Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
28
ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕਰ ਦਿੱਤੀ ਮੁੱਖ ਮੰਤਰੀ ਮਾਨ ਦੀ ਹਥਿਆਰਾਂ ਨਾਲ ਫੋਟੋ, ਪਰਚਾ ਹੁਣ ਮਜੀਠੀਆ ‘ਤੇ ਹੋਊ ਜਾਂ ਮੁੱਖ ਮੰਤਰੀ ਸਾਹਬ ‘ਤੇ!
Latest News
Politics
Punjab
ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕਰ ਦਿੱਤੀ ਮੁੱਖ ਮੰਤਰੀ ਮਾਨ ਦੀ ਹਥਿਆਰਾਂ ਨਾਲ ਫੋਟੋ, ਪਰਚਾ ਹੁਣ ਮਜੀਠੀਆ ‘ਤੇ ਹੋਊ ਜਾਂ ਮੁੱਖ ਮੰਤਰੀ ਸਾਹਬ ‘ਤੇ!
November 28, 2022
Voice of Punjab
ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕਰ ਦਿੱਤੀ ਮੁੱਖ ਮੰਤਰੀ ਮਾਨ ਦੀ ਹਥਿਆਰਾਂ ਨਾਲ ਫੋਟੋ, ਪਰਚਾ ਹੁਣ ਮਜੀਠੀਆ ‘ਤੇ ਹੋਊ ਜਾਂ ਮੁੱਖ ਮੰਤਰੀ ਸਾਹਬ ‘ਤੇ!
ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿੱਚ ਨਿੱਤ ਵੱਧ ਰਹੇ ਅਪਰਾਧ ਨੂੰ ਰੋਕਣ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਅਪਰਾਧ ਨੂੰ ਨੱਥ ਪਾਉਣ ਦੇ ਲਈ ਹਥਿਆਰਾਂ ਉੱਪਰ ਲਗਾਮ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਤਹਿਤ ਜੇਕਰ ਕੋਈ ਵੀ ਸੋਸ਼ਲ ਮੀਡੀਆ ਉੱਪਰ ਹਥਿਆਰਾਂ ਦੀ ਨੁਮਾਇਸ਼ ਕਰਦਾ ਹੈ ਤਾਂ ਪੁਲਿਸ ਉਸ ਖਿਲਾਫ ਐੱਫਆਈਆਰ ਦਰਜ ਕਰ ਲੈਂਦੀ ਹੈ। ਅਜਿਹੇ ਹੀ ਕਈ ਮਾਮਲੇ ਸਾਹਮਣੇ ਆਏ ਹਨ ਅਤੇ ਜੇਕਰ ਕਿਸੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਕੋਈ ਪੁਰਾਣੀ ਵੀ ਫੋਟੋ ਅਪਲੋਡ ਕੀਤੀ ਹੋਈ ਹੈ ਹਥਿਆਰਾਂ ਦੇ ਨਾਲ ਤਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਕੁੱਝ ਸਮਾਂ ਦਿੱਤਾ ਸੀ ਕਿ ਉਹ ਆਪਣੀ ਉਕਤ ਹਥਿਆਰਾਂ ਵਾਲੀ ਫੋਟੋ ਨੂੰ ਉਤਾਰ ਲਵੇ। ਹੁਣ ਇਕ ਹੋਰ ਹੀ ਫੋਟੋ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਪਰ ਪੋਸਟ ਕੀਤੀ ਹੈ ਅਤੇ ਇਹ ਫੋਟੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ ਜੋ ਕਿ ਹਥਿਆਰ ਫੜੀ ਨਜ਼ਰ ਆ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਨੇ ਟਵਿੱਟਰ ‘ਤੇ ਸੀਐਮ ਭਗਵੰਤ ਮਾਨ ਦੀ ਹਥਿਆਰ ਫੜੀ ਹੋਈ ਤਸਵੀਰ ਟਵੀਟ ਕੀਤੀ ਹੈ। ਉਸ ਨੇ ਤਸਵੀਰ ਨਾਲ ਤਾਅਨੇ ਮਾਰਦੇ ਹੋਏ ਕੁਝ ਲਾਈਨਾਂ ਵੀ ਲਿਖੀਆਂ ਹਨ, ਕਿ ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ ਪਰ ਪਰਚੇ ਬੱਚਿਆਂ ਉੱਪਰ ਹੋ ਰਹੇ ਹਨ। ਅਜਿਹਾ ਉਨਹਾਂ ਨੇ ਇਸ ਲਈ ਲਿਖਿਆ ਕਿਉਂਕਿ ਕੁਝ ਦਿਨ ਪਹਿਲਾਂ ਹਲਕਾ ਮਜੀਠਾ ਦੇ ਥਾਣਾ ਕੱਥੂਨੰਗਲ ਵਿਖੇ ਇਕ 10 ਸਾਲਾ ਬੱਚੇ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਤਸਵੀਰ ਪੁਰਾਣੀ ਸੀ ਅਤੇ ਬੱਚਾ ਉਦੋਂ 4 ਸਾਲ ਦਾ ਸੀ। ਇੰਨਾ ਹੀ ਨਹੀਂ, ਇਹ ਤਸਵੀਰ ਬੱਚੇ ਨੇ ਆਪਣੇ ਕਿਸੇ ਸੋਸ਼ਲ ਅਕਾਊਂਟ ‘ਤੇ ਨਹੀਂ, ਸਗੋਂ ਉਸ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਸੀ, ਉਹ ਵੀ 6 ਸਾਲ ਪਹਿਲਾਂ। ਹੁਣ ਇਹ ਵੀ ਦੇਖਣਾ ਬਣਦਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਪਰਚਾ ਦਰਜ ਕਰਦੀ ਹੈ ਕਿ ਨਹੀਂ, ਜੇਕਰ ਕਰਦੀ ਹੈ ਤਾਂ ਉਹ ਮਜੀਠੀਆ ਖਿਲਾਫ ਹੋਵੇਗਾ ਜਾਂ ਫਿਰ ਮੁੱਖ ਮੰਤਰੀ ਮਾਨ ਦੇ ਖਿਲਾਫ ਪਰਚਾ ਦਰਜ ਹੋਵੇਗਾ।
ਪੰਜਾਬ ਪੁਲਿਸ ਨੇ ਕਿਹਾ ਸੀ ਕਿ ਜੇਕਰ ਕੋਈ ਕਿਸੇ ਵਾਰੇ ਵੀ ਇਸ ਤਰਹਾਂ ਦੀਆਂ ਪੁਰਾਣੀਆਂ ਫੋਟੋਆਂ ਨੂੰ ਪੋਸਟ ਕਰਦਾ ਹੈ ਤਾਂ ਉਸ ਖਿਲਾਫ ਪਰਚਾ ਹੋ ਸਕਦਾ ਹੈ। 10 ਸਾਲ ਦੇ ਬੱਚੇ ‘ਤੇ FIR ਤੋਂ ਬਾਅਦ ਪੰਜਾਬ ਸਰਕਾਰ ਨੂੰ ਬੈਕਫੁੱਟ ‘ਤੇ ਆਉਣਾ ਪਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਭਰੋਸਾ ਦਿੱਤਾ ਸੀ ਕਿ ਬੱਚੇ ਨੂੰ ਮੁਲਜ਼ਮ ਨਹੀਂ ਮੰਨਿਆ ਜਾਵੇਗਾ ਅਤੇ ਐਫਆਈਆਰ ਵਿੱਚ ਵੀ ਉਸ ਦਾ ਨਾਂ ਨਹੀਂ ਸੀ। ਇੰਨਾ ਹੀ ਨਹੀਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਸ ਨੂੰ ਆਪਣੀ ਵੱਡੀ ਭੁੱਲ ਮੰਨੀ ਸੀ। ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸੀਐਮ ਭਗਵੰਤ ਮਾਨ ਦੀ ਤਸਵੀਰ ਵਾਇਰਲ ਕਰ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਲਈ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਕੀ ਕਾਰਵਾਈ ਕਰਦੇ ਹਨ।
Post navigation
ਯੁਨਾਇਟਡ ਸਿੱਖ ਮਿਸ਼ਨ ਵਲੋਂ 29 ਨਵੰਬਰ ਨੂੰ ਭਲੋਜਲਾ ਵਿੱਚ ਅੱਖਾਂ ਦਾ ਮੁਫਤ ਆਪ੍ਰੇਸ਼ਨ ਅਤੇ ਚੈਕਅਪ ਕੈਂਪ ਲੱਗੇਗਾ
ਕਾਂਗਰਸ ਹਾਈਕਮਾਂਡ ਨੇ ਆਪਣੇ ਹੀ ਪ੍ਰਧਾਨ ਨੂੰ ਕੱਢਿਆ ਪਾਰਟੀ ‘ਚੋਂ ਬਾਹਰ, ਕਿਹਾ- ਇਹ ਗਰਮ ਖਿਆਲ਼ੀਆਂ ਨਾਲ ਮਿਲਿਆ ਹੋਇਆ ਐ, ਰਾਜਾ ਵੜਿੰਗ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us