ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸੁਣਾਇਆ ਇਹ ਫੈਸਲਾ

ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸੁਣਾਇਆ ਇਹ ਫੈਸਲਾ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਗਠਿਤ ਸਲਾਹਕਾਰ ਕਮੇਟੀ ਦਾ ਜਦੋ ਰਾਜ ਸਭਾ ਮੈਂਬਰ ਰਾਘਵ ਚੱਢਾ ਚੇਅਰਮੈਨ ਨਿਯੁਕਤ ਕੀਤਾ ਗਿਆ ਤਾਂ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾ ਕੇ ਇਸ ਗੱਲ ਦਾ ਵਿਰੋਧ ਕੀਤਾ ਸੀ ਅਤੇ ਰਾਘਵ ਚੱਢਾ ਦੀ ਨਿਯੁਕਤੀ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਦੇ ਹੁਕਮਾਂ ਅਤੇ ਸ਼ਰਤਾਂ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ। ਜਾਣਕਾਰੀ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਵੱਲੋਂ ਗਠਿਤ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਦੇ ਹੁਕਮਾਂ ਅਤੇ ਸ਼ਰਤਾਂ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ ਤਾਂ ਹਾਈਕੋਰਟ ਨੇ ਕਿਹਾ ਕਿ ਪਟੀਸ਼ਨਰ ਜੇਕਰ ਚਾਹੇ ਤਾਂ ਇਸ ਨੂੰ ਚੁਣੌਤੀ ਦੇ ਸਕਦਾ ਹੈ। ਇਸ ਦੇ ਲਈ ਉਹ ਹੋਰ ਕਾਨੂੰਨੀ ਪ੍ਰਕਿਰਿਆ ਨੂੰ ਨਵੇਂ ਸਿਰੇ ਤੋਂ ਅਪਣਾਉਣ ਲਈ ਵੀ ਆਜ਼ਾਦ ਹੈ। ਇਸ ਤੋਂ ਬਾਅਦ ਪਟੀਸ਼ਨਰ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ। ਇਸ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

error: Content is protected !!