ਮੁੱਖ ਮੰਤਰੀ ਮਾਨ ਦੀਆਂ ਮੁਸੀਬਤਾਂ ਵਧੀਆਂ, ਮੰਗਾਂ ਨਾ ਮੰਨਣ ਕਾਰਨ ਕਿਸਾਨ ਜੱਥੇਬੰਦੀਆਂ ਨੇ ਸ਼ੁਰੂ ਕੀਤਾ ਮਰਨ ਵਰਤ…

ਮੁੱਖ ਮੰਤਰੀ ਮਾਨ ਦੀਆਂ ਮੁਸੀਬਤਾਂ ਵਧੀਆਂ, ਮੰਗਾਂ ਨਾ ਮੰਨਣ ਕਾਰਨ ਕਿਸਾਨ ਜੱਥੇਬੰਦੀਆਂ ਨੇ ਸ਼ੁਰੂ ਕੀਤਾ ਮਰਨ ਵਰਤ…

ਚੰਡੀਗੜ੍ਹ (ਵੀਓਪੀ ਬਿਊਰੋ) ਸਰਕਾਰਾਂ ਕਿਸਾਨਾਂ ਨੂੰ ਖੁਸ਼ ਕਰਨ ਵਿੱਚ ਲਗਾਤਾਰ ਹੀ ਨਾਕਾਮ ਰਹਿ ਰਹੀਆਂ ਹਨ। ਬੇਹਿਸਾਬ ਮੰਗਾਂ ਦੇ ਨਾਲ ਹਰ ਰੋਜ਼ ਕਿਤੇ ਨਾ ਕਿਤੇ ਕਿਸਾਨ ਜਥੇਬੰਦੀਆਂ ਕਿਸਾਨਾਂ ਖਿਲਾਫ ਰੋਸ ਧਰਨੇ ਲਾ ਕੇ ਬੈਠੀਆਂ ਹੀ ਰਹਿੰਦੀਆਂ ਹਨ। ਹੁਣ ਇਕ ਵਾਰ ਫਿਰ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਹੀ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਨੂੰ ਕੋਸਿਆ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਉੱਪਰ ਉਹਨਾਂ ਨੇ ਸਰਕਾਰ ਨੂੰ ਮਰਨ ਵਰਤ ਦੀ ਚਿਤਾਵਨੀ ਦੇ ਦਿੱਤੀ ਹੈ। ਇਸ ਦੌਰਾਨ ਧਰਨਿਆਂ ਵਾਲੀਆਂ ਥਾਵਾਂ ਉੱਪਰ ਵੀ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ।


ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਾਈਵੇਅ ਨੰਬਰ-54 ਉੱਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਸ ਦਾ ਮਰਨ ਵਰਤ ਜਾਰੀ ਰਹੇਗਾ ਤੇ ਹਾਈਵੇਅ ’ਤੇ ਲਾਇਆ ਜਾਮ ਵੀ ਖੋਲ੍ਹਿਆ ਨਹੀਂ ਲਿਆ ਜਾਵੇਗਾ। ਇਸ ਦੌਰਾਨ ਸਰਕਾਰ ਸਾਹਮਣੇ ਖਤਰਾ ਪੈਦਾ ਹੋ ਗਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ ਤਾਂ ਜੋ ਉਹ ਇਸ ਵਿਰੋਧ ਦਾ ਸਾਹਮਣਾ ਨਾ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਬਾਰੇ ਬਿਆਨਬਾਜ਼ੀ ਨੇ ਬਲਦੀ ਉੱਪਰ ਤੇਲ ਦਾ ਕੰਮ ਕੀਤਾ ਹੈ।


ਕਿਸਾਨ ਆਗੂ ਚਰਨਜੀਤ ਸਿੰਘ ਸੁੱਖਣ ਵਾਲਾ, ਸਾਧੂ ਸਿੰਘ, ਅੰਗਰੇਜ਼ ਸਿੰਘ ਗੋਲੇਵਾਲਾ ਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਧਰਨੇ ਵਾਲੀ ਥਾਂ ’ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵਧ ਰਿਹਾ ਹੈ ਤੇ ਇਹ ਸੰਘਰਸ਼ ਦਿੱਲੀ ਮੋਰਚੇ ਵਾਲਾ ਰੂਪ ਅਖਤਿਆਰ ਕਰੇਗਾ। ਧਰਨੇ ਦੇ ਅੱਜ ਛੇਵੇਂ ਦਿਨ ਕਿਸਾਨ ਜਥੇਬੰਦੀਆਂ ਨੇ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਪੰਜਾਬ ਸਰਕਾਰ ਮੰਨੀਆਂ ਮੰਗਾਂ ਲਾਗੂ ਨਹੀਂ ਕਰਦੀ ਧਰਨਾ ਜਾਰੀ ਰਹੇਗਾ। ਸਿਹਤ ਵਿਭਾਗ ਦੀ ਟੀਮ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਮੁਆਇਨਾ ਕੀਤਾ।

error: Content is protected !!