ਅੰਮ੍ਰਿਤਸਰ ‘ਚ ਧਰਨੇ ‘ਤੇ ਬੈਠੇ ਕਿਸਾਨ ਇਕ-ਦੂਜੇ ‘ਤੇ ਹੀ ਕੱਸ ਰਹੇ ਤੰਜ਼, ਕਿਹਾ ਸਿਆਸਤ ਦੇ ਲਾਲਚ ਵਿੱਚ ਗੁਆ ਲਿਆ ਆਧਾਰ…

ਅੰਮ੍ਰਿਤਸਰ ‘ਚ ਧਰਨੇ ‘ਤੇ ਬੈਠੇ ਕਿਸਾਨ ਇਕ-ਦੂਜੇ ‘ਤੇ ਹੀ ਕੱਸ ਰਹੇ ਤੰਜ਼, ਕਿਹਾ ਸਿਆਸਤ ਦੇ ਲਾਲਚ ਵਿੱਚ ਗੁਆ ਲਿਆ ਆਧਾਰ…

ਅੰਮ੍ਰਿਤਸਰ (ਵੀਓਪੀ ਬਿਊਰੋ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਉਨ੍ਹਾਂ ਨੂੰ ਬੇਸ਼ੱਕ ਕਿਸਾਨਾਂ ਪ੍ਰਦਰਸ਼ਨ ਕਰਨ ਤੋਂ ਬਾਅਦ ਰੱਦ ਕਰਨੇ ਪਏ ਸਨ ਪਰ ਅੱਜ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਾਂ। ਇਸੇ ਨੂੰ ਲੈ ਕੇ ਹੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਦੂਸਰੇ ਦਿਨ ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ਤੇ ਕੱਥੂਨੰਗਲ ਦੇ ਨਜ਼ਦੀਕ ਟੋਲ ਪਲਾਜ਼ਾ ਤੇ ਬੈਠ ਗਿਆ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਕਿਸਾਨ ਨੇਤਾ ਬਲਦੇਵ ਸਿੰਘ ਸਰਸਾ ਦਾ ਕਹਿਣਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਕਿਸਾਨੀ ਅੰਦੋਲਨ ਵਿੱਚੋਂ ਆਪਣੀ ਸਿਆਸਤ ਲੱਭਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿੱਚ ਅਸੀਂ ਤਿੰਨ ਖੇਤੀ ਕਾਨੂੰਨ ਨੂੰ ਤਾਂ ਰੱਦ ਕਰਵਾ ਲਏ ਪਰ ਜੋ ਬਾਕੀ ਮੰਗਾਂ ਸਨ ਉਹ ਮੰਗਾਂ ਪੂਰੀਆਂ ਨਹੀ ਹੋ ਸਕੀਆਂ, ਜਿਸ ਨੂੰ ਲੈ ਕੇ ਅਸੀਂ ਹੁਣ ਦੁਬਾਰਾ ਤੋਂ ਅਮ੍ਰਿਤਸਰ ਜੰਮੂ ਐਕਸਪ੍ਰੈਸ ਉੱਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ।

ਅੰਮ੍ਰਿਤਸਰ ਦੇ ਕੱਥੂਨੰਗਲ ਦੇ ਟੋਲ ਪਲਾਜ਼ਾ ‘ਤੇ ਬੈਠੇ ਕਿਸਾਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਈ ਕਿਸਾਨ ਆਗੂਆਂ ਉਤੇ ਅਤੇ ਸਰਕਾਰਾਂ ਉੱਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਕਿਸਾਨ ਨੇਤਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਐਂਟਰੀ ਮਾਰਨ ਵਾਸਤੇ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬੇਸ਼ੱਕ ਅਸੀਂ ਤਿੰਨੇ ਖੇਤ ਨੂੰ ਰੱਦ ਕਰਵਾਉਣ ਲੈਕੇ ਨਾ ਅਸੀਂ ਬਾਕੀ ਮੰਗਾ ਪੂਰੀਆ ਨਹੀਂ ਕਰਵਾਏ, ਜਿਸ ਵਿੱਚ ਸਾਨੂੰ ਦੁਬਾਰਾ ਤੋਂ ਹੁਣ ਪ੍ਰਦਰਸ਼ਨ ਕਰਨ ਦੀ ਜਰੂਰਤ ਪੈ ਗਈ ਹੈ। ਸਰਸਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਦੋਂ ਅਸੀਂ ਧਰਨਾ-ਪ੍ਰਦਰਸ਼ਨ ਦਿੱਲੀ ਬਾਰਡਰ ‘ਤੇ ਸ਼ੁਰੂ ਕੀਤਾ ਸੀ ਉਸ ਵੇਲੇ ਵੀ ਕਈ ਲੋਕ ਸਾਡੇ ਹੱਕ ਵਿਚ ਸਨ ਅਤੇ ਕਈ ਲੋਕ ਮੋਦੀ ਦੇ ਹੱਕ ਚ ਪਰ ਅਸੀਂ ਆਪਣੇ ਉੱਪਰ ਥੋਪੇ ਗਏ ਅਤੇ ਖੇਤਰੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੀ ਘਰਾਂ ਵਿੱਚ ਵਾਪਸ ਪਹੁੰਚੇ ਸੀ ਲੇਕਿਨ ਹੁਣ ਦੁਬਾਰਾ ਤੋਂ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਸਾਡੀਆਂ ਮੰਗਾਂ ਤੇ ਗੌਰ ਨਾ ਕੀਤੇ ਜਾਣ ਤੋਂ ਬਾਅਦ ਅਸੀਂ ਦੁਬਾਰਾ ਤੋਂ ਧਰਨਾ ਲਾਉਣ ਲਈ ਮਜ਼ਬੂਰ ਹੋਏ ਹਾਂ ਅਤੇ ਸਾਨੂੰ ਸੰਘਰਸ਼ ਹੋਰ ਵੀ ਤਿੱਖਾ ਕਰਨਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਕਿਸਾਨ ਜਥੇਬੰਦੀਆਂ ਨੂੰ ਇੱਕ ਸਾਲ ਤੋਂ ਉਪਰ ਦਾ ਸਮਾਂ ਲੱਗਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਦੁਬਾਰਾ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਧਰਨਾ ਪ੍ਰਦਰਸ਼ਨ ਹੁਣ ਤੀਸਰੇ ਦਿਨ ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ਤੇ ਜਾਰੀ ਹੈ ਉਥੇ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਆਗੂ ਇੱਕ ਦੂਜੇ ਦੇ ਸਾਹਮਣੇ ਖੜੇ ਨਜ਼ਰ ਆ ਰਹੇ ਹਨ ਅਤੇ ਇਕ ਦੂਜੇ ਉਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾ ਰਹੇ ਹਨ ਹੁਣ ਵੇਖਣਾ ਹੋਵੇਗਾ ਕਿ ਜਿਸ ਤਰ੍ਹਾਂ ਕਿਸਾਨ ਆਗੂਆਂ ਵੱਲੋਂ ਪਹਿਲਾ ਆਪਣੀਆਂ ਮੰਗਾ ਮਨਾਉਣ ਵਾਸਤੇ ਇਕੱਠੇ ਹੋ ਕੇ ਜੰਗ ਲੜੀ ਗਈ ਸੀ ਹੁਣ ਵੀ ਕੀ ਇਹ ਇਕਠੇ ਹੁੰਦੇ ਹਨ ਜਾਂ ਨਹੀਂ ਜਾ ਫਿਰ ਕਿਸਾਨ ਆਗੂ ਇੱਕ-ਦੂਜੇ ਉੱਤੇ ਹੀ ਦੂਸ਼ਣਬਾਜ਼ੀ ਕਰਕੇ ਆਪਣਾ ਮਸਲਾ ਹੱਲ ਕਰਵਾ ਸਕਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

error: Content is protected !!