ਕੁਲੜ ਪੀਜ਼ਾ ਵਾਲਿਆਂ ਨੂੰ ਮਹਿੰਗਾ ਪਿਆ ਫੁੱਕਰਪੁਣਾ, ਪੁਲਿਸ ਨੇ ਕੀਤੇ ਗ੍ਰਿਫ਼ਤਾਰ ਤਾਂ ਮਿੰਨਤ ਕਰ ਕੇ ਛੁੱਟੇ, ਹੁਣ ਦੇ ਰਹੇ ਸਫਾਈਆਂ…

ਕੁਲੜ ਪੀਜ਼ਾ ਵਾਲਿਆਂ ਨੂੰ ਮਹਿੰਗਾ ਪਿਆ ਫੁੱਕਰਪੁਣਾ, ਪੁਲਿਸ ਨੇ ਕੀਤੇ ਗ੍ਰਿਫ਼ਤਾਰ ਤਾਂ ਮਿੰਨਤ ਕਰ ਦੇ ਛੁੱਟੇ, ਹੁਣ ਦੇ ਰਹੇ ਸਫਾਈਆਂ…

ਜਲੰਧਰ (ਵੀਓਪੀ ਬਿਊਰੋ) ਜਲੰਧਰ ਵਿਖੇ ਸੋਸ਼ਲ ਮੀਡੀਆਂ ਉੱਪਰ ਫੁੱਕਰਪੁਣੇ ਵਾਲੀਆਂ ਵੀਡੀਓ ਪਾ ਕੇ ਵਾਇਰਲ ਹੋਏ ਭਗਵਾਨ ਵਾਲਮੀਕਿ ਚੌਕ ਨੇੜੇ ਕੁਲੜ ਪੀਜ਼ਾ ਵੇਚਣ ਵਾਲਾ ਜੋੜਾ ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਆ ਗਿਆ ਹੈ। ਇਸ ਵਾਰ ਤਾਂ ਉਹਨਾਂ ਨੇ ਫੁੱਕਰਪੁਣੇ ਦੀ ਹੱਦ ਹੀ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਸਰਕਾਰ ਨੂੰ ਠੇਂਗਾ ਦਿਖਾਉਂਦੇ ਹੋਏ ਸੋਸ਼ਲ ਮੀਡੀਆਂ ਉੱਪਰ ਹਥਿਆਰਾਂ ਦੀ ਸ਼ਰੇਆਮ ਨੁਮਾਇਸ਼ ਕੀਤੀ। ਹਾਲਾਂਕਿ ਇਸ ਮਾਮਲੇ ਵਿੱਚ ਜਦ ਸਥਾਨਕ ਥਾਣਾ ਇੰਚਾਰਜ ਮੁਕੇਸ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਕੁਝ ਨਹੀਂ ਪਤਾ। ਪਰ ਸੂਤਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਉਸ ਖਿਲਾਫ ਮਾਮਲਾ ਦਰਜ ਕਰ ਕੇ ਪੁਲਿਸ ਪ੍ਰਸ਼ਾਸਨ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਅਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ। ਇਸ ਦੌਰਾਨ ਹੀ ਕੁਲੜ ਪੀਜ਼ਾ ਦੇ ਮਾਲਕ ਸਾਜਨਪ੍ਰੀਤ ਤੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਜੇਕਰ ਪਿਸਤੌਲ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਸ ਵਿੱਚ ਕੋਈ ਗਲਤੀ ਨਹੀਂ ਹੈ। ਇਸ ਵੀਡੀਓ ਸਬੰਧੀ ਉਹਨਾਂ ਨੇ ਪੁਸ਼ਟੀ ਕਰਦੇ ਹੋਏ ਕਿਹਾ ਹੈ ਕ ਉਸ ਕੋਲ ਨਕਲੀ ਬੰਦੂਕ ਸੀ ਜੋ ਉਸ ਨੇ ਸਿਰਫ ਵੀਡੀਓ ਬਣਾਉਣ ਲਈ ਰੱਖੀ ਸੀ। ਉਹ ਖਿਡੌਣੇ ਵਾਲੇ ਬੰਦੂਕ ਹੈ, ਇਹ ਅਸਲੀ ਬੰਦੂਕ ਨਹੀਂ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਨਾਲ ਕਾਨੂੰਨ ਦੀ ਉਲੰਘਣਾ ਨਹੀਂ ਹੋਈ ਹੈ, ਉਹ ਲਾਅ ਐਂਡ ਆਰਡਰ ਦੀ ਚੰਗੀ ਤਰ੍ਹਾਂ ਪਾਲਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ।


ਉਨਹਾਂ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਰਿਹਾਅ ਕੀਤਾ ਗਿਆ ਹੈ ਕਿਉਂਕਿ ਧਾਰਾ 188 ਜ਼ਮਾਨਤੀ ਧਾਰਾ ਹੈ। ਏਸੀਪੀ ਸੈਂਟਰਲ ਨਿਰਮਲ ਸਿੰਘ ਨੇ ਦੱਸਿਆ ਕਿ ਲਵਲੀ ਸਵੀਟਸ ਨੇੜੇ ਕੁਲਹਾੜ ਪੀਜ਼ਾ ਵੇਚਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਉਹ ਹਥਿਆਰ ਦਿਖਾਉਂਦੇ ਨਜ਼ਰ ਆ ਰਹੇ ਹਨ। ਏਸੀਪੀ ਨੇ ਦੱਸਿਆ ਕਿ ਮੌਜੂਦਾ ਜਾਂਚ ਵਿੱਚ ਦੋਵੇਂ ਇੱਕੋ ਧਾਰਾ ਤਹਿਤ ਜੁਰਮ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ’ਤੇ ਕੁੱਟਮਾਰ ਦੀ ਧਾਰਾ ਨਹੀਂ ਲਗਾਈ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਉਕਤ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

error: Content is protected !!