ਸਰਕਾਰੀ ਨੌਕਰੀਆਂ ਲੈ ਕੇ ਵੀ ਰੱਜ ਨਹੀਂ, ਹੁਣ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਨਗੋ ਆਇਆ ਅੜਿੱਕੇ

ਸਰਕਾਰੀ ਨੌਕਰੀਆਂ ਲੈ ਕੇ ਵੀ ਰੱਜ ਨਹੀਂ, ਹੁਣ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਨਗੋ ਆਇਆ ਅੜਿੱਕੇ


ਤਰਨਤਾਰਨ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਹੈ ਕਿ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਪੰਜਾਬ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਦੀ ਕੋਈ ਪੁਲਿਸ ਵਾਲਾ ਰਿਸ਼ਵਤ ਲੈਂਦਾ ਫੜਿਆ ਗਿਆ ਅਤੇ ਕਦੇ ਕਿਸੇ ਸਰਕਾਰੀ ਵਿਭਾਗ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਫੜਿਆ ਗਿਆ। ਅਜਿਹੇ ਹੀ ਮਾਮਲੇ ਵਿੱਚ ਹੁਣ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਰਕਲ ਤਰਨਤਾਰਨ ਵਿੱਚ ਤਾਇਨਾਤ ਕਾਨੂੰਨਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਨਿਗਰਾਨੀ ਹੇਠ ਫੜਿਆ ਗਿਆ ਹੈ। ਕਾਨੂੰਗੋ ਓਮ ਪ੍ਰਕਾਸ਼ ਖ਼ਿਲਾਫ਼ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।


ਵਿਜੀਲੈਂਸ ਵਿਭਾਗ ਦੀ ਟੀਮ ਨੂੰ ਤਰਨਤਾਰਨ ਦੇ ਪਿੰਡ ਝਬਾਲ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਸ਼ਿਕਾਇਤ ਮਿਲੀ ਸੀ। ਬਲਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਸ ਨੇ ਅਧਿਕਾਰੀ ਤੋਂ ਆਪਣੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਮੰਗੀ ਸੀ। ਇਸ ਦੇ ਲਈ ਮਾਲ ਅਧਿਕਾਰੀ ਨੇ ਉਸ ਤੋਂ 25,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਲਵਿੰਦਰ ਸਿੰਘ ਨੇ ਦੱਸਿਆ ਕਿ ਅਖੀਰ 10,000 ਰੁਪਏ ਵਿੱਚ ਮਾਮਲਾ ਤੈਅ ਹੋ ਗਿਆ। ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਅਤੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ। ਬਿਊਰੋ ਦੀ ਟੀਮ ਨੇ ਸ਼ਿਕਾਇਤ ਤੋਂ ਬਾਅਦ ਯੋਜਨਾ ਬਣਾਈ। ਇਸਤਗਾਸਾ ਪੱਖ ਦੇ ਦੋ ਗਵਾਹ ਪੇਸ਼ ਕੀਤੇ ਗਏ। ਬਲਵਿੰਦਰ ਸਿੰਘ 10,000 ਰੁਪਏ ਦੀ ਰਿਸ਼ਵਤ ਲੈ ਕੇ ਸਮੇਂ ਸਿਰ ਪਹੁੰਚ ਗਿਆ। ਵਿਜੀਲੈਂਸ ਨੇ ਓਮ ਪ੍ਰਕਾਸ਼ ਨੂੰ ਰਿਸ਼ਵਤ ਲੈਂਦਿਆਂ ਹੀ ਕਾਬੂ ਕਰ ਲਿਆ।

error: Content is protected !!