ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਲੋਕ ਮਾੜੇ ਹਾਲਾਤਾਂ ਵਿਚੋਂ ਲੰਘ ਰਹੇ ਹਨ-ਅਭਿਸ਼ੇਕ ਧਵਨ

ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਲੋਕ ਮਾੜੇ ਹਾਲਾਤਾਂ ਵਿਚੋਂ ਲੰਘ ਰਹੇ ਹਨ-ਅਭਿਸ਼ੇਕ ਧਵਨ

ਫਿ਼ਰੋਜ਼ਪੁਰ, (ਜਤਿੰਦਰ ਪਿੰਕਲ )
ਭਾਜਪਾ ਯੁਵਾ ਮੋਰਚੇ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਅੱਜ ਸਤਲੁਜ਼ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ ਅਤੇ ਪੰਜਾਬ ਦੇ ਲੋਕ ਮਾੜੇ ਹਲਾਤਾਂ ਵਿਚੋਂ ਲੰਘ ਰਹੇ ਹਨ ਅਤੇ ਹੁਣ ਲੋਕ ਸੋਚਣ ਲਈ ਮਜ਼ਬੂਰ ਹੋ ਗਏ ਹਨ ਕਿ ਅਸੀਂ ਬਹੁਤ ਭਾਰੀ ਗਲਤੀ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਨੂੰ ਵੋਟਾਂ ਪਾਈਆਂ ਅਤੇ ਪੰਜਾਬ ਵਿਚ ਨਸ਼ਾ ਪਹਿਲਾਂ ਦੀ ਤਰ੍ਹਾਂ ਚੱਲ ਰਿਹਾ ਹੈ ਨਾ ਤਾਂ ਨਸ਼ਾ ਖਤਮ ਹੋਇਆ, ਨਾ ਰਿਸ਼ਵਤਖੋਰੀ, ਕਿਉਂਕਿ ਕੋਈ ਵੀ ਕੰਮ ਰਿਸ਼ਵਤ ਤੋਂ ਬਗੈਰ ਨਹੀਂ ਹੁੰਦਾ।

ਸ੍ਰੀ ਅਭਿਸ਼ੇਕ ਧਵਨ ਨੇ ਅੱਗੇ ਦੱਸਿਆ ਕਿ 2024 ਵਿਚ ਪੰਜਾਬ ਵਿਚ ਲੋਕ ਸਭਾ ਦੀਆਂ ਚੋਣਾਂ ਵਿਚ ਭਾਰੀ ਗਿਣਤੀ ਵਿਚ ਬੀ.ਜੇ.ਪੀ ਦੇ ਮੈਂਬਰ ਪਾਰਲੀਮੈਂਟ ਜਿਤਾ ਕੇ ਪਾਰਲੀਮੈਂਟ ਵਿਚ ਭੇਜਾਂਗੇ। ਇਸ ਦੇ ਨਾਲ ਹੀ ਅਸੀਂ ਗੁਜਰਾਤ ਵਿਚ ਵੀ ਭਾਜਪਾ ਦਾ ਝੰਡਾ ਬੁਲੰਦ ਕਰਾਂਗੇ ਅਤੇ ਹਿਮਾਚਲ ਵਿਚ ਜ਼ੋ ਚੋਣਾਂ ਹੋ ਰਹੀਆਂ ਹਨ, ਉਥੇ ਵੀ ਸਾਡੀ ਪੁਜੀਸ਼ਨ ਕਾਫੀ ਵਧੀਆ ਚੱਲ ਰਹੀ ਹੈ। ਸ੍ਰੀ ਅਭਿਸ਼ੇਕ ਧਵਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਵੇਖ ਚੁੱਕੇ ਹਨ, ਇਸ ਵਾਰ ਪੰਜਾਬ ਵਿਚ ਭਾਜਪਾ ਨੂੰ ਮੌਕਾ ਦਿਉ ਤਾਂ ਜ਼ੋ ਪੰਜਾਬ ਦੇ ਹਾਲਾਤ ਸੁਧਾਰ ਸਕੀਏ।

error: Content is protected !!