ਸਿੱਧੂ ਮੂਸੇਵਾਲਾ ਦੇ ਪਿਤਾ ਨੇ ਯੂਕੇ ਵਿੱਚ ਪੰਜਾਬ ਸਰਕਾਰ ਤੇ ਪੁਲਿਸ ‘ਤੇ ਚੁੱਕੇ ਵੱਡੇ ਸਵਾਲ, ਦੱਸਿਆ ਕਿਉਂ ਨਹੀਂ ਮਿਲ ਰਿਹਾ ਇਨਸਾਫ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਯੂਕੇ ਵਿੱਚ ਪੰਜਾਬ ਸਰਕਾਰ ਤੇ ਪੁਲਿਸ ‘ਤੇ ਚੁੱਕੇ ਵੱਡੇ ਸਵਾਲ, ਦੱਸਿਆ ਕਿਉਂ ਨਹੀਂ ਮਿਲ ਰਿਹਾ ਇਨਸਾਫ

ਵੀਓਪੀ ਬਿਊਰੋ – ਸਿੱਧੂ ਮੂਸੇਵਾਲਾ ਦੇ ਪਿਤਾ ਇਸ ਸਮੇਂ ਇੰਗਲੈਡ ਗਏ ਹੋਏ ਹਨ ਅਤੇ ਇਸ ਦੌਰਾਨ ਉਹ ਉੱਥੇ ਵੀ ਆਪਣੇ ਪੁੱਤਰ ਅਤੇ ਪੰਜਾਬ ਦੇ ਮਸ਼ਹੂਰ ਸਿੰਗਰ-ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ ਨੂੰ ਲੈ ਕੇ ਗੰਭੀਰ ਹਨ ਅਤੇ ਰੋਜਾਨਾ ਹੀ ਕਈ ਲੋਕਾਂ ਅਤੇ ਜੱਥੇਬੰਦੀਆਂ ਨੂੰ ਮਿਲ ਕੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਹੀ ਉਹਨਾਂ ਨੇ ਯੂਕੇ ਵਿੱਚ ਇਕ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਦੱਸਿਆ ਹੈ ਕਿ ਉਹਨਾਂ ਦੇ ਪੁੱਤਰ ਦੇ ਕਾਤਲਾਂ ਨੂੰ ਅਜੇ ਤਕ ਸਜਾ ਕਿਉਂ ਨਹੀਂ ਮਿਲ ਰਹੀ ਅਤੇ ਦੱਸਿਆ ਕਿ ਇਨਸਾਫ ਮਿਲਣ ਵਿੱਚ ਸਰਕਾਰ ਅਤੇ ਪੰਜਾਬ ਪੁਲਿਸ ਕਿੱਥੇ ਦੇਰੀ ਕਰ ਰਹੇ ਹਨ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਅਜੇ ਵੀ ਪਤਾ ਨਹੀਂ ਲੱਗਾ ਕਿ ਉਸ ਦੇ ਪੁੱਤ ਨੂੰ ਕਿਉਂ ਮਾਰਿਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪੁੱਤ ਨੂੰ ਕਈ ਵਾਰ ਧਮਕੀਆਂ ਮਿਲੀਆਂ ਸਨ ਅਤੇ ਇਸ ਲਈ ਉਹ ਕਈ ਵਾਰ ਸਰਕਾਰ ਤੋਂ ਸੁਰੱਖਿਆ ਦੀ ਵੀ ਮੰਗ ਕਰ ਚੱਕੇ ਸਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹਨਾਂ ਦੀ ਸੁਰੱਖਿਆ ਇਕਦਮ ਘੱਟ ਕਰ ਕੇ ਸੋਸ਼ਲ ਮੀਡੀਆ ਰਾਹੀ ਗੈਂਗਸਟਰਾਂ ਤਕ ਗੱਲ਼ ਪਹੁੰਚਾ ਦਿੱਤੀ ਅਤੇ ਇਸ ਕਾਰਨ ਸਾਡਾ ਪੁੱਤ ਮਾੜੇ ਸਿਸਟਮ ਅਤੇ ਗੈਂਗਸਟਰਾਂ ਨੇ ਸਾਡੇ ਕੋਲੋਂ ਖੋਹ ਲਿਆ।

ਉਹਨਾਂ ਨੇ ਕਿਹਾ ਕਿ ਜੋ ਪੁਲਿਸ ਮੁਲਾਜ਼ਮ ਜਾਂਚ ਕਰ ਰਿਹਾ ਸੀ ਉਹ ਵੀ ਗੈਂਗਸਟਰਾਂ ਦੇ ਨਾਲ ਹੀ ਮਿਲਿਆ ਹੋਇਆ ਸੀ ਅਤੇ ਉਸ ਨੇ ਗੈਂਗਸਟਰ ਪੁਲਿਸ ਦੀ ਗ੍ਰਿਫਤ ਵਿੱਚੋਂ ਵੀ ਭਜਾ ਦਿੱਤਾ। ਇਸ ਤਰਹਾਂ ਅਸੀ ਕਿਵੇਂ ਆਪਣੇ ਪੁੱਤਰ ਦੀ ਮੌਤ ਦੇ ਇਨਸਾਫ ਦੀ ਉਮੀਦ ਕਰ ਸਕਦੇ ਹਨ।

error: Content is protected !!