੇ ਕੇਂਦਰ ਸਰਕਾਰ ਵਲੋਂ ਮੋਰਚੇ ਨਾਲ ਕੀਤੇ ਗਏ ਸਮਝੌਤੇ ਵਾਲੇ ਜਿਆਦਾਤਰ ਵਾਅਦੇ ਹੁਣ ਵੀ ਪੂਰੇ ਨਹੀਂ ਹੋਏ ਹੈ। ਇਸ ਤੱਥ ਨੂੰ ਕੇਂਦਰ ਵਿੱਚ ਰੱਖਦੇ ਹੋਏ ਅੱਜ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਅੱਗੇ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ।
ਪਿੱਛਲੇ ਸਾਲ 19 ਨਵੰਬਰ ਨੂੰ ਪ੍ਰਧਾਨਮੰਤਰੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ ਇਸ ਲਈ ਸਯੁੰਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਦਿਨ ਨੂੰ ਫਤਿਹ ਦਿਵਸ ਵਜੋਂ ਮਨਾਇਆ ਜਾਏਗਾ।
26 ਨਵੰਬਰ 2020 ਨੂੰ ਸਯੁੰਕਤ ਕਿਸਾਨ ਮੋਰਚਾ ਦੀ ਕਾਲ ਤਹਿਤ ਲੱਖਾਂ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਸੀ। ਸਯੁੰਕਤ ਮੋਰਚੇ ਦਾ ਫੈਸਲਾ ਹੈ ਕਿ ਆਉਣ ਵਾਲੇ 26 ਨਵੰਬਰ ਨੂੰ ਹਰ ਸੂਬੇ ਦੇ ਰਾਜਭਵਨ ਵੱਲ ਨੂੰ ਮਾਰਚ ਕੀਤੇ ਜਾਣਗੇ ਅਤੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਵਿੱਚ ਸਯੁੰਕਤ ਕਿਸਾਨ ਮੋਰਚੇ ਦੀਆਂ ਕੇਂਦਰੀ ਮੰਗਾ ਦੇ ਨਾਲ ਨਾਲ ਉਸ ਸੂਬੇ ਦੀਆਂ ਮੰਗਾਂ ਵੀ ਹੋਣਗੀਆਂ।
11 ਦਸੰਬਰ 2021 ਨੂੰ ਜਿੱਤ ਤੋਂ ਬਾਅਦ ਕਿਸਾਨ ਵਾਪਸ ਪਿੰਡਾਂ ਵੱਲ ਨੂੰ ਫ਼ਤਹਿ ਮਾਰਚ ਕਰਦਿਆਂ ਵਾਪਸ ਗਏ ਸੀ। ਆਉਣ ਵਾਲੇ 11 ਦਸੰਬਰ ਨੂੰ ਮੋਰਚੇ ਦੀ ਜਿੱਤ ਵਾਲਾ ਦਿਨ ਮਨਾਇਆ ਜਾਏਗਾ ਅਤੇ 1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਸਯੁੰਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 8 ਦਸੰਬਰ 2022 ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੇ ਅਗਲੇ ਪੜਾਅ ਦ ਫੈਸਲਾ ਅਤੇ ਐਲਾਨ ਕੀਤਾ ਜਾਵੇਗਾ। ਉਸ ਮੀਟਿੰਗ ਵਿੱਚ “ਕਰਜਾ ਮੁਕਤੀ – ਪੁਰਾ ਦਾਮ /ਐਮਐਸਪੀ ਦੀ ਗਾਰੰਟੀ” ਲਈ ਸੰਘਰਸ਼ ਦੀ ਤਿਆਰੀ ਦਾ ਵੇਰਵਾ ਦਿੱਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ 70 ਤੋਂ ਵੱਧ ਆਗੂ ਹਾਜ਼ਿਰ ਰਹੇ ਜਿਸ ਦੀ ਪ੍ਰਧਾਨਗੀ ਬੂਟਾ ਸਿੰਘ ਬੁਰਜਗਿਲ, ਰਮਿੰਦਰ ਸਿੰਘ ਪਟਿਆਲਾ ਅਤੇ ਜਗਤਾਰ ਸਿੰਘ ਬਾਜਵਾ ਨੇ ਕੀਤੀ।
Post navigation
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ
ਸਿਮਰਨ ਜੀਤ ਸਿੰਘ ਮਾਨ ਨੂੰ ਕਠੂਆ ਅਦਾਲਤ ਵਿਚ ਪੇਸ਼ ਹੋਣ ਤੋਂ ਰੋਕ ਕੇ ਕੀਤੀ ਗਈ ਅਦਾਲਤ ਦੀ ਤੋਹੀਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us