ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਗਈ ਟੀਮ ਨੂੰ ਬਣਾ ਲਿਆ ਬੰਧਕ, ਸਰਕਾਰ ਕਹਿੰਦੀ ਛੱਡ ਦਿਓ ਭਰਾਵੋਂ ਪਰਾਲੀ ਅਸੀ ਕੇਰਲਾ ਭੇਜ ਦੇਵਾਂਗੇ…

ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਗਈ ਟੀਮ ਨੂੰ ਬਣਾ ਲਿਆ ਬੰਧਕ, ਸਰਕਾਰ ਕਹਿੰਦੀ ਛੱਡ ਦਿਓ ਭਰਾਵੋਂ ਪਰਾਲੀ ਅਸੀ ਕੇਰਲਾ ਭੇਜ ਦੇਵਾਂਗੇ…


ਫਾਜਿਲਕਾ (ਵੀਓਪੀ ਬਿਊਰੋ) ਖਤਰਨਾਕ ਪੱਧਰ ਉੱਪਰ ਪਹੁੰਚ ਰਹੇ ਵਾਤਾਵਰਨ ਨੂੰ ਰੋਕਣ ਦੇ ਲਈ ਸਰਕਾਰ ਕਈ ਉਪਰਾਲੇ ਕਰ ਰਹੀ ਹੈ ਅਤੇ ਇਸੇ ਦੌਰਾਨ ਹੀ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਬਣਾਈਆਂ ਟੀਮਾਂ ਥਾਂ-ਥਾਂ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਉਹਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕ ਰਹੀਆਂ ਹਨ ਪਰ ਕਈ ਜਗ੍ਹਾ ਇਨ੍ਹਾਂ ਸਰਕਾਰੀ ਟੀਮਾਂ ਨੂੰ ਹੀ ਕਿਸਾਨ ਬੰਧੀ ਬਣਾ ਲੈਂਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਫਾਜ਼ਿਲਕਾ ਦੇ ਪਿੰਡ ਨੱਥੂ ਚਿਸ਼ਤੀਆਂ ਤੋਂ ਜਿੱਥੇ ਪਰਾਲੀ ਸਾੜਨ ਦੀ ਸੂਚਨਾ ਮਿਲਣ ’ਤੇ ਪ੍ਰਸ਼ਾਸਨਿਕ ਟੀਮ ਪਹੁੰਚੀ ਤਾਂ ਕਿਸਾਨਾਂ ਨੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲ਼ਾਫ ਜੰਮ ਕੇ ਭੜਾਸ ਕੱਢੀ।


ਇਸ ਦੌਰਾਨ ਪਿੰਡ ਨੱਥੂ ਚਿਸ਼ਤੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੇ ਮਾਲ ਵਿਭਾਗ ਅਤੇ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਇਸ ਦੌਰਾਨ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਸਾਰਾ ਸਾਲ ਪ੍ਰਦੂਸ਼ਣ ਫੈਲਾਉਣ ਵਾਲੀਆਂ ਸਨਅਤਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ, ਸਗੋਂ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਨਾਇਬ ਤਹਿਸੀਲਦਾਰ ਵਿਕਰਮ ਸਿੰਘ ਪੁੱਜੇ ਅਤੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨਾਇਬ ਤਹਿਸੀਲਦਾਰ ਵਿਕਰਮ ਸਿੰਘ ਨੇ ਕਿਸਾਨਾਂ ਨੂੰ ਕੋਈ ਕਾਰਵਾਈ ਨਾ ਹੋਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਬੰਧਕਾਂ ਨੂੰ ਰਿਹਾਅ ਕਰਵਾ ਦਿੱਤਾ।


ਇਸ ਤੋਂ ਇਲਾਵਾ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਪਸ਼ੂਆਂ ਦੇ ਚਾਰੇ ਲਈ ਸੁੱਕੇ ਚਾਰੇ ਦੇ ਰੂਪ ਵਿੱਚ ਝੋਨੇ ਦੀ ਪਰਾਲੀ ਕੇਰਲਾ ਨੂੰ ਸਪਲਾਈ ਕਰੇਗੀ। ਕਿਉਂਕਿ ਕੇਰਲ ਵਿੱਚ ਇਨ੍ਹੀਂ ਦਿਨੀਂ ਚਾਰੇ ਦੀ ਭਾਰੀ ਕਮੀ ਹੈ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ। ਹਾਲਾਂਕਿ, ਕੇਰਲਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਹੀ ਮਾਤਰਾ ਦੀ ਲੋੜ ਦਾ ਅਜੇ ਤੱਕ ਸਰਕਾਰ ਦੁਆਰਾ ਫੈਸਲਾ ਨਹੀਂ ਕੀਤਾ ਗਿਆ ਹੈ। ਅਤੇ ਕੇਰਲਾ ਦੇ ਪਸ਼ੂ ਪਾਲਣ ਮੰਤਰੀ ਜੇ ਚਿੰਚੁਰਾਨੀ ਨੇ ਦਾਅਵਾ ਕੀਤਾ ਕਿ ਪੰਜਾਬ ਤੋਂ ਝੋਨੇ ਦੀ ਪਰਾਲੀ ਦੀ ਆਮਦ ਨਾਲ ਸੂਬੇ ਦੇ ਵੱਡੀ ਗਿਣਤੀ ਵਿੱਚ ਡੇਅਰੀ ਕਿਸਾਨਾਂ ਨੂੰ ਫਾਇਦਾ ਹੋਵੇਗਾ।

error: Content is protected !!