ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਹੁੰਚੇ ਇੰਗਲੈਂਡ, ਕੁਝ ਦਿਨ ਪਹਿਲਾਂ ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਹੁੰਚੇ ਇੰਗਲੈਂਡ, ਕੁਝ ਦਿਨ ਪਹਿਲਾਂ ਸਰਕਾਰ ਨੂੰ ਦਿੱਤਾ ਸੀ ਅਲਟੀਮੇਟਮ

ਚੰਡੀਗੜ੍ਹ (ਵੀਓਪੀ ਬਿਊਰੋ) 29ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਮਸ਼ਹੂਰ ਪੰਜਾਬੀ ਸਿੰਗਰ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਲਈ ਰਵਾਨਾ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਸ਼ਾਈਦ ਇੰਗਲੈਂਡ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ 24 ਨਵੰਬਰ ਨੂੰ ਇੰਗਲੈਂਡ ਦੀ ਪਾਰਲੀਮੈਂਟ ਦੇ ਬਾਹਰ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਬਲਕੌਰ ਸਿੰਘ ਅਤੇ ਚਰਨ ਕੌਰ ਭਾਗ ਲੈਣ ਲਈ ਇੰਗਲੈਂਡ ਰਵਾਨਾ ਹੋ ਗਏ ਹਨ।

ਦੂਜੇ ਪਾਸੇ ਇਸ ਯਾਤਰਾ ਨੂੰ ਇਸ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਪੁੱਤ ਦੀ ਮੌਤ ਦਾ ਇਨਸਾਫ਼ ਨੀ ਮਿਲਿਆ ਤਾਂ ਉਹ ਵਿਦੇਸ਼ ਜਾ ਕੇ ਵੱਸ ਜਾਣਗੇ। ਇਸ ਸਬੰਧੀ ਉਨ੍ਹਾਂ ਨੇ ਪਿਛਲੇ ਮਹੀਨੇ ਹੀ ਉਸ ਨੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਸੀ। ਅੱਜ ਸਵੇਰੇ ਉਨ੍ਹਾਂ ਨੇ ਚੰਡੀਗੜ੍ਹ ਲਈ ਫਲਾਇਟ ਫੜੀ। ਮਾਪਿਆਂ ਦੀਆਂ ਵਿਦੇਸ਼ੀ ਜਾਂਦਿਆਂ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮੋਹਾਲੀ ਏਅਰਪੋਰਟ ‘ਤੇ ਦੇਖਿਆ ਗਿਆ। ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕ ਬੇਚੈਨ ਹੋ ਗਏ ਹਨ। ਤਸਵੀਰਾਂ ‘ਚ ਉਹ ਏਅਰਪੋਰਟ ਦੇ ਅੰਦਰ ਜਾ ਕੇ ਇਮੀਗ੍ਰੇਸ਼ਨ ਚੈੱਕ-ਇਨ ਕਰਦੇ ਸਾਫ ਨਜ਼ਰ ਆ ਰਹੇ ਹਨ। ਇੱਕ ਤਸਵੀਰ ਵਿੱਚ ਉਹ ਫਲਾਈਟ ਦੇ ਅੰਦਰ ਬੈਠਾ ਵੀ ਨਜ਼ਰ ਆ ਰਿਹਾ ਹੈ।

ਜਾਣਕਾਰੀ ਮੁਤਾਬਕ ਇੰਗਲੈਂਡ ਵਿੱਚ ਵਸੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਗੱਲ ਕਰ ਰਹੇ ਹਨ।

error: Content is protected !!