Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
28
ਵੀਆਈਪੀ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਕ ਹੋਰ ਐਲਾਨ…
Latest News
Punjab
ਵੀਆਈਪੀ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਕ ਹੋਰ ਐਲਾਨ…
November 28, 2022
Voice of Punjab
ਵੀਆਈਪੀ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਕ ਹੋਰ ਐਲਾਨ…
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਲੋਕਾਂ ਦੇ ਨਾਲ ਢੇਰਾਂ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਅਜਿਹੀਆਂ ਨੀਤੀਆਂ ਲਿਆਂਦੀਆਂ ਜਿਨਹਾਂ ਦਾ ਆਮ ਲੋਕਾਂ ਨੂੰ ਫਾਇਦਾ ਹੋਇਆ ਕਿ ਨਹੀਂ ਇਹ ਤਾਂ ਸਾਰੇ ਜਾਣਦੇ ਹੀ ਹਨ ਪਰ ਇੰਨਾਂ ਜ਼ਰੂਰ ਹੈ ਕਿ ਇਹ ਗੱਲ਼ਾਂ ਆਮ ਲੋਕਾਂ ਦੇ ਸਿਰਾਂ ਉਪਰੋਂ ਜ਼ਰੂਰ ਲੰਘ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਆਈਪੀ ਕਲਚਰ ਉੱਪਰ ਲਗਾਮ ਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਮੁਤਾਬਕ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣ ਲਈ ਕਿਹਾ ਹੈ। ਇਸ ਹੁਕਮ ਤੋਂ ਬਾਅਦ ਜਿੱਥੇ ਵੀ.ਆਈ.ਪੀ ਕਲਚਰ ‘ਤੇ ਰੋਕ ਲੱਗੇਗੀ, ਉੱਥੇ ਹੀ ਸੂਬਾ ਸਰਕਾਰ ਦੇ ਫੰਡਾਂ ਦਾ ਖਰਚਾ ਵੀ ਘੱਟ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀਭਗਵੰਤ ਮਾਨ ਨੇ ਕਿਹਾ ਕਿ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਸਰਕਟ ਹਾਊਸ ਸਮੇਤ ਹੋਰ ਸਰਕਾਰੀ ਗੈਸਟ ਹਾਊਸ ਬਣਾਏ ਗਏ ਹਨ। ਫਿਰ ਵੀ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿੱਜੀ ਹੋਟਲਾਂ ਵਿੱਚ ਠਹਿਰਦੇ ਹਨ। ਜਿਸ ਕਾਰਨ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪੈ ਰਿਹਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਮੰਤਰੀ, ਵਿਧਾਇਕ ਅਤੇ ਅਧਿਕਾਰੀ ਫੀਲਡ ਵਿੱਚ ਜਾਵੇਗਾ ਤਾਂ ਉਨ੍ਹਾਂ ਨੂੰ ਸਰਕਟ ਹਾਊਸ ਜਾਂ ਸਰਕਾਰੀ ਗੈਸਟ ਹਾਊਸ ਵਿੱਚ ਰਹਿਣਾ ਪਵੇਗਾ। ਵੀਆਈਪੀ ਕਲਚਰ ਕਾਰਨ ਪਾਰਟੀ ਦਾ ਅਕਸ ਵੀ ਖਰਾਬ ਹੋਇਆ। ਇਸ ‘ਤੇ ਲੋਕਾਂ ਨੇ ਸਵਾਲ ਵੀ ਉਠਾਏ ਹਨ। ਭਗਵੰਤ ਮਾਨ ਸਰਕਾਰ ਦੇ ਇਸ ਫੈਸਲੇ ਨਾਲ ਪਾਰਟੀ ਦਾ ਅਕਸ ਵੀ ਸੁਧਰੇਗਾ।
ਮੁੱਖ ਮੰਤਰੀ ਦਫ਼ਤਰ ਦੀ ਤਰਫ਼ੋਂ ਦੇਸ਼ ਭਰ ਵਿੱਚ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਰਕਟ ਹਾਊਸਾਂ ਅਤੇ ਸਰਕਾਰੀ ਗੈਸਟ ਹਾਊਸਾਂ ਦਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸਰਕਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਦੇ ਵੀ ਆਦੇਸ਼ ਦਿੱਤੇ ਗਏ ਹਨ। ਜੇਕਰ ਇਹ ਨਵੀਂ ਨੀਤੀ ਲਾਗੂ ਹੋ ਜਾਂਦੀ ਹੈ ਤਾਂ ਆਮ ਲੋਕ ਸਰਕਟ ਹਾਊਸ ਅਤੇ ਗੈਸਟ ਹਾਊਸਾਂ ਵਿੱਚ ਵੀ ਕਮਰੇ ਬੁੱਕ ਕਰਵਾ ਸਕਦੇ ਹਨ। ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸੱਤ ਸਰਕਟ ਹਾਊਸ ਅਤੇ ਸੈਂਕੜੇ ਰੈਸਟ ਹਾਊਸ ਹਨ।
Post navigation
2 ਬੱਚਿਆਂ ਦੀ ਮਾਂ ਘਰਵਾਲਾ ਤੇ ਬੱਚੇ ਛੱਡ ਕੇ ਆ ਗਈ ਪ੍ਰੇਮੀ ਦੇ ਘਰ, ਕਹਿੰਦੀ ਮੈਂ ਤਾਂ ਕਰਵਾਉਣਾ ਹੁਣ ਤੇਰੇ ਨਾਲ ਹੀ ਵਿਆਹ
ਕਾਂਗਰਸ ਹਾਈਕਮਾਂਡ ਨੂੰ ਆਈ ਜੇਲ੍ਹ ‘ਚ ਬੈਠੇ ਸਿੱਧੂ ਦੀ ਯਾਦ, ਪ੍ਰਿਅੰਕਾ ਗਾਂਧੀ ਨੇ ਚਿੱਠੀ ਲਿਖ ਕੇ ਕਹੀ ਇਹ ਗੱਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us