ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਦਿੱਤਾ 3 ਦਿਨਾਂ ਦਾ ਟਾਈਮ ਇਸ ਤੋਂ ਬਾਅਦ ਹੋਵੇਗੀ ਸ਼ਖਤ ਕਾਰਵਾਈ,ਜਾਣੋ ਕੀ ਹੈ ਮਾਮਲਾ

ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਦਿੱਤਾ 3 ਦਿਨਾਂ ਦਾ ਟਾਈਮ ਇਸ ਤੋਂ ਬਾਅਦ ਹੋਵੇਗੀ ਸ਼ਖਤ ਕਾਰਵਾਈ,ਜਾਣੋ ਕੀ ਹੈ ਮਾਮਲਾ

ਵੀਪੀਓ(ਬਿਊਰੋ) ਪੰਜਾਬ ਸਰਕਾਰ ਨੇ ਗੰਨ ਕਲਚਰ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਭਗਵੰਤ ਮਾਨ ਵੱਲੋਂ ਗੰਨ ਕਲਚਰ ‘ਤੇ ਸ਼ਿਕੰਜਾ ਕੱਸਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਗੰਨ ਕਲਚਰ ਦਾ ਰੁਝਾਨ ਬਹੁਤ ਵੱਧ ਚੁੱਕਾ ਹੈ ਆਏ ਦਿਨੀ ਸੋਸ਼ਲ ਮੀਡੀਆਂ ਤੇ ਰੀਲਸ ਅਤੇ ਗੀਤਾ ਰਾਂਹੀ ਗੰਨ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਜਿਸ ਦੇ ਚੱਲਦੇ ਪੰਜਾਬ ਦੀ ਨੋਜਵਾਨ ਪੀੜੀ ਗਲਤ ਰਾਹ ਤੇ ਪੈ ਰਹੀ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਫੇਸਬੁੱਕ ‘ਤੇ ਪਾਈਆਂ ਗਈਆਂ ਪੋਸਟਾਂ ਸਬੰਧੀ ਕਈ ਪਰਚੇ ਦਰਜ ਕੀਤੇ ਗਏ ਸਨ। ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ‘ਚ ਗੀਤਾ ਦੀ ਅਹਿਮ ਭੂਮਿਕਾ ਹੈ।

ਇਸ ਦੇ ਚੱਲਦੇ ਕਈ ਗਾਇਕਾ ਤੇ ਪਰਚੇ ਵੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ‘ਚ ਅਸਲਾ ਲਾਇਸੈਂਸ ਅਤੇ ਕੇਸ ਦਰਜ ਹੋਣ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਅੱਜ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਉਹਨਾਂ ਨੇ ਆਪਣੇ ਟਵੀਟਰ ਹੈਂਡਲ ਤੇ ਵੀਡੀਓ,ਫੋਟੋਆਂ ਅਤੇ ਹਥਿਆਰਾਂ ਆਦਿ ਦੇ ਪ੍ਰਦਰਸ਼ਨ ਨੂੰ ਲੈ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਹਥਿਆਰਾਂ ਸੰਬੰਧੀ ਕੋਈ ਵੀ ਸਮੱਗਰੀ ਨੂੰ 72 ਘੰਟਿਆਂ ਦੇ ਅੰਦਰ ਹਟਾਉਣ ਲਈ ਕਿਹਾ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅਗਲੇ ਤਿੰਨ ਦਿਨਾਂ ਤੱਕ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਤਾਂ ਜੋ ਲੋਕ ਅਜਿਹੇ ਸਾਮਾਨ ਨੂੰ ਖੁਦ ਹਟਾ ਸਕਣ। ਇਸ ਤੋਂ ਬਾਅਦ ਜੇਕਰ ਸੋਸ਼ਲ ਮੀਡੀਆ, ਇੰਸਟਾਗ੍ਰਾਮ, ਟਵਿੱਟਰ ਅਤੇ ਵਟਸਐਪ ‘ਤੇ ਅਜਿਹੀ ਕੋਈ ਇਤਰਾਜ਼ਯੋਗ ਤਸਵੀਰ ਜਾਂ ਸਮੱਗਰੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਵੱਲੋਂ 3 ਦਿਨ ਦਾ ਸਮਾਂ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।3 ਦਿਨ ਦੇ ਬਾਅਦ ਸ਼ਖਤ ਕਾਰਵਾਈ ਕੀਤੀ ਜਾਵੇਗੀ।

error: Content is protected !!