ਪੈਟਰੋਲ ਪੰਪ ਲੁੱਟਣ ਤੇ ATM ਤੋੜਨ ਦੇ ਮਾਮਲੇ ‘ਚ ਭਾਜਪਾ ਦੇ ਇਸ ਸੀਨੀਅਰ ਆਗੂ ਦਾ ਪੁੱਤਰ ਆਇਆ ਅੜਿੱਕੇ

ਪੈਟਰੋਲ ਪੰਪ ਲੁੱਟਣ ਤੇ ATM ਤੋੜਨ ਦੇ ਮਾਮਲੇ ‘ਚ ਭਾਜਪਾ ਦੇ ਇਸ ਸੀਨੀਅਰ ਆਗੂ ਦਾ ਪੁੱਤਰ ਆਇਆ ਅੜਿੱਕੇ

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਦੇ ਲੁਧਿਆਣਾ ‘ਚ ਪੈਟਰੋਲ ਪੰਪ ‘ਤੇ ਡਕੈਤੀ ਅਤੇ ATM ਤੋੜਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਪੁਲਿਸ ਨੇ ਭਾਜਪਾ ਦੇ ਕੌਮੀ ਸਕੱਤਰ ਸੁਖਵਿੰਦਰ ਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੈ ਸਿੰਘ ਗਰੇਵਾਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਉਦੈ ਦੇ ਸਾਥੀ ਅੰਮ੍ਰਿਤਰਾਜ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਵਿੱਚ ਅੰਮ੍ਰਿਤਰਾਜ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਪੁਲਿਸ ਨੇ ਉਸਨੂੰ ਫੜ ਲਿਆ। ਉਸ ਕੋਲੋਂ ਰਿਵਾਲਵਰ ਅਤੇ ਫਾਰਚੂਨਰ ਕਾਰ ਬਰਾਮਦ ਕੀਤੀ ਗਈ ਹੈ।
ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 6 ਨਵੰਬਰ ਨੂੰ ਫੋਕਲ ਪੁਆਇੰਟ ਇਲਾਕੇ ਵਿੱਚ ਪੈਟਰੋਲ ਪੰਪ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਕੋਹਾੜਾ ਚੌਕ ਨੇੜੇ ਇੱਕ ਏਟੀਐਮ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਉਦੈ ਸਿੰਘ ਗਰੇਵਾਲ ਅਤੇ ਉਸਦੇ ਸਾਥੀ ਅੰਮ੍ਰਿਤਰਾਜ ਨੇ ਅੰਜਾਮ ਦਿੱਤਾ ਹੈ। ਪੁਲਿਸ ਨੇ ਉਦੈ ਸਿੰਘ ਗਰੇਵਾਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ। ਉਦੈ ਤੋਂ ਪੁੱਛਗਿੱਛ ਕਰਨ ਮਗਰੋਂ ਪੁਲੀਸ ਨੇ ਚੀਮਾ ਚੌਕ ਨੇੜੇ ਆਰ ਕੇ ਰੋਡ ’ਤੇ ਫਾਰਚੂਨਰ ਕਾਰ ਵਿੱਚ ਜਾ ਰਹੇ ਅੰਮ੍ਰਿਤਰਾਜ ਸਿੰਘ ਨੂੰ ਘੇਰ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਅੰਮ੍ਰਿਤਰਾਜ ਅਤੇ ਉਦੈ ਸਿੰਘ ਦੋਸਤ ਹਨ ਅਤੇ ਦੋਵਾਂ ਨੇ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਰਾਜ ਖਿਲਾਫ ਕਤਲ ਅਤੇ ਧੋਖਾਧੜੀ ਦਾ ਮਾਮਲਾ ਦਰਜ ਹੈ। ਉਹ ਇੱਕ ਕਤਲ ਕੇਸ ਵਿੱਚ ਜ਼ਮਾਨਤ ‘ਤੇ ਬਾਹਰ ਹੈ।ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਰਿਵਾਲਵਰ ਅਤੇ ਦੋ ਗੋਲੀਆਂ ਬਰਾਮਦ ਕਰਕੇ ਫਾਰਚੂਨਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਅੰਮ੍ਰਿਤਰਾਜ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

error: Content is protected !!