ਮੁੱਖ ਮੰਤਰੀ ਮਾਨ ਗੁਜਰਾਤ ‘ਚ ਮਸਤ, ਪੰਜਾਬ ਦੇ ਲੋਕ ਸਮੱਸਿਆਵਾਂ ‘ਚ ਗ੍ਰਸਤ, ਬਾਜਵਾ ਤੇ ਮਜੀਠੀਆ ਨੇ ਕਿਹਾ- ਇਹ ਹੀ ਤਾਂ ਹੈ ਰੰਗਲਾ ਪੰਜਾਬ

ਮੁੱਖ ਮੰਤਰੀ ਮਾਨ ਗੁਜਰਾਤ ‘ਚ ਮਸਤ, ਪੰਜਾਬ ਦੇ ਲੋਕ ਸਮੱਸਿਆਵਾਂ ‘ਚ ਗ੍ਰਸਤ, ਬਾਜਵਾ ਤੇ ਮਜੀਠੀਆ ਨੇ ਕਿਹਾ- ਇਹ ਹੀ ਤਾਂ ਹੈ ਰੰਗਲਾ ਪੰਜਾਬ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੀ ਸਿਆਸਤ ਹਰ ਸਮੇਂ ਭਖੀ ਹੀ ਰਹਿੰਦੀ ਹੈ ਅਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਅਜਿਹਾ ਉੱਛਲਿਆ ਹੀ ਰਹਿੰਦਾ ਹੈ ਕਿ ਸਿਆਸੀ ਵਿਰੋਧੀ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੁੱਦਾ ਨਹੀਂ ਛੱਡਦੇ ਪਰ ਗੱਲ਼ ਕਰੀਏ ਆਮ ਲੋਕਾਂ ਦੀ ਤਾਂ ਉਹ ਵੀ ਤਾਂ ਇਸ ਸਮੇਂ ਖੁਦ ਨੂੰ ਠੱਗਿਆ ਹੋਇਆ ਹੀ ਮਹਿਸੂਸ ਕਰ ਰਹੇ ਹਨ। ਪੰਜਾਬ ਵਿੱਚ ਅਪਰਾਧ ਦਾ ਗ੍ਰਾਫ ਤਾਂ ਇੰਨੀ ਤੇਜੀ ਨਾਲ ਵੱਧ ਰਿਹਾ ਹੈ ਕਿ ਆਮ ਲੋਕਾਂ ਨੂੰ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹੋਣ ਪੈ ਰਿਹਾ ਹੈ। ਆਪਸੀ ਭਾਈਚਾਰਕ ਸਾਂਝ ਵੀ ਇਸ ਸਮੇਂ ਡਗਮਗਾ ਰਹੀ ਹੈ ਅਤੇ ਇਕ-ਦੂਜੇ ਦੇ ਹੀ ਵੈਰੀ ਬਣੇ ਹੋਏ ਹਨ। ਅਜਿਹੇ ਵਿੱਚ ਪੰਜਾਬ ਸਰਕਾਰ ਸਿਰਫ ਇੰਨਾ ਹੀ ਕਹਿ ਰਹੀ ਹੈ ਕਿ ਸੂਬੇ ਵਿੱਚ ਸਭ ਕੁਝ ਠੀਕ ਹੈ ਅਤੇ ਆਪਣਾ ਸਾਰਾ ਜੋਰ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਲਾਇਆ ਹੋਇਆ ਹੈ। ਇਸੇ ਮਾਮਲੇ ਨੂੰ ਲੈ ਕੇ ਹੀ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਾ ਵਿਧਾਇਕ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ।

ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਗੁਜਰਾਤ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉੱਥੇ ਦੇ ਲੋਕ ਵੀ ਪੰਜਾਬ ਵਾਂਗ ਹੀ ਆਮ ਸਰਕਾਰ ਚਾਹੁੰਦੇ ਹਨ। ਪਰ ਉਹ ਇਸ ਦੌਰਾਨ ਸੰਗਰੂਰ ਦੀ ਲੋਕ ਸਭਾ ਸੀਟ ਲਈ ਉਪ ਚੋਣ ਦੀ ਹਾਰ ਦਾ ਜਿਕਰ ਹੀ ਨਹੀਂ ਕਰ ਰਹੇ। ਵੀਰਵਾਰ ਨੂੰ ਨੰਦੋੜ ਅਤੇ ਕਾਰਜਨ ਵਿਖੇ ਵਿਸ਼ਾਲ ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਗੁਜਰਾਤ ਦੇ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗੁਜਰਾਤ ਵਿੱਚ ਇਨਾ ਗੱਪਾਂ ਦਾ ਕੀ ਅਸਰ ਹੁੰਦਾ ਹੈ ਇਹ ਤਾਂ ਨਤੀਜਾ ਆਉਣ ਉੱਪਰ ਹੀ ਪਤਾ ਲੱਗੇਗਾ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਵੱਧ ਰਹੇ ਅਪਰਾਧ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਹ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਮਜੀਠੀਆ ਨੇ ਸੰਦੀਪ ਸਿੰਘ ਦੇ ਪਰਿਵਾਰ ਦੀ ਹਮਾਇਤ ਕੀਤੀ ਅਤੇ ਇਸ ਨੂੰ ਹਿੰਦੂ ਸਿੱਖ ਮੁੱਦਾ ਨਾ ਬਣਾਉਣ ਦੀ ਗੱਲ ਵੀ ਕੀਤੀ। ਉਨ੍ਹਾਂ ਪੰਜਾਬ ਦੇ ਮਾਹੌਲ ‘ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ। ਉਨਹਾਂ ਕਿਹਾ ਕਿ ਨਕਲੀ ਖਿਡੌਣਾ ਪਿਸਤੌਲ ਵਾਲਿਆਂ ‘ਤੇ ਤਾਂ ਕੇਸ ਦਰਜ ਕਰ ਦਿੱਤਾ, ਜਦਕਿ ਅਸਲੀ ਵਾਲਿਆਂ ਤੋਂ ਸਰਕਾਰ ਟਾਲਾ ਵੱਟ ਰਹੀ ਹੈ ਅਤੇ ਚੁੱਪ ਸਾਧੀ ਹੋਈ ਹੈ ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਇਹੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਹੈ।

ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਲਗਾਤਾਰ ਉਦਾਸੀਨ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ। ਬਾਜਵਾ ਕਿਹਾ ਕਿ ਇਹ ਬਹੁਤ ਹੀ ਅਣਉੱਚਿਤ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਦਲਿਤ ਭਾਈਚਾਰੇ ਅਤੇ ਖੇਤ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਦੇ ਬਹਾਨੇ ਸੱਤਾ ਹਥਿਆ ਲਈ, ਪਰ ਜਦੋਂ ਵੀ ਉਨ੍ਹਾਂ ਨੂੰ ਦੇਣ ਦੀ ਗੱਲ ਆਉਂਦੀ ਹੈ ਤਾਂ ਉਹ ਪਿੱਛੇ ਹਟ ਗਈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ‘ਚ ਮਜ਼ਦੂਰਾਂ, ਕਿਸਾਨਾਂ, ਠੇਕੇ ‘ਤੇ ਰੱਖੇ ਮੁਲਾਜ਼ਮਾਂ ਅਤੇ ਅਧਿਆਪਕਾਂ ਸਮੇਤ ਸਮਾਜ ਦੇ ਕਈ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਇਸ ਦੌਰਾਨ ਕੋਈ ਹੋਰ ਚਾਰਾ ਨਾ ਰਹਿ ਕੇ ਇਹ ਲੋਕ ਸੜਕਾਂ ‘ਤੇ ਉਤਰ ਆਏ ਹਨ।

error: Content is protected !!