ਅਸੀਂ ਨ੍ਹੀਂ ਭੇਜੀ ਨਵਜੋਤ ਸਿੱਧੂ ਨੂੰ ਕੋਈ ਚਿੱਠੀ, ਜੇਲ੍ਹ ‘ਚੋਂ ਬਾਹਰ ਆ ਗਿਆ ਤਾਂ ਵੀ ਨਹੀਂ ਦੇਣੀ ਕੋਈ ਜਿੰਮੇਵਾਰੀ, ਦੇਖੋ ਕੀ ਬੋਲ ਗਏ ਕਾਂਗਰਸ ਦੇ ਸੀਨੀਅਰ ਨੇਤਾ ਸਿੱਧੂ ਬਾਰੇ

ਅਸੀਂ ਨ੍ਹੀਂ ਭੇਜੀ ਨਵਜੋਤ ਸਿੱਧੂ ਨੂੰ ਕੋਈ ਚਿੱਠੀ, ਜੇਲ੍ਹ ‘ਚੋਂ ਬਾਹਰ ਆ ਗਿਆ ਤਾਂ ਵੀ ਨਹੀਂ ਦੇਣੀ ਕੋਈ ਜਿੰਮੇਵਾਰੀ, ਦੇਖੋ ਕੀ ਬੋਲ ਗਏ ਕਾਂਗਰਸ ਦੇ ਸੀਨੀਅਰ ਨੇਤਾ ਸਿੱਧੂ ਬਾਰੇ


ਚੰਡੀਗੜ੍ਹ (ਵੀਓਪੀ ਬਿਊਰੋ) ਪਿੱਛਲੇ ਦਿਨਾਂ ਤੋਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੰਜਾਬ ਵਿੱਚ ਫਿਰ ਤੋਂ ਹਲਚਲ ਮਚਣੀ ਸ਼ੁਰੂ ਹੋ ਗਈ ਹੈ। ਇਸ ਵਾਰ ਪਹਿਲਾਂ ਤਾਂ ਇਹ ਗੱਲ ਸਾਰੇ ਪਾਸੇ ਚਰਚਾ ਦਾ ਵਿਸ਼ਾ ਸੀ ਕਿ ਕਿਵੇਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਮਿਲਣ ਸਮੇਂ ਬਹੁਤ ਖੁਸ਼ ਨਜ਼ਰ ਆ ਰਹੇ ਸਨ ਅਤੇ ਉਨ੍ਹਾਂ ਦੀ ਗੱਡੀ ਨੀ ਕਈ ਜਗ਼੍ਹਾ ਆਪ ਹੀ ਚਲਾ ਕੇ ਜਾਂਦੇ ਸਨ। ਇਸ ਸਮੇਂ ਉਹਨਾਂ ਦਾ ਜਿਕਰ ਵੀ ਨਹੀਂ ਕਰ ਰਹੇ। ਰਾਜਾ ਵੜਿੰਗ ਤਾਂ ਦੂਰ ਕਈ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਇਸ ਸਮੇਂ ਨਵਜੋਤ ਸਿੰਘ ਸਿੱਧੂ ਦਾ ਜਿਕਰ ਤਕ ਨਹੀਂ ਕਰ ਰਹੇ। ਪਿਛਲੇ ਦਿਨੀਂ ਹੀ ਚਰਚਾ ਹੋਈ ਕਿ ਕਾਂਗਰਸ ਹਾਈ ਕਮਾਂਡ ਜਾਂ ਪ੍ਰਿਅੰਕਾ ਗਾਂਧੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖ ਕੇ ਬਾਹਰ ਆਉਣ ਉੱਪਰ ਕੋਈ ਵੱਡੀ ਜਿੰਮੇਵਾਰੀ ਦੇਣ ਦੀ ਗੱਲ ਕਹੀ ਗਈ ਹੈ।


ਇਸ ਦੌਰਾਨ ਸਾਰੀਆਂ ਅਫਵਾਹਾਂ ਉੱਪਰ ਲਗਾਮ ਲਾ ਦਿੱਤੀ ਗਈ ਹੈ। ਸੂਬਾ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ 2 ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਇਕ ਪਾਸੇ ਹਰੀਸ਼ ਚੌਧਰੀ ਨੇ ਚਿੱਠੀ ਭੇਜਣ ਤੋਂ ਇਨਕਾਰ ਕੀਤਾ ਹੈ, ਜਦਕਿ ਦੂਜੇ ਪਾਸੇ ਉਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪਿਛਲੇ ਦੋ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਿਅੰਕਾ ਗਾਂਧੀ ਨੂੰ ਜੇਲ੍ਹ ਵਿੱਚ ਚਿੱਠੀ ਲਿਖਣ ਬਾਰੇ ਦੱਸਿਆ ਜਾ ਰਿਹਾ ਸੀ। ਜੇਲ੍ਹ ਸੁਪਰਡੈਂਟ ਨੇ ਵੀ ਸਿੱਧੂ ਨੂੰ ਕਿਸੇ ਵੀ ਚਿੱਠੀ ਤੋਂ ਸਾਫ਼ ਇਨਕਾਰ ਕੀਤਾ ਸੀ। ਹੁਣ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਵੀ ਇਨ੍ਹਾਂ ਅਟਕਲਾਂ ‘ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ।


ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਵਿੱਚ ਰੋਡ ਰੇਜ ਦੀ ਇੱਕ ਘਟਨਾ ਵਿੱਚ ਸਿੱਧੂ ਦੇ ਪੰਚ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਪਹਿਲਾਂ ਸਿੱਧੂ ਨੂੰ ਕਤਲ ਨਾ ਹੋਣ ਦੇ ਦੋਸ਼ ‘ਚ ਬਰੀ ਕਰ ਦਿੱਤਾ ਸੀ ਅਤੇ ਇਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਸੀ ਪਰ ਇਸ ਮਾਮਲੇ ‘ਚ ਰੀਵਿਊ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹੁਣ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਨਵਜੋਤ ਸਿੰਘ ਸਿੱਧੂ ਨੇ ਸਜ਼ਾ ਮਿਲਣ ਤੋਂ ਬਾਅਦ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ।

error: Content is protected !!