ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁਲਗਡ਼ੀ ਵਿਖੇ ਬਾਲ ਦਿਵਸ ਮਨਾਇਆ ਗਿਆ

ਫ਼ਿਰੋਜ਼ਪੁਰ ( ਜਤਿੰਦਰ ਪਿੰਕਲ )
ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁਲਗੜ੍ਹੀ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਿਤੀ 14 ਨਵੰਬਰ ਨੌੰ ਚਿਲਡਰਨ ਡੇਅ ਵਜੋਂ ਮਨਾਇਆ ਗਿਆ। ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਆਧਾਰਤ ਬੱਚਿਆਂ ਵੱਲੋਂ ਗੀਤ ਭਾਸ਼ਣ ਅਤੇ ਸਕਿੱਟ ਆਦਿ ਪੇਸ਼ ਕੀਤੇ ਗਏ, ਸਕੂਲ ਸਟਾਫ ਵੱਲੋਂ ਬੱਚਿਆਂ ਨਾਲ ਚਿਲਡਰਨ ਡੇ ਮਨਾਉਂਦੇ ਹੋਏ ਉਨ੍ਹਾਂ ਨੂੰ ਗਿਫਟ ਆਦਿ ਦਿੱਤੇ ਗਏ।

ਸਕੂਲ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਸਾਈਕਲ ਰੇਸ ਅਤੇ ਦੌੜਾਂ ਵਿੱਚ ਭਾਗ ਲਿਆ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਦੂਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਕੰਵਰਜੀਤ ਸਿੰਘ ਸੰਧੂ ਵੱਲੋਂ ਇਨਾਮ ਵੰਡੇ ਗਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਸਿੰਘ ਅਤੇ ਪ੍ਰਿੰਸੀਪਲ ਰਿਤੂ ਚੋਪਡ਼ਾ ਵੱਲੋਂ ਇਸ ਦਿਨ ਦੀ ਮਹਾਨਤਾ ਬਾਰੇ ਬੜੇ ਵਿਸਥਾਰ ਨਾਲ ਦੱਸਿਆ ਗਿਆ ਪ੍ਰਾਇਮਰੀ ਵਿਭਾਗ ਦੇ ਇੰਚਾਰਜ ਮੈਡਮ ਪ੍ਰਭਜੀਤ ਕੌਰ ਨੂੰ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਾਈਕਲ ਰੇਸ ਅਤੇ ਦੌੜਾਂ ਵਿੱਚ ਮੈਡਮ ਆਭਾ ਅਤੇ ਮੈਡਮ ਨਵਜੋਤ ਕੌਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸਕੂਲ ਦੇ ਡਾਇਰੈਕਟਰ ਸਰਦਾਰ ਪਰਮਿੰਦਰ ਸਿੰਘ ਸੰਧੂ ਹਾਜ਼ਰ ਸਨ।

