ਚੰਡੀਗੜ੍ਹ ‘ਤੇ ਪੈ ਗਈ ਨਵੀਂ ਭਸੂੜੀ; ਪੰਜਾਬ-ਹਰਿਆਣਾ ਦੀਆਂ ਸਿਆਸੀ ਪਾਰਟੀਆਂ ਆਪਣਿਆਂ ਦੇ ਹੀ ਹੋਈਆਂ ਖਿਲਾਫ

ਚੰਡੀਗੜ੍ਹ ‘ਤੇ ਪੈ ਗਈ ਨਵੀਂ ਭਸੂੜੀ; ਪੰਜਾਬ-ਹਰਿਆਣਾ ਦੀਆਂ ਸਿਆਸੀ ਪਾਰਟੀਆਂ ਆਪਣਿਆਂ ਦੇ ਹੀ ਹੋਈਆਂ ਖਿਲਾਫ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਕਈ ਵਾਰ ਆਹਮੋ-ਸਾਹਮਣੇ ਆ ਚੁੱਕੇ ਹਨ। ਇਸ ਵਾਰ ਵੀ ਮਸਲਾ ਕੁੱਝ ਜਿਆਦਾ ਹੀ ਗੰਭੀਰ ਬਣਿਆ ਹੋਇਆ ਹੈ। ਦਰਅਸਲ ਹਰਿਆਣਾ ਨੇ ਆਪਣੀ ਵੱਖਰੀ ਵਿਧਾਨ ਸਭਾ ਦੇ ਲਈ ਚੰਡੀਗੜ੍ਹ ਵਿੱਚ ਹੀ ਵੱਖਰੀ ਜ਼ਮੀਨ ਲੱਭਣੀ ਸ਼ੁਰੂ ਕਰ ਦਿੱਤੀ ਹੈ। ਜਦ ਤੋਂ ਹਰਿਆਣਾ ਨੇ ਇਹ ਮਸਲਾ ਉਠਾਇਆ ਹੈ ਤਾਂ ਇਹ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ। ਇਸ ਦੌਰਾਨ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੀ ਇਕ ਹੀ ਰਾਗ ਅਲਾਪ ਰਹੀਆਂ ਹਨ ਕਿ ਉਹ ਕਿਸੇ ਵੀ ਹਾਲਾਤ ਵਿੱਚ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਨਹੀਂ ਲੈਣ ਦੇਣਗੇ ਅਤੇ ਇਸ ਦੇ ਨਾਲ ਹੀ ਪੰਜਾਬ ਦੀ ਭਾਜਪਾ, ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਇਕ ਹੀ ਜਵਾਬ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੇ ਲਈ ਜ਼ਮੀਨ ਨਹੀਂ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਚੰਡੀਗੜ੍ਹ ਉੱਤੇ ਪੰਜਾਬ ਦਾ ਹੱਕ ਜਤਾ ਰਹੀਆਂ ਹਨ।

ਇਸ ਤਰ੍ਹਾਂ ਜੇਕਰ ਦੇਖਿਆ ਜਾਵੇ ਤਾਂ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਜੇਕਰ ਇਸ ਤਰਹਾਂ ਦੇ ਮਸਲੇ ਉੱਪਰ ਪੰਜਾਬ ਭਾਜਪਾ ਦੀ ਇਕਾਈ ਹਰਿਆਣਾ ਨੂੰ ਵਿਧਾਨ ਸਭਾ ਦੇ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦਾ ਵਿਰੋਧ ਕਰ ਰਹੀ ਹੈ ਤਾਂ ਇਸ ਨੂੰ ਸਿੱਧੇ ਤੌਰ ਉੱਪਰ ਦੇਖਿਆ ਜਾ ਸਕਦਾ ਹੈ ਕਿ ਭਾਜਪਾ-ਭਾਜਪਾ ਦੇ ਹੀ ਖਿਲਾਫ ਹੋ ਗਈ ਹੈ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਨੂੰ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੀ ਲੋੜ ਹੈ ਤਾਂ ਉਸ ਨੂੰ ਚੰਡੀਗੜ੍ਹ ਤੋਂ ਇਲਾਵਾ ਕਿਤੇ ਹੋਰ ਜ਼ਮੀਨ ਲੱਭ ਲੈਣੀ ਚਾਹੀਦੀ ਹੈ ਨਾ ਕਿ ਚੰਡੀਗੜ੍ਹ ਵਿੱਚ। ਇਸ ਤਰਹਾਂ ਬਾਕੀ ਪਾਰਟੀਆਂ ਵੀ ਵਿਰੋਧ ਕਰ ਰਹੀਆਂ ਹਨ ਅਤੇ ਇਸ ਤਰਹਾਂ ਦੇ ਨਾਲ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਦੀ ਭਾਜਪਾ ਇਕਾਈ-ਹਰਿਆਣਾ ਦੀ ਭਾਜਪਾ ਸਰਕਾਰ ਦੇ ਖਿਲਾਫ ਹੈ। ਪੰਜਾਬ ਕਾਂਗਰਸ ਇਸ ਮੁੱਦੇ ਉੱਪਰ ਹਰਿਆਣਾ ਕਾਂਗਰਸ ਦੇ ਖਿਲਾਫ ਹੈ ਅਤੇ ਆਮ ਆਦਮੀ ਪਾਰਟੀ ਦੀ ਜੇਕਰ ਪੰਜਾਬ ਵਿੱਚ ਸਰਕਾਰ ਹੈ ਤਾਂ ਉਹ ਦੀ ਹਰਿਆਣਾ ਇਕਾਈ ਇਸ ਮਾਮਲੇ ਉਪਰ ਸਾਥ ਨਹੀਂ ਦੇ ਰਹੀ ਹੈ।

ਇਸ ਦੇ ਨਾਲ ਹੀ ਹੋਰ ਵੀ ਸਿਆਸੀ ਪਾਰਟੀਆਂ ਹਰਿਆਣਾ ਨੂੰ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਚੰਡੀਗੜ੍ਹ ਵਿੱਚ ਹੀ ਦੇਣ ਦੇ ਵਿਰੋਧ ਵਿੱਚ ਹਨ। ਇਸ ਸਬੰਧੀ ਹੀ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ‘ਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਟਵੀਟ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਹਰਿਆਣਾ ਦੀ ਆਪਣੀ ਵਿਧਾਨ ਸਭਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਹੋਣੀ ਚਾਹੀਦੀ ਹੈ। ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ।

ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਿੱਛੇ ਨਹੀਂ ਹਨ ਅਤੇ ਉਹ ਵੀ ਪੰਜਾਬ ਦਾ ਹੱਕ ਚੰਡੀਗੜ੍ਹ ਉਪਰ ਜਤਾ ਰਹੇ ਹਨ। ਉਹਨਾਂ ਕਿਹਾ ਸੀ ਕਿ ਕੇਂਦਰ ਸਰਕਾਰ ‘ਤੇ ਪੰਜਾਬ ਨੂੰ ਤੰਗ ਕਰਨ ਲਈ ਜਾਣਬੁੱਝ ਕੇ ਚਾਲਾਂ ਚੱਲਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ ਵਿੱਚ ਅੰਤ ਤੱਕ ਲੜੇਗੀ। ਰਾਜਾ ਵੜਿੰਗ ਨੇ ਕਿਹਾ ਕਿ ਵੱਖਰੀ ਵਿਧਾਨ ਸਭਾ ਦੀ ਮੰਗ ਹਰਿਆਣਾ ਸਰਕਾਰ ਵੱਲੋਂ ਨਹੀਂ ਕੀਤੀ ਗਈ ਸੀ, ਸਗੋਂ ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਕੀਤੀ ਗਈ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਦੇ ਸਪੀਕਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਹਰਿਆਣਾ ਸਰਕਾਰ ਦੀ ਅਪੀਲ ਨੂੰ ਰੱਦ ਕੀਤਾ ਜਾਵੇ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹਰਿਆਣਾ ਦੇ ਪ੍ਰਸਤਾਵ ਨੂੰ ਸਵੀਕਾਰ ਨਾ ਕਰਨ ਦੀ ਅਪੀਲ ਕੀਤੀ ਹੈ

error: Content is protected !!