ਪੰਜਾਬ ਦੇ ਖਤਰਨਾਕ ਗੈਂਗਸਟਰਾਂ ਨੂੰ ਭੇਜਿਆ ਜਾਵੇਗਾ ਸਾਊਥ ਇੰਡੀਆ ਦੀਆਂ ਜੇਲ੍ਹਾਂ ਵਿੱਚ, ਭਾਸ਼ਾ ਨਾ ਸਮਝਣ ਕਾਰਨ ਹੌਂਸਲੇ ਹੋਣਗੇ ਪਸਤ

ਪੰਜਾਬ ਦੇ ਖਤਰਨਾਕ ਗੈਂਗਸਟਰਾਂ ਨੂੰ ਭੇਜਿਆ ਜਾਵੇਗਾ ਸਾਊਥ ਇੰਡੀਆ ਦੀਆਂ ਜੇਲ੍ਹਾਂ ਵਿੱਚ, ਭਾਸ਼ਾ ਨਾ ਸਮਝਣ ਕਾਰਨ ਹੌਂਸਲੇ ਹੋਣਗੇ ਪਸਤ

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਇਸ ਸਮੇਂ ਗੈਂਗਸਟਰਵਾਦ ਆਪਣੀ ਚਰਮ ਸੀਮਾ ਉੱਪਰ ਪਹੁੰਚ ਗਿਆ ਹੈ। ਇਸ ਨੂੰ ਰੋਕਣ ਦੇ ਲਈ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਦੇ ਨਾਲ ਫੇਲ਼੍ਹ ਹੋ ਰਿਹਾ ਹੈ। ਇਸ ਗੈਂਗਸਟਰਵਾਦ ਨੂੰ ਰੋਕਣ ਦੇ ਲਈ ਹੀ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਨਵੀਂ ਪਹਿਲ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ ‘ਚੋਂ ਆਪਣਾ ਨੈੱਟਵਰਕ ਚਲਾ ਰਹੇ ਬਦਨਾਮ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸੇਗਾ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ 25 ਦੇ ਕਰੀਬ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਕਿਹਾ ਗਿਆ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦਿਸ਼ਾ ਵਿੱਚ ਕਾਰਵਾਈ ਹੋ ਸਕਦੀ ਹੈ।

ਜਾਣਕਾਰੀ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਪਤਾ ਲਾਇਆ ਹੈ ਕਿ ਪੰਜਾਬ ਦੇ ਗੈਂਗਸਟਸਰਾਂ ਦੇ ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੀਆਂ ਜੇਲਾਂ ‘ਚ ਬੰਦ ਗੈਂਗਸਟਰਾਂ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ ਹਨ, ਉਸੇ ਦਿਨ ਤੋਂ ਹੀ NIA ਨੇ ਇਸ ਗਠਜੋੜ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਗੈਂਗਸਟਰਾਂ ਨੂੰ ਦੱਖਣੀ ਰਾਜਾਂ ਵਿੱਚ ਸ਼ਿਫਟ ਕਰਨ ਪਿੱਛੇ ਇੱਕ ਕਾਰਨ ਇਹ ਵੀ ਹੈ ਕਿ ਉੱਥੇ ਇਨ੍ਹਾਂ ਲੋਕਾਂ ਲਈ ਭਾਸ਼ਾ ਦਾ ਅੜਿੱਕਾ ਬਣ ਜਾਵੇਗਾ। ਦੂਸਰੇ ਉੱਥੇ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸੋਚਣਗੇ ਕਿਉਂਕਿ ਉੱਥੇ ਨੈੱਟਵਰਕ ਬਣਾਉਣਾ ਉਨ੍ਹਾਂ ਲਈ ਆਸਾਨ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਮੰਤਰਾਲੇ ਵੱਲੋਂ ਰਾਜਾਂ ਦੀ ਰਾਏ ਲਈ ਜਾਵੇਗੀ। ਹਾਲਾਂਕਿ ਰਾਸ਼ਟਰੀ ਸੁਰੱਖਿਆ ਐਕਟ ਵਿੱਚ ਵਹਿਸ਼ੀ ਅਪਰਾਧੀਆਂ ਨੂੰ ਦੂਜੇ ਰਾਜਾਂ ਵਿੱਚ ਸ਼ਿਫਟ ਕਰਨ ਦੀ ਵਿਵਸਥਾ ਹੈ।

ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬਾ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਉੱਚ ਸੁਰੱਖਿਆ ਵਾਲੀ ਜੇਲ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਐਨਆਈਏ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ ਹੈ। ਇਸ ਜੇਲ੍ਹ ‘ਤੇ ਸੌ ਕਰੋੜ ਰੁਪਏ ਖਰਚ ਕੀਤੇ ਜਾਣਗੇ। ਜ਼ਿਆਦਾਤਰ ਰਾਸ਼ੀ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਜੇਲ੍ਹ ਵਿੱਚ ਸਾਰੇ ਮੁਲਜ਼ਮਾਂ ਦੇ ਵੱਖ-ਵੱਖ ਸੈੱਲ ਹੋਣਗੇ, ਤਾਂ ਜੋ ਗੈਂਗਸਟਰਾਂ ਵਿੱਚ ਕੋਈ ਤਾਲਮੇਲ ਨਾ ਰਹੇ। ਹਰਿਆਣਾ ਅਤੇ ਪੰਜਾਬ ਦੇ ਗੈਂਗਸਟਰਾਂ ਲਈ ਸਾਂਝੀ ਜੇਲ੍ਹ ਹੋ ਸਕਦੀ ਹੈ।

error: Content is protected !!