ਮਾਨ ਸਰਕਾਰ ਨੇ ਵਿਜੀਲੈਂਸ ਨੂੰ ਕਾਂਗਰਸੀ ਆਗੂ ਆਸ਼ੂ ਖਿਲਾਫ ਦੇ ਦਿੱਤੀ ਖੁੱਲ੍ਹ, ਪਹਿਲਾਂ ਤੋਂ ਹੀ ਜੇਲ੍ਹ ‘ਚ ਬੰਦ ਆਸ਼ੂ ਲਈ ਪੈ ਗਿਆ ਨਵਾਂ ਸਿਆਪਾ

ਮਾਨ ਸਰਕਾਰ ਨੇ ਵਿਜੀਲੈਂਸ ਨੂੰ ਕਾਂਗਰਸੀ ਆਗੂ ਆਸ਼ੂ ਖਿਲਾਫ ਦੇ ਦਿੱਤੀ ਖੁੱਲ੍ਹ, ਪਹਿਲਾਂ ਤੋਂ ਹੀ ਜੇਲ੍ਹ ‘ਚ ਬੰਦ ਆਸ਼ੂ ਲਈ ਪੈ ਗਿਆ ਨਵਾਂ ਸਿਆਪਾ

ਲੁਧਿਆਣਾ (ਵੀਓਫੀ ਬਿਊਰੋ) ਕਾਂਗਰਸੀ ਆਗੂ ਤੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਅਜੇ ਘੱਟ ਨਹੀਂ ਹੋਣਗੀਆਂ, ਸਗੋਂ ਕਿ ਉਹਨਾਂ ਦੀਆਂ ਮੁਸ਼ਕਲਾਂ ਦੇ ਵਿੱਚ ਹੋਰ ਵੀ ਵਾਧਾ ਹੋ ਰਿਹਾ ਹੈ। ਇਸ ਦੌਰਾਨ ਹੀ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਂਗਰਸੀ ਆਗੂ ਤੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੌਰਾਨ ਵੀ ਆਸ਼ੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਵਿਜੀਲੈਂਸ ਨੇ ਉਸ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਇਹ ਕੇਸ ਅਦਾਲਤ ਵਿੱਚ ਚੱਲੇਗਾ।


ਵਿਜੀਲੈਂਸ ਰੇਂਜ ਦਫ਼ਤਰ ਵਿੱਚ ਨਵਾਂਸ਼ਹਿਰ ਦੇ ਠੇਕੇਦਾਰ ਗੁਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਵਿੱਚ ਗਬਨ ਦੀ ਸ਼ਿਕਾਇਤ ਕੀਤੀ ਗਈ ਸੀ। ਜਾਂਚ ਤੋਂ ਬਾਅਦ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਦੀ ਢੋਆ-ਢੁਆਈ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂਰਾਮ, ਉਸ ਦੇ ਦੋ ਸਾਥੀਆਂ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ। ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੁਕੱਦਮੇ ਦੀ ਮਨਜ਼ੂਰੀ ਲਈ ਸਰਕਾਰ ਨੂੰ ਅਰਜ਼ੀ ਦਿੱਤੀ ਸੀ, ਜੋ ਉਨ੍ਹਾਂ ਨੂੰ ਮਿਲੀ। ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਠੇਕੇਦਾਰ ਅਤੇ ਕਮਿਸ਼ਨ ਏਜੰਟ ਹਨ ਅਤੇ ਉਨ੍ਹਾਂ ਨੂੰ ਮੁਕੱਦਮੇ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।


ਲੁਧਿਆਣਾ ਵਿਜੀਲੈਂਸ ਨੇ ਧਾਰਾ 420, 409, 467, 468, 471, 120ਬੀ, 7(2), 8, 12 ਅਤੇ 13(2) ਦੇ ਤਹਿਤ ਲੁਧਿਆਣਾ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿਖੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ (ਪੀ.ਏ.) ਆਰ.ਕੇ. ਸਿੰਗਲਾ, ਬਰਖਾਸਤ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਡੀ ਸਮੇਤ ਤਿੰਨ ਮੁਲਜ਼ਮਾਂ ਖਿਲਾਫ਼ ਅਦਾਲਤ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

error: Content is protected !!