Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
26
‘ਆਪ’ ਦੇ ਮੰਤਰੀ ਨੇ ਕੇਂਦਰ ਸਰਕਾਰ ਕੋਲੋਂ ਮੰਗੇ 2500 ਕਰੋੜ ਰੁਪਏ, ਕਿਹਾ ਇਸ ਕੰਮ ਲਈ ਚਾਹੀਦੇ ਨੇ…
Latest News
Punjab
‘ਆਪ’ ਦੇ ਮੰਤਰੀ ਨੇ ਕੇਂਦਰ ਸਰਕਾਰ ਕੋਲੋਂ ਮੰਗੇ 2500 ਕਰੋੜ ਰੁਪਏ, ਕਿਹਾ ਇਸ ਕੰਮ ਲਈ ਚਾਹੀਦੇ ਨੇ…
November 26, 2022
editor
‘ਆਪ’ ਦੇ ਮੰਤਰੀ ਨੇ ਕੇਂਦਰ ਸਰਕਾਰ ਕੋਲੋਂ ਮੰਗੇ 2500 ਕਰੋੜ ਰੁਪਏ, ਕਿਹਾ ਇਸ ਕੰਮ ਲਈ ਚਾਹੀਦੇ ਨੇ…
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਕਿਸਤਾਨ ਬਾਰਡਰ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ ਵੱਲ ਖਾਸ ਧਿਆਨ ਦੇ ਰਹੀ ਹੈ। ਇਸੇ ਤਹਿਤ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ 2023-24 ਲਈ ਕੇਂਦਰ ਸਰਕਾਰ ਤੋਂ 2500 ਕਰੋੜ ਰੁਪਏ ਦੀ ਮੰਗ ਕੀਤੀ ਹੈ। ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਉਨ੍ਹਾਂ ਨੇ ਸੂਬੇ ਦੀ ਭਲਾਈ ਲਈ ਮੰਗਿਆ ਹੈ, ਤਾਂ ਜੋ ਸਰਹੱਦੀ ਇਲਾਕੇ ਵੱਲ ਹੋਰ ਧਿਆਨ ਦਿੱਤਾ ਜਾ ਸਕੇ।
ਉਨ੍ਹਾਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀ ਵਿਕਾਸ, ਪਾਕਿ ਸਰਹੱਦੀ ਸੁਰੱਖਿਆ, ਪਰਾਲੀ ਸਾੜਨ ਦਾ ਮੁੱਦਾ, ਸੀਸੀਐਲ ਦਾ ਮਸਲਾ ਹੱਲ ਕਰਨ, ਪੁਲੀਸ ਫੋਰਸ ਦੇ ਆਧੁਨਿਕੀਕਰਨ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਨਿਰਮਾਣ ਦੀ ਮੰਗ ਕੀਤੀ।ਵਿੱਤ ਮੰਤਰੀ ਚੀਮਾ ਨੇ ਪੰਜਾਬ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਉਦਯੋਗਿਕ ਖੇਤਰਾਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਮਾਨੇਕਸ਼ਾ ਸੈਂਟਰ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਇਸ ਕਾਰਨ ਇੱਥੇ ਨਿਵੇਸ਼ਕਾਂ ਅਤੇ ਉਦਯੋਗਾਂ ਨੂੰ ਵਧਾਉਣ ਲਈ ਇਸ ਨੂੰ ਵਿਸ਼ੇਸ਼ ਮਾਮਲਾ ਮੰਨਿਆ ਜਾਣਾ ਚਾਹੀਦਾ ਹੈ। ਸੀਸੀਐਲ ਦਾ ਮੁੱਦਾ ਉਠਾਉਂਦਿਆਂ ਚੀਮਾ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਵੱਲੋਂ ਡਾ. ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਨੋਟੀਫਾਈ ਕੀਤੀ ਸਬ-ਕਮੇਟੀ ਨੇ ਆਪਣੀ ਰਿਪੋਰਟ ਵਿੱਚ ਪੰਜਾਬ ਸਰਕਾਰ ਦੇ 6155 ਕਰੋੜ ਰੁਪਏ ਦੇ ਦਾਅਵਿਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਸਬ-ਕਮੇਟੀ ਦੀ ਰਿਪੋਰਟ ਦੁਆਰਾ ਤਸਦੀਕ ਕੀਤੇ ਪੰਜਾਬ ਦੇ ਹੱਕੀ ਦਾਅਵਿਆਂ ਅਨੁਸਾਰ ਜਲਦੀ ਤੋਂ ਜਲਦੀ ਇਸ ਮੁੱਦੇ ਨੂੰ ਹੱਲ ਕਰਕੇ ਪੰਜਾਬ ਨੂੰ ਬੋਝ ਤੋਂ ਮੁਕਤ ਕਰਨ ਦੀ ਮੰਗ ਕੀਤੀ।
Post navigation
ਅਮਰੀਕਾ ਦੇ ਗੁਰਦੁਆਰਾ ਸ਼ਹੀਦਾਂ ਇੰਕ ਵਿਖੇ ਹੋਵੇਗੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਦੀ ਚੜ੍ਹਦੀਕਲਾ ਲਈ ਅਰਦਾਸ
ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸੁਣਾਇਆ ਇਹ ਫੈਸਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us