ਵਿਜੀਲੈਂਸ ਬਿਊਰੋ ਨੇ ਏਐੱਸਆਈ, ਡਰਾਈਵਰ ਤੇ ਜੇਈ ਨੂੰ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ…

ਵਿਜੀਲੈਂਸ ਬਿਊਰੋ ਨੇ ਏਐੱਸਆਈ, ਡਰਾਈਵਰ ਤੇ ਜੇਈ ਨੂੰ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਦੋਸ਼ ਵਿੱਚ ਮੋਹਾਲੀ ਵਿੱਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦੇ ਇੰਸਪੈਕਟਰ (ਏਐਸਆਈ) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਅਤੇ ਇਸ ਤੋਂ ਇਲਾਵਾ ਪਟਿਆਲਾ ਵਿੱਚ ਵੀ ਇਕ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇਈ) ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਇਸੇ ਦੌਰਾਨ ਹੀ ਇਹ ਕਾਰਵਾਈ ਕੀਤੀ ਗਈ ਹੈ।

ਪਹਿਲੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇਈ ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਜੇਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਦੂਜੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਮੁਹਾਲੀ ਵਿੱਚ ਤਾਇਨਾਤ ਇੰਡੀਅਨ ਰਿਜ਼ਰਵ ਬਟਾਲੀਅਨ (ਆਈਆਰਬੀ) ਦੇ ਇੰਸਪੈਕਟਰ (ਏਐਸਆਈ) ਗੁਰਜਿੰਦਰ ਸਿੰਘ ਅਤੇ ਡਰਾਈਵਰ ਪਿਊਸ਼ ਆਨੰਦ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਹਾਲੀ ਵਿੱਚ ਤਾਇਨਾਤ ਏਐਸਆਈ ਅਤੇ ਉਸ ਦਾ ਡਰਾਈਵਰ ਕਿਸੇ ਮਾਮਲੇ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਅ ਰਹੇ ਸਨ। ਦੋਵਾਂ ਖ਼ਿਲਾਫ਼ ਥਾਣਾ ਜਨਕਪੁਰੀ, ਲੁਧਿਆਣਾ ਦੇ ਵਾਸੀ ਕੈਲਾਸ਼ ਕੁਮਾਰ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਉਕਤ ਮੁਲਜ਼ਮ ਇੰਸਪੈਕਟਰ ਅਤੇ ਡਰਾਈਵਰ ਨੇ ਬਿਨਾਂ ਐਂਟਰੀ ਟੈਕਸ ਅਦਾ ਕੀਤੇ ਲੋਹੇ ਦੇ ਸਕਰੈਪ ਨਾਲ ਲੱਦੇ ਆਪਣੇ ਵਾਹਨਾਂ ਨੂੰ ਅੰਤਰਰਾਜੀ ਚੈੱਕ ਪੋਸਟ ਸ਼ੰਭੂ ਜ਼ਿਲ੍ਹਾ ਪਟਿਆਲਾ ਤੋਂ ਲੰਘਣ ਦੇਣ ਦੀ ਬਜਾਏ 80,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

error: Content is protected !!