ਸੂਬੇ ‘ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਮੁੱਖ ਮੰਤਰੀ ਮਾਨ ਨੇ ਗਾਇਕਾਂ ਤੇ ਅਸਲਾਧਾਰਕਾਂ ਲਈ ਕਰ ਦਿੱਤਾ ਇਹ ਐਲ਼ਾਨ

ਸੂਬੇ ‘ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਮੁੱਖ ਮੰਤਰੀ ਮਾਨ ਨੇ ਗਾਇਕਾਂ ਤੇ ਅਸਲਾਧਾਰਕਾਂ ਲਈ ਕਰ ਦਿੱਤਾ ਇਹ ਐਲ਼ਾਨ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਦਿਨ-ਬ-ਦਿਨ ਵੱਧ ਰਹੇ ਅਪਰਾਧ ਨੂੰ ਨੱਥ ਪਾਉਣ ਦੇ ਲਈ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਕਾਰਜਸ਼ੀਲ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹਨਾਂ ਨੇ ਪੰਜਾਬ ਪੁਲਿਸ ਨੂੰ ਸੂਬੇ ਵਿੱਚੋਂ ਅਪਰਾਧ ਨੂੰ ਖਤਮ ਕਰਨ ਦੇ ਲਈ ਸਖਤ ਹਦਾਇਤਾਂ ਦਿੱਤੀਆਂ ਹੋਈਆਂ ਹਨ। ਇਸ ਦੌਰਾਨ ਤਿੰਨ ਮਹੀਨਿਆਂ ਵਿੱਚ ਹਥਿਆਰਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਨਫ਼ਰਤ ਭਰੀ ਭਾਸ਼ਾ/ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾਣਗੇ। ਪੁਲਿਸ ਨੇ ਇਸ ਦੇ ਲਈ ਪੂਰੇ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਹੈ, ਜੋ 90 ਦਿਨਾਂ ਤੱਕ ਜਾਰੀ ਰਹੇਗੀ।


ਇਸ ਦੌਰਾਨ ਪੰਜਾਬ ਪੁਲਿਸ ਦੀਆਂ ਹਦਾਇਤਾਂ ਉੱਪਰ ਪੁਲਿਸ ਦੀਆਂ ਵੱਖਰੀਆਂ ਟੀਮਾਂ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕੰਮ ਕਰਨਗੀਆਂ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਫੈਲਾਉਣ ਦੀ ਸੂਰਤ ਵਿੱਚ ਕੇਸ ਦਰਜ ਕੀਤੇ ਜਾਣਗੇ। ਸੋਸ਼ਲ ਮੀਡੀਆ ‘ਤੇ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਦੇ ਖਾਤਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਪੰਜਾਬ ਪੁਲਿਸ-ਪ੍ਰਸ਼ਾਸਨ ਵੱਲੋਂ ਅਸਲਾ ਲਾਇਸੰਸ ਧਾਰਕਾਂ ਦੇ ਹਥਿਆਰਾਂ ਅਤੇ ਹੋਰ ਸਬੰਧਤ ਕਾਗਜ਼ਾਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਨ੍ਹਾਂ ਲਾਇਸੈਂਸ ਧਾਰਕਾਂ ਦੇ ਪਤੇ ਜਾਅਲੀ ਪਾਏ ਗਏ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਜਿਹੜੇ ਨੌਜਵਾਨ ਗੀਤਾਂ ਜਾਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਸਬੰਧਤ ਪੋਸਟਾਂ ਪਾਉਂਦੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।


ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਲਾਕਾਰਾਂ ਨੂੰ ਵੀ ਭੜਕਾਊ ਅਤੇ ਹਥਿਆਰਾਂ ਨੂੰ ਪ੍ਰਮੋਟ ਨਾ ਕਰਨ ਵਾਲੇ ਗੀਤ ਹੀ ਗਾਉਣ ਲਈ ਕਿਹਾ ਹੈ। ਜੇਕਰ ਫਿਰ ਵੀ ਕਲਾਕਾਰ ਅਜਿਹਾ ਕਰਦੇ ਹਨ, ਤਾਂ ਉਹਨਾ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਉਹਨਾਂ ਨੇ ਪੰਜਾਬ ਦੇ ਕਲਾਕਾਰਾਂ ਨੂੰ ਪੰਜਾਬ ਦੇ ਲੋਕਾਂ ਨੂੰ ਸੇਧ ਦੇਣ ਵਾਲੇ ਗੀਤ ਗਾਉਣ ਲਈ ਕਿਹਾ ਹੈ, ਤਾਂ ਜੋ ਪੰਜਾਬ ਦਾ ਨੌਜਵਾਨ ਆਪਣੇ ਸਭਿੱਆਚਾਰ ਦੇ ਨਾਲ ਜੁੜਿਆ ਰਹੇ।

error: Content is protected !!