Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
25
ਕਾਂਗਰਸ ਦੀ ਸਾਬਕਾ ਉਪ ਮੁੱਖ ਮੰਤਰੀ ਆਇਆ ਹੁਣ ‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ, ਵਿਜੀਲੈਂਸ ਵਿਭਾਗ ਨੇ ਭੇਜਿਆ ਨੋਟਿਸ
Latest News
Punjab
ਕਾਂਗਰਸ ਦੀ ਸਾਬਕਾ ਉਪ ਮੁੱਖ ਮੰਤਰੀ ਆਇਆ ਹੁਣ ‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ, ਵਿਜੀਲੈਂਸ ਵਿਭਾਗ ਨੇ ਭੇਜਿਆ ਨੋਟਿਸ
November 25, 2022
Voice of Punjab
ਸਾਬਕਾ ਉਪ ਮੁੱਖ ਮੰਤਰੀ ਆਇਆ ਹੁਣ ‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ, ਵਿਜੀਲੈਂਸ ਵਿਭਾਗ ਨੇ ਭੇਜਿਆ ਨੋਟਿਸ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਆਪਣੇ ਨਿਸ਼ਾਨੇ ਉੱਪਰ ਲੈ ਲਿਆ ਹੈ। ਇਸ ਸਬੰਧੀ ਵਿਜੀਲੈਂਸ ਵਿਭਾਗ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਨੋਟਿਸ ਭੇਜ ਕੇ ਜਾਂਚ ਲਈ ਬੁਲਾਇਆ ਹੈ ਅਤੇ ਇਸ ਗੱਲ ਦੀ ਪੁਸ਼ਟੀ ਵੀ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਕੀਤੀ ਹ। ਸੂਤਰਾਂ ਤੋਂ ਤਾਂ ਇਹ ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਵਿਭਾਗ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਕੋਲੋਂ ਆਮਦਨ ਬਾਰੇ ਸਵਾਲ ਪੁੱਛ ਸਕਦੀ ਹੈ। ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਸਾਬਕਾ ਉਪ ਮੁੱਖ ਮੰਤਰੀ ਦੇ ਰਾਣੀ ਕਾ ਬਾਗ ਸਥਿਤ ਘਰ ਪਹੁੰਚਿਆ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਹਾਲਾਂਕਿ ਉਸ ਵਿਰੁੱਧ ਸ਼ਿਕਾਇਤ ਕੀ ਹੈ, ਇਸ ਬਾਰੇ ਅਜੇ ਖੁੱਲ੍ਹ ਕੇ ਗੱਲ ਨਹੀਂ ਹੋ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੀ ਜਾਣਕਾਰੀ ਪੇਸ਼ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ। ਨੋਟਿਸ ਮਿਲਣ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੁੰਦੇ ਹਨ ਜਾਂ ਨਹੀਂ, ਇਹ ਸ਼ਨੀਵਾਰ ਨੂੰ ਹੀ ਸਪੱਸ਼ਟ ਹੋਵੇਗਾ। ਸਾਬਕਾ ਉਪ ਮੁੱਖ ਮੰਤਰੀ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਦਿੱਤੇ ਨੋਟਿਸ ਵਿੱਚ ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਾਂ ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ। ਇਸ ਸਾਲ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਂ ਵੀ ਸੈਨੀਟਾਈਜ਼ਰ ਘੁਟਾਲੇ ਨਾਲ ਜੁੜਿਆ ਸੀ। ਹਾਲਾਂਕਿ ਸੋਨੀ ਇਸ ਤੋਂ ਇਨਕਾਰ ਕਰਦੇ ਰਹੇ ਹਨ। ਓਪੀ ਸੋਨੀ ‘ਤੇ ਕੋਵਿਡ ਦੌਰਾਨ ਸਿਹਤ ਮੰਤਰੀ ਹੁੰਦਿਆਂ ਤਿੰਨ ਗੁਣਾ ਕੀਮਤ ‘ਤੇ ਸੈਨੀਟਾਈਜ਼ਰ ਖਰੀਦਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਦਾ ਸਾਰਾ ਰਿਕਾਰਡ ਮਾਲ ਵਿਭਾਗ ਨੇ ਮੰਗਿਆ ਸੀ। ਚੋਣ ਕਮਿਸ਼ਨ ਲਈ 54.54 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ 1.80 ਲੱਖ ਬੋਤਲਾਂ ਖਰੀਦੀਆਂ ਗਈਆਂ। ਜਦੋਂ ਕਿ ਸਿਹਤ ਵਿਭਾਗ ਆਪਣੇ ਲਈ ਉਹੀ ਸੈਨੀਟਾਈਜ਼ਰ ਤਿੰਨ ਗੁਣਾ ਵੱਧ 160 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਖਰੀਦ ਰਿਹਾ ਸੀ।
Post navigation
ਸਰਕਾਰੀ ਨੌਕਰੀਆਂ ਲੈ ਕੇ ਵੀ ਰੱਜ ਨਹੀਂ, ਹੁਣ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਨਗੋ ਆਇਆ ਅੜਿੱਕੇ
ਜੇਲ੍ਹ ਜਾਣ ਤੋਂ ਪਹਿਲਾਂ ਰਾਮ ਰਹੀਮ ਨੇ ਭਗਤਾਂ ਨੂੰ ਦਿੱਤੇ ਖਾਸ ਉਪਦੇਸ਼, ਕਹਿੰਦਾ ਭੁੱਲ਼ ਨਾ ਜਾਇਓ, ਜੇ ਕੋਈ ਮੇਰੇ ਬਾਰੇ ਗਲਤ ਕਹੇ ਤਾਂ ਸਮਝ ਲਿਓ ਉਹ ਆਪ ਵੀ ਗਲਤ ਹੀ ਹੁਣਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us