ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਕੀਤਾ ਯਾਦ, ਕਿਹਾ- ਸਾਡੇ ਲਈ ਪ੍ਰੇਰਨਾਸ੍ਰੋਤ

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਕੀਤਾ ਯਾਦ, ਕਿਹਾ- ਸਾਡੇ ਲਈ ਪ੍ਰੇਰਨਾਸ੍ਰੋਤ

ਦਿੱਲੀ (ਵੀਓਪੀ ਬਿਊਰੋ) ਸਿੱਖ ਧਰਮ ਦੇ ਨੌਵੇਂ ਗੁਰੂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਹਨਾਂ ਨੇ ਸਮੁੱਚੀ ਮਾਨਵਤਾ ਨੂੰ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਮਾਰਗ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ਉੱਪਰ ਚੱਲ ਕੇ ਆਪਣਾ ਜੀਵਨ ਸਫਲ ਬਣਾਓ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਭੇਟ ਕਰ ਦੇ ਹੋਏ ਟਵੀਟ ਕੀਤਾ ਕਿ ਮੈਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਸ ਦੀ ਹਿੰਮਤ ਅਤੇ ਆਪਣੇ ਸਿਧਾਂਤਾਂ ਦੇ ਨਾਲ-ਨਾਲ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਦੁਨੀਆ ਭਰ ਵਿੱਚ ਉਸਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ। ਉਸ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਹਨ।

error: Content is protected !!